ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਸਥਿਤੀ ਵਿੱਚ ਸੁਚੇਤ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ 02 ਦਸੰਬਰ


          ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ: ਜਸਵੰਤ ਸਿੰਘ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ  ਸ਼੍ਰੀ ਮੁਕਤਸਰ ਸਾਹਿਬ   ਦੇ ਅਧਿਕਾਰੀਆਂ ਵੱਲੋਂ ਕਣਕ ਦੀ ਫਸਲ ਤੇ ਗੁਲਾਬੀ ਸੁੰਡੀ ਸਬੰਧੀ ਖੇਤਾਂ ਦਾ ਸਰਵੇਖਣ ਕੀਤਾ ਜਾ ਰਿਹਾ ਹੈ। 

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਗਈ ਕਿ ਕਣਕ ਦੀ ਅਗੇਤੀ ਬਿਜਾਈ ਕਰਨ ਵਾਲੇ ਕਿਸਾਨ ਕਣਕ ਦੀ ਫਸਲ ਉਪਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਅਤੇ  ਲਗਾਤਾਰ ਖੇਤਾਂ ਦਾ ਸਰਵੇਖਣ ਕਰਦੇ ਰਹਿਣ। ਜੇਕਰ ਕਿਸੇ ਵੀ ਖੇਤ ਵਿਚ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਵਿਚ ਆਉਂਦਾ ਹੈ ਤਾਂ ਪੀ.ਏ.ਯੂ.  ਦੀਆਂ ਸਿਫਾਰਿਸ਼ਾਂ ਅਨੁਸਾਰ ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਕਰਨ ਦੀ ਸਿਫਾਰਸ਼ ਕੀਤੀ ਗਈ।

 ਉਨ੍ਹਾਂ ਦਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਉਣ ਵਾਲੇ ਦਿਨਾਂ ਵਿੱਚ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਗੇ।   ਉਹਨਾਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਰਜੀ ਜਾਂ ਵੇਖੋ ਵੇਖੀ ਕਿਸੇ  ਕੀਟਨਾਸ਼ਕ ਦਵਾਈ ਆਦਿ ਦੀ ਸਪਰੇਅ ਨਾ  ਕਰਨ।  ਸਗੋਂ ਆਪਣੇ ਇਲਾਕੇ ਦੇ ਖੇਤੀਬਾੜੀ ਮਾਹਿਰਾਂ ਦੀ ਸਲਾਹ ਨਾਲ ਪੀ.ਏ.ਯੂ. ਦੀਆਂ ਸਿਫਾਰਿਸ਼ ਕੀਤੇ  ਜਹਿਰਾਂ ਦੀ ਵਰਤੋਂ ਕੀਤੀ ਜਾਵੇ। ਕਿਸੇ ਕਿਸਮ ਦੀ ਮੁਸ਼ਕਿਲ ਜਾਂ ਸਮੱਸਿਆ ਆਉਣ ਤੇ ਸਬੰਧਤ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ/ਵਿਸਥਾਰ ਅਫਸਰ ਨਾਲ ਸੰਪਰਕ ਕੀਤਾ ਜਾਵੇ।