ਹਾੜ੍ਹੀ ਦੇ ਸੀਜ਼ਨ 2024-25 ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਮਿਆਰੀ ਖਾਦਾਂ  ਕਰਵਾਈਆਂ ਜਾਣਗੀਆਂ ਮੁਹੱਈਆ -ਮੁੱਖ ਖੇਤੀਬਾੜੀ ਅਫ਼ਸਰ

Sri Muktsar Sahib

ਸ੍ਰੀ ਮੁੁਕਤਸਰ ਸਾਹਿਬ 20 ਸਤੰਬਰ
            ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜ੍ਹੀ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਆਉਣ ਵਾਲੇ ਹਾੜ੍ਹੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਉਪਲਬਧਤਾ ਯਕੀਨੀ ਕਰਵਾਉਣ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।
                                 ਇਸ ਸਬੰਧ ਵਿੱਚ ਬਲਾਕ ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਖਾਦ ਡੀਲਰਾਂ ਨਾਲ ਬਲਾਕ ਪੱਧਰ ਤੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ।
                                 ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਅਨੁਸਾਰ ਆਉਣ ਵਾਲੇ ਹਾੜ੍ਹੀ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਸਪਲਾਈ ਖਾਸ ਕਰਕੇ ਡੀ.ਏ.ਪੀ. ਖਾਦ ਸਬੰਧੀ ਸਮੂਹ ਖਾਦ ਡੀਲਰਾਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
                                ਉਨ੍ਹਾਂ ਸਮੂਹ ਖਾਦ ਡੀਲਰ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਾਨ ਨੂੰ ਖਾਦ ਦੀ ਖਰੀਦ ਸਮੇਂ ਕੋਈ ਵੀ ਅਣਚਾਹੀ ਖੇਤੀ ਸਮੱਗਰੀ ਦੇਣ ਤੇ ਸਬੰਧਤ ਡੀਲਰ ਖਿਲਾਫ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਖਾਦ ਦਾ ਭੰਡਾਰਨ ਸਿਰਫ਼ ਮੰਨਜ਼ੂਰ-ਸ਼ੁਦਾ ਗੁਦਾਮ ਵਿੱਚ ਹੀ ਕੀਤਾ ਜਾਵੇ, ਕਿਸਾਨਾਂ ਵੱਲੋਂ ਖੇਤੀ ਇਨਪੁਟਸ ਖਰੀਦਣ ਸਮੇਂ ਉਨ੍ਹਾਂ ਨੂੰ ਪੱਕਾ ਬਿੱਲ ਦਿੱਤਾ ਜਾਵੇ, ਸਟਾਕ ਰਜਿਸਟਰ ਅਤੇ ਸਟਾਕ ਬੋਰਡ ਹਦਾਇਤਾਂ ਅਨੁਸਾਰ ਅੱਪਡੇਟ ਰੱਖਿਆ ਜਾਵੇ।
                              ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਵਿਕਰੀ ਪੀ.ਓ.ਐਸ ਮਸ਼ੀਨ ਰਾਹੀਂ ਹੀ ਕੀਤੀ ਜਾਵੇ ਅਤੇ ਖਾਦਾਂ ਦੇ ਪਏ ਫਿਜ਼ੀਕਲ ਸਟਾਕ ਦਾ ਪੀ.ਓ.ਐਸ ਮਸ਼ੀਨ ਵਿੱਚ ਦਰਜ਼ ਸਟਾਕ ਅਨੁਸਾਰ ਮੇਲ ਹੋਣਾ ਯਕੀਨੀ ਬਣਾਇਆ ਜਾਵੇ।
                             ਉਨ੍ਹਾਂ ਕਿਸਾਨ ਨੂੰ ਅਪੀਲ ਕੀਤੀ ਕਿ ਜ਼ਰੂਰਤ ਅਤੇ ਸਮੇਂ ਅਨੁਸਾਰ ਖਾਦ ਦੀ ਖਰੀਦ ਕੀਤੀ ਜਾਵੇ, ਜੇਕਰ ਕਿਸੇ ਵੀ ਕਿਸਾਨ ਨੂੰ ਖਾਦਾਂ ਸਬੰਧੀ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰ ਸਕਦੇ ਹਨ।
                           ਇਸ ਮੀਟਿੰਗ ਦੌਰਾਨ ਸ੍ਰੀ ਸ਼ਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਖਾਦ, ਬੀਜ਼ ਅਤੇ ਕੀਟਨਾਸ਼ਕ ਦਵਾਈਆਂ ਦੇ ਲਾਇਸੰਸਾਂ ਸਬੰਧੀ ਐਕਟ ਅਨੁਸਾਰ ਜਰੂਰੀ ਹਦਾਇਤਾਂ ਦੀ ਪਾਲਣਾ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਖਾਦ ਡੀਲਰਾਂ ਨੇ ਵਿਸ਼ਵਾਸ਼ ਦਿਵਾਇਆ ਗਿਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਖਾਦ, ਬੀਜ਼ ਅਤੇ ਦਵਾਈਆਂ ਦੀ ਸਪਲਾਈ ਸਬੰਧੀ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।