ਝੋਨੇ ਦੀ ਬਿਜਾਈ ਦੇ ਬਦਲ ਵਜੋਂ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮਿਲਣਗੇ 17500/- ਰੁਪਏ ਦੀ ਸਨਮਾਨ ਰਾਸ਼ੀ : ਮੁੱਖ ਖੇਤੀਬਾੜੀ ਅਫ਼ਸਰ

Faridkot

ਫਰੀਦਕੋਟ – 27 ਜੁਲਾਈ 2024

 ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਡਾ. ਅਮਰੀਕ ਸਿੰਘ  ਸਕੱਤਰ ਜ਼ਿਲਾ ਖੇਤੀਬਾੜੀ ਉਤਪਾਦਨ ਕਮੇਟੀ – ਕਮ – ਮੁੱਖ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ ,ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕਿਸਾਨ ਭਲਾਈ ਹਿਤ ਕੀਤੇ ਜਾ ਰਹੇ ਕੰਮਾਂ ਬਾਰੇ ਵਿਚਾਰ ਸਾਂਝੇ ਕੀਤੇ ।

ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦਾ ਮੁੱਖ ਮੰਤਵ ਖੇਤੀਬਾੜੀ ਨਾਲ ਸੰਬੰਧਤ ਵੱਖ ਵੱਖ ਵਿਭਾਗਾ ਵੱਲੋ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣਾ,ਕਿਸਾਨਾਂ ਤੋਂ ਸੁਝਾਅ ਲੈਣੇ ਅਤੇ ਮੀਟਿੰਗ ਵਿੱਚ ਹਾਜ਼ਰ ਵੱਖ ਵੱਖ ਖੇਤੀ ਧੰਦਿਆ ਨਾਲ ਸੰਬੰਧਤ ਅਗਾਂਹਵਧੂ ਕਿਸਾਨਾ ਤੋ ਕਿਸਾਨੀ ਸੰਬੰਧੀ ਮੁਸ਼ਿਕਲਾਂ ਸੁਣ ਕੇ ਹੱਲ ਕਰਨਾ ਹੈ। ਡਾ. ਅਮਰੀਕ ਸਿੰਘ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ –ਵੱਖ ਸਕੀਮਾਂ ਅਤੇ ਖੇਤੀ ਗਤੀਵਿਧੀਆਂ ਬਾਰੇ ਹਾਊਸ ਨੂੰ ਜਾਣੂੰ ਕਰਵਾਉਂਦਿਆਂ  ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿਭਿੰਨਤਾ ਸਕੀਮ ਤਹਿਤ ਝੋਨੇ ਦੀ ਬਿਜਾਏ ਹੋਰ ਫ਼ਸਲਾਂ ਦੀ ਕਾਸ਼ਤ ਕਰਨ  ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17500/- ਰੁਪਏ ਬਤੌਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਝੋਨੇ ਦੀ ਬਿਜਾਏ ਕੋਈ ਵੀ ਫ਼ਸਲ ਬੀਜੀ ਜਾ ਸਕਦੀ ਹੈ ਅਤੇ ਇਹ ਲਾਭ ਲੈਣ ਲਈ ਆਨਲਾਈਨ ਬਿਨੈ ਪੱਤਰ ਦਿੱਤਾ ਜਾ ਸਕਦਾ ਹੈ।

 ਉਨਾਂ ਦੱਸਿਆ ਕਿ ਬਾਰਸ਼ ਨਾਂ ਪੈਣ ਕਰਨ ਪੈਦਾ ਹੋਇਆ ਹੁੰਮਸ ਭਰਿਆ ਮੌਸਮ ਨਰਮੇ ਦੀ ਫ਼ਸਲ ਉੱਪਰ ਚਿੱਟੀ ਮੱਖੀ ਦੇ ਵਾਧੇ ਲਈ ਬਹੁਤ ਅਨਕੂਲ ਹੈ ਇਸ ਲਈ ਕਿਸਾਨਾਂ ਨੂੰ ਪੀ ਏ ਯੂ ਦੀਆਂ ਸਿਫਾਰਸ਼ਾਂ ਅਨੁਸਾਰ ਕੀਟਨਾਸ਼ਕਾਂ ਦਾ ਛਿੜਕਾਅ ਕਰਨਾ ਚਾਹੀਦਾ ਹੈ । ਉਨਾਂ ਕਿਹਾ ਕਿ ਜਦੋਂ ਵੀ ਕੋਈ ਵਿਭਾਗ ਪਿੰਡਾਂ ਵਿਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕਰਦਾ ਹੈ ਤਾਂ ਸਾਰੇ ਸਬੰਧਤ ਵਿਭਾਗਾਂ ਨੂੰ ਸ਼ਾਮਿਲ ਹੋ ਕੇ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਕਿਸਾਨਾਂ ਨੂੰ ਜਾਣੂੰ ਕਰਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮਗਰੀ ਉਪਲਬਧ ਕਰਵਾਉਣ ਦੇ ਮਕਸਦ ਨਾਲ ਖੇਤੀ ਸਮਗਰੀ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਸਮੇਂ ਸਮੇਂ ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਖਾਦਾਂ ,ਕੀਟਨਾਸ਼ਕਾਂ , ਬੀਜਾਂ ਦੇ ਨਮੂਨੇ ਵੀ ਭਰੇ ਜਾਂਦੇ ਹਨ।

ਇਸ ਉਪਰੰਤ ਹਾਜ਼ਰ ਵਿਭਾਗਾਂ ਦੇ ਨੁਮਾਇੰਦਿਆਂ ਨੇ ਆਪਣੇ-ਆਪਣੇ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਤੇ ਚਾਨਣਾ ਪਾਇਆ । ਮੀਟਿੰਗ ਦੌਰਾਨ ਹਾਜ਼ਰ ਗੈਰ ਸਰਕਾਰੀ ਮੈਂਬਰ ਕਿਸਾਨਾਂ ਵਲੋਂ ਕਿਸਾਨੀ ਹਿੱਤ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ਨੂੰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਸੰਬੰਧਤ ਵਿਭਾਗਾਂ ਨੂੰ ਢੁੱਕਵਾਂ ਹੱਲ ਕੱਢਣ ਲਈ  ਕਿਹਾ ਗਿਆ । ਮੁੱਖ ਖੇਤੀਬਾੜੀ ਅਫ਼ਸਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਵੱਧ ਤੋ ਵੱਧ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸੇਸ਼ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾਵੇ ਤਾਂ ਜੋ ਜਿਲ੍ਹਾ ਫਰੀਦਕੋਟ ਨੂੰ ਮਿਲੇ ਅੱਠ ਲੱਖ ਬੂਟੇ ਲਗਾਉਣ ਦੇ ਟੀਚੇ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ ।

ਇਸ ਇਸ ਮੌਕੇ ਡਾ. ਹਰਮੀਤ ਸਿੰਘ ਐਮ.ਡੀ., ਡਾ. ਪਰਵੀਨ ਕੁਮਾਰ ਡਿਪਟੀ ਡਾਇਰੈਕਟਰ, ਸ੍ਰੀ ਗੁਰਲਾਲ ਸਿੰਘ ਡੇਅਰੀ ਇੰਸਪੈਕਟਰ, ਡਾ ਕੁਲਦੀਪ ਸਿੰਘ ਬਾਗਬਾਨੀ ਵਿਕਾਸ ਅਫਸਰ,ਡਾ ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ , ਡਾ.ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ , ਡਾ. ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ , ਡਾ ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ,ਸ੍ਰੀ ਚਮਕੌਰ ਸਿੰਘ ਵਣ ਰੇਜ ਅਫਸਰ, ਸ੍ਰੀ ਮਤੀ ਪ੍ਰਿਯੰਕਾ ਮੱਛੀ ਪਾਲਣ ਅਫਸਰ ,ਗੈਰ ਸਰਕਾਰੀ ਮੈਂਬਰ ਸ੍ਰੀ ਜਗਦੀਸ਼ ਸਿੰਘ, ਸ੍ਰੀ ਜਸਵਿੰਦਰ ਸਿੰਘ, ਸ੍ਰੀ ਗੁਰਬੀਰ ਸਿੰਘ, ਸ੍ਰੀ ਬੇਅੰਤ ਸਿੰਘ, ਸ੍ਰੀ ਜਗਤਾਰ ਸਿੰਘ, ਸ੍ਰੀ ਸੁਖਵਿੰਦਰ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।