ਫਾਜ਼ਿਲਕਾ ਦੀ ਟੀਮ ਸਵੀਪ ਵੱਲੋਂ ਸਰਕਾਰੀ ਸਕੂਲ ਮੁਹੰਮਦ ਪੀਰਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਤੇ ਵੋਟਰ ਪ੍ਰਣ ਅਭਿਆਨ

Fazilka

ਫਾਜ਼ਿਲਕਾ 25 ਅਪ੍ਰੈਲ

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਈ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਹੰਮਦ ਪੀਰਾਂ ਵਿੱਚ  ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ। ਇਸ ਮੌਕੇ ਟੀਮ ਦੁਆਰਾ ਸਕੂਲ ਇੰਚਾਰਜ ਸ਼੍ਰੀ ਅਮਿਤ ਸੇਤੀਆ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ।