ਮਾਨਸਾ, 10 ਅਪ੍ਰੈਲ :
ਸਾਉਣੀ 2025 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਡਾ. ਹਰਪ੍ਰੀਤ ਪਾਲ ਕੌਰ ਮੁੱਖ ਖੇਤੀਬਾੜੀ ਅਫਸਰ ਮਾਨਸਾ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿ਼ਲ੍ਹਾ ਮਾਨਸਾ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਜਿ਼ਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮਹਿਕ ਰਿਜੋਰਟ ਮਾਨਸਾ ਵਿਖੇ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਵੱਲੋਂ ਕੀਤਾ ਗਿਆ।ਇਸ ਕੈਂਪ ਵਿੱਚ ਜਿ਼ਲ੍ਹੇ ਭਰ ਵਿੱਚੋਂ ਲੱਗਭੱਗ 1000 ਕਿਸਾਨਾਂ ਨੇ ਭਾਗ ਲਿਆ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਦੀਆਂ ਸਿਫਾਰਿਸਾਂ ਅਨੁਸਾਰ ਸਹਾਇਕ ਧੰਦਿਆਂ ਨੂੰ ਆਪਣੀ ਖੇਤੀ ਵਿੱਚ ਸ਼ਾਮਲ ਕਰਕੇ ਆਪਣੀ ਆਮਦਨ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਸ਼ੇਸ ਤੌਰ *ਤੇ ਇਸ ਮੌਕੇ ਸੈਲਫ ਹੈਲਪ ਗਰੁੱਪਾਂ ਦੀ ਤਾਰੀਫ਼ ਕਰਦੇ ਹੋਏ ਔਰਤ ਕਿਸਾਨਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਸੈਲਫ ਹੈਲਪ ਗਰੁੱਪ ਬਣਾ ਕੇ ਆਪਣੀ ਰੋਜਾਨਾ ਦੀ ਆਮਦਨ ਵਿੱਚ ਵਾਧਾ ਕਰਕੇ ਆਪਣੇ ਜੀਵਨ ਦਾ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ।
ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਤੇ ਸਿਖਲਾਈ) ਪੰਜਾਬਸ੍ਰੀ ਦਿਲਬਾਗ ਸਿੰਘ ਨੇ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਵੱਖ—ਵੱਖ ਸਕੀਮਾਂ ਬਾਰੇ ਦੱਸਿਆ। ਉਨ੍ਹਾਂ ਨੇੇ ਸੀ.ਆਰ.ਐੱੱਮ ਸਕੀਮ ਅਧੀਨ ਸਬਸਿਡੀ ਉੱਪਰ ਦਿੱਤੀਆਂ ਜਾਣ ਵਾਲੀਆਂ ਵੱਖ—ਵੱਖ ਮਸ਼ੀਨਾਂ ਬਾਰੇ ਵਿਸਥਾਰ ਪੂਰਬਕ ਜਾਣਕਾਰੀ ਸਾਂਝੀ ਕੀਤੀ, ਤਾਂ ਜੋ ਝੋਨੇ ਦੀ ਪਰਾਲੀ ਦਾ ਆਉਣ ਵਾਲੇ ਸ਼ੀਜਨ ਵਿੱਚ ਵਧੀਆ ਪ੍ਰਬੰਧਨ ਕੀਤਾ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਇਸ ਮੇਲੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨਸਾ ਜਿ਼ਲ੍ਹੇ ਵਿੱਚ ਇਸ ਸਾਲ ਨਰਮੇ ਦੀ ਫ਼ਸਲ ਅਧੀਨ 28500 ਹੈਕਟੇਅਰ ਦਾ ਟੀਚਾ ਹੈ। ਉਨ੍ਹਾਂ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਨਰਮੇ ਦੀ ਫ਼ਸਲ ਨੂੰ ਵੱਧ ਤੋਂ ਵੱਧ ਲਗਾਉਣ ਲਈ ਕਿਹਾ, ਤਾਂ ਜੋ ਕਿਸਾਨ ਇਸ ਨਕਦੀ ਫਸਲ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾਂ ਤੋਂ ਸਿਫ਼ਾਰਿਸ਼ ਸ਼ੁਦਾ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਣ—ਅਧਿਕਾਰਤ ਬੀਜਾਂ ਦੀ ਕਾਸ਼ਤ ਨਾ ਕੀਤੀ ਜਾਵੇ। ਉਨ੍ਹਾਂ ਇਸ ਮੇਲੇ ਦੌਰਾਨ ਕਿਸਾਨਾਂ ਨੂੰ ਵੱਖ—ਵੱਖ ਵਿਭਾਗਾਂ ਦੁਆਰਾ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਕਿਹਾ।
ਕੈਂਪ ਦੌਰਾਨ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਅਤੇ ਯੂਥ ਆਗੂ ਸ਼੍ਰੀ ਚੁਸਪਿੰਦਰਵੀਰ ਸਿੰਘ ਚਹਿਲ ਵੱਲੋਂ ਆਪਣੇ ਸੰਬੋਧਨ ਦੌਰਾਨ ਖੇਤੀਬਾੜੀ ਸਬੰਧੀ ਮੁੱਦਿਆਂ ਉੱਪਰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।ਇਸ ਤੋਂ ਇਲਾਵਾ ਇਸ ਕੈਂਪ ਵਿੱਚ ਤਕਨੀਕੀ ਜਾਣਕਾਰੀ ਦੇਣ ਲਈ ਡਾ. ਹਰਬੰਸ ਸਿੰਘ ਸਿੱਧੂ ਜਿ਼ਲ੍ਹਾ ਸਿਖਲਾਈ ਅਫਸਰ, ਡਾ. ਗੁਰਦੀਪ ਸਿੰਘ ਡਾਇਰੈਕਟਰ ਕ੍ਰਿਸੀ ਵਿਗਿਆਨ ਕੇਂਦਰ ਮਾਨਸਾ, ਡਾ. ਨਵਨੀਤ ਕੌਰ, ਡਾ. ਤੇਜਵੀਰ ਸਿੰਘ, ਡਾ. ਹਰਵਿੰਦਰ ਸਿੰਘ, ਡਾ. ਚਮਨਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਗੁਰਵੀਰ ਸਿੰਘ, ਡਾ. ਅਮਨਦੀਪ ਸਿੰਘ, ਡਾ. ਜਸਲੀਨ ਕੌਰ ਧਾਲੀਵਾਲ, ਡਾ. ਰਜਿੰਦਰ ਕੌਰ ਨੇ ਕਿਸਾਨਾ ਨੂੰ ਸੰਬੋਧਨ ਕੀਤਾ।
ਕਿਸਾਨ ਸਹਾਇਕ ਧੰਦਿਆਂ ਨੂੰ ਆਪਣੀ ਖੇਤੀ ਵਿੱਚ ਸ਼ਾਮਲ ਕਰਕੇ ਆਮਦਨ ਵਿੱਚ ਕਰ ਸਕਦੇ ਨੇ ਵਾਧਾ—ਡਿਪਟੀ ਕਮਿਸ਼ਨਰ ਕੁਲਵੰਤ ਸਿੰਘ


