ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ਤੇ ਲੈਣ ਲਈ ਕਿਸਾਨ Agrimachinerypb.com ਪੋਰਟਲ ਤੇ ਕਰ ਸਕਦੇ ਹਨ ਅਪਲਾਈ

Fazilka

ਫਾਜ਼ਿਲਕਾ 16 ਜੁਲਾਈ 2024…..

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਪੰਜਾਬ ਵਿੱਚ 3500 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੱਕੀ ਦੇ ਪਲਾਟਾਂ ਦੀਆਂ ਪ੍ਰਦਰਸ਼ਨੀਆਂ ਲਈ 6000/- ਰੁ. ਪ੍ਰਤੀ ਹੈਕਟੇਅਰ ਦੀ ਦਰ ਨਾਲ ਕਿਸਾਨਾਂ ਨੂੰ ਮੱਕੀ ਦਾ ਬੀਜ ਅਤੇ ਹੋਰ ਇਨਪੁਟਸ ਜਿਵੇਂ ਕਿ ਖਾਦਾਂ, ਦਵਾਈਆਂ ਆਦਿ ਸਹਾਇਤਾ ਦੇ ਤੌਰ ਤੇ ਦਿੱਤੇ ਜਾਣਗੇ। ਜ਼ਿਲ੍ਹਾ ਫਾਜ਼ਿਲਕਾ ਵਿਖੇ ਕੁੱਲ 100 ਹੈਕਟੇਅਰ ਰਕਬੇ ਵਿਖੇ ਪ੍ਰਦਰਸ਼ਨੀ ਪਲਾਟ ਲਗਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਤੇ 100/- ਰੁ. ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਤੇ ਬੀਜ ਕਿਸਾਨਾਂ ਨੂੰ ਡੀਬੀਟੀ ਰਾਹੀਂ ਉਪਲਬਧ ਕਰਵਾਏ ਜਾਣਗੇ। ਕਿਸਾਨ ਵੀਰ ਵੱਧ ਤੋਂ ਵੱਧ 5 ਏਕੜ ਜਾਂ 10 ਪੈਕੇਟ ਮੱਕੀ ਦੀਆਂ ਹਾਈਬ੍ਰਿਡ ਬੀਜ ਉੱਤੇ ਸਬਸਿਡੀ ਲੈ ਸਕਦਾ ਹੈ। ਇਹ ਸਬਸਿਡੀ 1000 ਕੁਇੰਟਲ ਬੀਜ ਤੇ ਹੀ ਦਿੱਤੀ ਜਾਵੇਗੀ, ਇਹ ਸਬਸਿਡੀ ਪਹਿਲ ਦੇ ਆਧਾਰ ਤੇ ਕਿਸਾਨਾਂ ਨੂੰ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਫਾਜ਼ਿਲਕਾ ਜ਼ਿਲ੍ਹੇ ਵਿਖੇ 20 ਕੁਇੰਟਲ ਬੀਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਤੇ 100/- ਰੁ. ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਤੇ ਕਿਸਾਨਾਂ ਨੂੰ ਡੀਬੀਟੀ ਰਾਹੀਂ ਉਪਲਬਧ ਕਰਵਾਇਆ ਜਾਵੇਗਾ। ਕਿਸਾਨ ਵੀਰ ਮਿਤੀ 25 ਜੁਲਾਈ 2024 ਤੱਕ Agrimachinerypb.com ਪੋਰਟਲ ਤੇ ਅਪਲਾਈ ਕਰ ਸਕਦੇ ਹਨ ।

ਉਨ੍ਹਾਂ ਦੱਸਿਆ ਕਿ ਵਧੇਰੇ ਝਾੜ ਲੈਣ ਲਈ ਮੱਕੀ ਨੂੰ ਵੱਟਾਂ ਉੱਤੇ ਬਿਜਾਈ ਕਰਨੀ ਚਾਹੀਦੀ ਹੈ। ਮੱਕੀ ਦੀ ਨਵੀਨਤਮ ਮਸ਼ੀਨਰੀ ਜਿਵੇਂ ਕਿ ਨਿਉਮੈਟਿਕ ਪਲਾਂਟਰ, ਮੇਜ਼ ਸ਼ੈਲਰ ਆਦਿ ਲੈਣ ਲਈ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕੀਤਾ ਜਾਵੇ। ਵਧੇਰੇ ਜਾਣਕਾਰੀ ਲਈ ਕਿਸਾਨ ਵੀਰ ਏ ਡੀ ਓ, ਬਲਾਕ ਖੇਤੀਬਾੜੀ ਅਫਸਰ ਅਤੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ।