ਲੁਧਿਆਣਾ, 2 ਅਗਸਤ (000) – ਪੰਜਾਬ ਸਰਕਾਰ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਛੀਵਾੜਾ ਅਧੀਨ ਪੈਂਦੇ ਪਿੰਡ ਹੈਡੋਂ ਬੇਟ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਹੇਡੋਂ ਬੇਟ ਦੇ ਅਜਮੇਰ ਕੌਰ (82), ਦਰਸ਼ਨ ਕੌਰ (61), ਜੀਤੋ (56), ਸਵਰਨ ਕੌਰ (53) ਅਤੇ ਦਰਸ਼ਨ ਸਿੰਘ (71) ਸਮੇਤ ਵੱਖ-ਵੱਖ ਵਿਅਕਤੀਆਂ ਨੇ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ ਲਈ ਤੁਰੰਤ ਪ੍ਰਵਾਨਗੀ ਪ੍ਰਾਪਤ ਕੀਤੀ। ਉਨ੍ਹਾਂ ਸਥਾਨਕ ਦਫ਼ਤਰ ਦਾ ਦੌਰਾ ਕਰਨ ਤੋਂ ਅਸਮਰੱਥ ਹੋਣ ਕਾਰਨ ਕੈਂਪ ਨੂੰ ਉਨ੍ਹਾਂ ਲਈ ਪਹੁੰਚਯੋਗ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕੀਤਾ।
ਕੈਂਪ ਦਾ ਉਦਘਾਟਨ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ। ਐਸ.ਡੀ.ਐਮ. ਰਜਨੀਸ਼ ਸ਼ਰਮਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਵੱਖ-ਵੱਖ ਵਿਭਾਗਾਂ ਵੱਲੋਂ ਸਥਾਪਿਤ ਕੀਤੇ ਡੈਸਕਾਂ ਰਾਹੀਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਵਿਧਾਇਕ ਦਿਆਲਪੁਰਾ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਪ੍ਰਵਾਨਗੀ ਪੱਤਰ ਸੌਂਪੇ।
ਵਿਧਾਇਕ ਦਿਆਲਪੁਰਾ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਯਤਨਾਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਕੈਂਪਾਂ ਵਿੱਚ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਦੀ 100 ਫੀਸਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਿੱਧੀਆਂ ਮੁਹੱਈਆ ਕਰਵਾਉਣ ਲਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਹੋਰ ਕੈਂਪ ਲਗਾਏ ਜਾਣਗੇ।