Latest News, Breaking News, Crime News, Business News, Punjab News Updates: LiveGeoNews.com http://livegeonews.com/ Latest News, Breaking News, Crime News, Business News, Punjab News Updates: LiveGeoNews.com Wed, 20 Nov 2024 15:00:38 +0000 en-US hourly 1 https://wordpress.org/?v=6.5.5 http://livegeonews.com/wp-content/uploads/2024/01/cropped-logo-32x32.jpg Latest News, Breaking News, Crime News, Business News, Punjab News Updates: LiveGeoNews.com http://livegeonews.com/ 32 32 41 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਫਾਜ਼ਿਲਕਾ ਅੰਦਰ ਸਿਹਤ ਪ੍ਰੋਜੈਕਟਾ ਨੂੰ ਕੀਤਾ ਜਾ ਰਿਹੈ ਮੁਕੰਮਲ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ http://livegeonews.com/health-projects-are-being/ http://livegeonews.com/health-projects-are-being/#respond Wed, 20 Nov 2024 15:00:37 +0000 http://livegeonews.com/?p=25669 ਫਾਜਿਲਕਾ, 20 ਨਵੰਬਰਜ਼ਿਲ੍ਹਾ ਫਾਜ਼ਿਲਕਾ ਦੇ ਵਸਨੀਕਾਂ ਲਈ ਸਿਹਤ ਸਹੂਲਤਾਂ ਦਾ ਵਾਧਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਤਰ੍ਹਾਂ ਦੇ ਸਿਹਤ ਯੁਨਿਟ ਉਲੀਕੇ ਜਾ ਰਹੇ ਹਨ। ਮੌਜੂਦਾ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਚਿੰਤਿਤ ਹੈ ਤੇ ਸਰਹੱਦੀ ਜ਼ਿਲੇ੍ਹ ਦੇ ਲੋਕਾਂ ਨੂੰ ਦੂਰ—ਦਰਾਡੇ ਨਾ ਜਾਣਾ […]

The post 41 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਫਾਜ਼ਿਲਕਾ ਅੰਦਰ ਸਿਹਤ ਪ੍ਰੋਜੈਕਟਾ ਨੂੰ ਕੀਤਾ ਜਾ ਰਿਹੈ ਮੁਕੰਮਲ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ appeared first on Latest News, Breaking News, Crime News, Business News, Punjab News Updates: LiveGeoNews.com.

]]>
ਫਾਜਿਲਕਾ, 20 ਨਵੰਬਰ
ਜ਼ਿਲ੍ਹਾ ਫਾਜ਼ਿਲਕਾ ਦੇ ਵਸਨੀਕਾਂ ਲਈ ਸਿਹਤ ਸਹੂਲਤਾਂ ਦਾ ਵਾਧਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਤਰ੍ਹਾਂ ਦੇ ਸਿਹਤ ਯੁਨਿਟ ਉਲੀਕੇ ਜਾ ਰਹੇ ਹਨ। ਮੌਜੂਦਾ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਚਿੰਤਿਤ ਹੈ ਤੇ ਸਰਹੱਦੀ ਜ਼ਿਲੇ੍ਹ ਦੇ ਲੋਕਾਂ ਨੂੰ ਦੂਰ—ਦਰਾਡੇ ਨਾ ਜਾਣਾ ਪਵੇ, ਇਸ ਲਈ ਫਾਜ਼ਿਲਕਾ ਅੰਦਰ ਹੀ ਸਿਹਤ ਸੇਵਾਵਾ ਪ੍ਰਦਾਨ ਕਰਨ ਦੇ ਉਦੇਸ਼ ਸਦਕਾ ਸਿਹਤ ਪ੍ਰੋਜੈਕਟ ਵਿਕਸਿਤ ਕੀਤੇ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਿਵਲ ਹਸਪਤਾਲ ਵਿਖੇ ਬਣ ਰਹੇ ਵੱਖ—ਵੱਖ ਯੁਨਿਟਾਂ ਦਾ ਦੌਰਾਨ ਕਰਨ ਮੌਕੇ ਕੀਤਾ।
ਹਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਫਾਜ਼ਿਲਕਾ ਦੇ ਨਵੇਂ ਸਿਵਲ ਹਸਪਤਾਲ ਦੇ ਨਾਲ ਲਗਭਗ 23 ਕਰੋੜ ਦੀ ਲਾਗਤ ਨਾਲ ਕ੍ਰਿਟੀਕਲ ਕੇਅਰ ਬਲਾਕ, 16 ਕਰੋੜ ਦੀ ਲਾਗਤ ਨਾਲ ਜਚਾ—ਬਚਾ ਹਸਪਤਾਲ, 1.25 ਕਰੋੜ ਦੀ ਲਾਗਤ ਨਾਲ ਇੰਟੀਗ੍ਰੇਟਿਡ ਪਬਲਿਕ ਹੈਲਥ ਲੈਬਾਰਟਰੀ ਅਤੇ 75 ਲੱਖ ਦੀ ਲਾਗਤ ਨਾਲ ਮਰੀਜ ਸਹੂਲਤ ਸੈਂਟਰ ਤੇ ਹਸਪਤਾਲ ਵਿਖੇ ਸੋਲਰ ਪਲਾਂਟ ਦਾ ਕੰਮ ਕਾਰਵਾਈ ਅਧੀਨ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਬਿਲਡਿੰਗਾਂ ਦੀ ਪੂਰਤੀ ਨਾਲ ਜ਼ਿਲ੍ਹਾ ਸਿਹਤ ਸਹੂਲਤਾਂ ਨਾਲ ਭਰਪੂਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤਮੰਦ ਰੱਖਣ ਅਤੇ ਨਾਲ ਦੀ ਨਾਲ ਇਲਾਜ ਦੇਣ ਲਈ ਪੰਜਾਬ ਸਰਕਾਰ ਹਰ ਤਰ੍ਹਾਂ ਨਾਲ ਯੋਗ ਉਪਰਾਲੇ ਕਰ ਰਹੀ ਹੈ।
ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਬਾਬਾ ਫਰੀਦ ਯੁਨੀਵਰਸਿਟੀ ਹੈਲਥ ਸਾਇੰਸ ਤੋਂ ਆਏ ਅਧਿਕਾਰੀਆਂ ਨੇ ਬਣ ਰਹੇ ਕੈਂਸਰ ਹਸਪਤਾਲ ਦਾ ਜਾਇਜਾ ਲਿਆ ਤਾਂ ਜ਼ੋ ਜਲਦ ਤੋਂ ਜਲਦ ਇਸ ਨੂੰ ਸ਼ੁਰੂ ਕੀਤਾ ਜਾ ਸਕੇ।ਇਸ ਤੋਂ ਇਲਾਵਾ ਕ੍ਰਿਟੀਕਲ ਕੇਅਰ ਯੁਨਿਟ ਦੀ ਬਿਲਡਿੰਗ ਦੀ ਉਸਾਰੇ ਦੇ ਕੰਮ ਦਾ ਵੀ ਨਿਰੀਖਣ ਕੀਤਾ। ਸਿਹਤ ਪ੍ਰੋਜੈਕਟਾ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਸਬੰਧੀ ਸਿਹਤ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਜ਼ਿੰਨੀ ਜਲਦੀ ਸਿਹਤ ਪ੍ਰੋਜੈਕਟ ਮੁਕੰਮਲ ਹੋਣਗੇ ਉਨੀ ਜਲਦੀ ਹੀ ਇਹ ਪ੍ਰੋਜ਼ੈਕਟ ਲੋਕ ਅਰਪਣ ਕੀਤੇ ਜਾ ਸਕਣਗੇ ਤੇ ਜਿਲ੍ਹਾ ਵਾਸੀ ਇਸਦਾ ਲਾਹਾ ਹਾਸਲ ਕਰ ਸਕਣਗੇ।
ਇਸ ਮੌਕੇ ਡਾ. ਰੋਹਿਤ ਗੋਇਲ, ਡਾ. ਅਰਪਿਤ ਗੁਪਤਾ, ਡਾ. ਐਰਿਕ, ਡਾ. ਭੁਪੇਨ, ਡਾ. ਨਿਸ਼ਾਂਤ ਸੇਤੀਆ, ਪਾਰਸ ਕਟਾਰੀਆ, ਮਨਪ੍ਰੀਤ, ਸ਼ੰਕਰ ਤੋਂ ਇਲਾਵਾ ਸਿਹਤ ਸਟਾਫ ਤੇ ਹੋਰ ਅਧਿਕਾਰੀ ਅਤੇ ਪਤਵੰਤੇ ਸਜਨ ਮੌਜੂਦ ਸਨ। 

The post 41 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਫਾਜ਼ਿਲਕਾ ਅੰਦਰ ਸਿਹਤ ਪ੍ਰੋਜੈਕਟਾ ਨੂੰ ਕੀਤਾ ਜਾ ਰਿਹੈ ਮੁਕੰਮਲ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/health-projects-are-being/feed/ 0
ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਪਹੁੰਚੇ ਮੋਗਾ http://livegeonews.com/union-minister-of-state-for/ http://livegeonews.com/union-minister-of-state-for/#respond Wed, 20 Nov 2024 14:57:17 +0000 http://livegeonews.com/?p=25666 ਮੋਗਾ, 20 ਨਵੰਬਰ (000) –ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ  ਸ਼੍ਰੀ ਤੋਖਨ ਸਾਹੂ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ […]

The post ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਪਹੁੰਚੇ ਮੋਗਾ appeared first on Latest News, Breaking News, Crime News, Business News, Punjab News Updates: LiveGeoNews.com.

]]>
ਮੋਗਾ, 20 ਨਵੰਬਰ (000) –
ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ  ਸ਼੍ਰੀ ਤੋਖਨ ਸਾਹੂ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਪ੍ਰਾਈਵੇਟ ਸੈਕਟਰੀ ਸ਼੍ਰੀ ਐਮ.ਬੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂ ਮਿਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਮੋਗਾ ਸ਼੍ਰ. ਸਾਰੰਗਪ੍ਰੀਤ ਸਿੰਘ ਔਜਲਾ, ਉਪ ਅਰਥ ਤੇ ਅੰਕੜਾ ਸਲਾਹਕਾਰ ਦਫ਼ਤਰ ਤੋਂ ਸ਼੍ਰੀ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੋਗਾ ਪਹੁੰਚਣ ਤੇ ਉਹਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਮੋਗਾ ਪੁਲਿਸ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ।  

ਮੀਟਿੰਗ ਦੀ ਸ਼ੁਰੂਆਤ ਵਿਚ ਹੀ ਉਹਨਾਂ ਇਸ ਗੱਲ ਦੀ ਵਧਾਈ ਦਿੱਤੀ ਕਿ ਪੂਰੇ ਦੇਸ਼ ਦੇ 112 ਐਸਪੀਰੇਸ਼ਨਲ ਡਿਸਟ੍ਰਿਕਟਾਂ ਵਿੱਚੋਂ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਬਿਹਤਰ ਹੈ। ਜਿਹੜੇ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ ਉਸ ਵਿਚ ਜ਼ਿਲ੍ਹਾ ਮੋਗਾ ਪੂਰਾ ਉਤਰ ਰਿਹਾ ਹੈ। ਉਹਨਾਂ ਕਿਹਾ ਕਿ ਇਹ ਪ੍ਰੋਗਰਾਮ 2018 ਵਿਚ ਸ਼ੁਰੂ ਕੀਤਾ ਗਿਆ ਸੀ ਜਿਸ ਅਧੀਨ ਹੁਣ ਤੱਕ ਜ਼ਿਲ੍ਹਾ ਮੋਗਾ ਨੂੰ ਲਗਭਗ 14 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਹ ਰਾਸ਼ੀ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਖੇਤੀਬਾੜੀ ਅਤੇ ਵਿੱਤੀ ਕੰਮਾਂ ਉੱਤੇ ਖਰਚੀ ਜਾ ਰਹੀ ਹੈ।

ਵਧੀਕ ਡਿਪਟੀ ਕਮਿਸ਼ਨਰ ਚਾਰੂ ਮਿਤਾ ਵੱਲੋਂ ਐਸਪੀਰੇਸ਼ਨਲ ਜ਼ਿਲ੍ਹਾ ਅਤੇ ਬਲਾਕ ਪ੍ਰੋਗਰਾਮ ਦੇ ਹਰੇਕ ਪਹਿਲੂ ਉਪਰ ਵਿਸਥਾਰ ਨਾਲ ਰਿਪੋਰਟ ਪੇਸ਼ ਕੀਤੀ ਅਤੇ ਕਿਹਾ ਕਿ ਕਿਸੇ ਇਸ ਪ੍ਰੋਗਰਾਮ ਤਹਿਤ ਲਗਭਗ ਸਾਰੇ ਹੀ ਪਹਿਲੂਆਂ ਤੇ ਮੋਗਾ ਨੇ ਵਿਕਾਸ ਕੀਤਾ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਕੜੀ ਮਿਹਨਤ ਕਰ ਰਿਹ ਹੈ ਤਾਂ ਕਿ ਐਸਪੀਰੇਸ਼ਨਲ ਜ਼ਿਲ੍ਹਾ ਮੋਗਾ ਨੂੰ ਜਲਦ ਤੋਂ ਜਲਦ ਇੰਸਪੀਰੇਸ਼ਨਲ ਬਣਾਇਆ ਜਾ ਸਕੇ।

ਸ਼੍ਰੀ ਤੋਖਨ ਸਾਹੂ ਨੇ ਸਮੂਹ ਅਧਿਕਾਰੀਆਂ ਨੂੰ ਐਸਪੀਰੇਸ਼ਨਲ ਦੇ ਹਰੇਕ ਪਹਿਲੂ ਵਿੱਚ ਅੱਗੇ ਵਧਣ ਲਈ ਸ਼ਾਬਾਸ਼ ਦਿੱਤੀ ਅਤੇ ਆਪਣੇ ਕੰਮ ਨੂੰ ਇਸੇ ਤਰ੍ਹਾਂ ਜਾਰੀ ਰੱਖਣ ਲਈ ਪ੍ਰੇਰਿਆ।

ਸ਼੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਲਗਭਗ 3 ਕਰੋੜ ਦੀ ਲਾਗਤ ਨਾਲ 4 ਨਵੇਂ ਸ਼ਹਿਰੀ ਸਕੂਲਾਂ ਦੀਆਂ ਬਿਲਡਿੰਗਾਂ ਤਿਆਰ ਕਰਵਾਈਆਂ ਗਾਈਆਂ ਹਨ, ਲਗਭਗ 1.30 ਕਰੋੜ ਰੁਪਏ ਦੀ ਲਾਗਤ ਵਾਲੀ  ਭੌੰ ਸਿਹਤ ਪ੍ਰਯੋਗਸ਼ਾਲਾ, 1.08 ਕਰੋੜ ਦੀ ਲਾਗਤ 5 ਪਿੰਡਾਂ ਵਿੱਚ ਸਿੰਚਾਈ ਲਈ ਭੂਮੀਗਤ ਪਾਈਪਲਾਈਨ ਅਤੇ ਸੋਲਰ ਪੰਪ ਲਗਾਉਣ ਸਬੰਧੀ ਪ੍ਰੋਜੈਕਟ ਅਤੇ ਪਸ਼ੂ ਪਾਲਣ ਵਿਭਾਗ ਨਾਲ ਸਬੰਧਤ ਵੈਕਸੀਨੇਸ਼ਨ ਵੈਨ ਅਤੇ ਸੀਰਮ ਐਨਾਲਾਈਜਰ ਸਬੰਧੀ ਮਸ਼ੀਨਰੀ ਸਬੰਧੀ ਵਿਕਾਸ ਕਾਰਜ ਮੁਕੰਮਲ ਕਰ ਲਏ ਗਏ ਹਨ।  ਇਸ ਤੋਂ ਇਲਾਵਾ 35 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲਗਵਾਉਣ ਦਾ ਕੰਮ ਵੀ ਮੁਕੰਮਲ ਕਰ ਲਿਆ ਗਿਆ ਹੈ।  ਸਰਕਾਰੀ ਆਈ.ਟੀ.ਆਈ. ਨੂੰ ਹੁਨਰ ਵਿਕਾਸ ਲਈ ਮਸ਼ੀਨਰੀ ਉਪਲੱਬਧ ਕਰਵਾਉਣ, ਸਕਸ਼ਮ ਆਂਗਣਵਾੜੀ ਸਬੰਧੀ ਆਦਿ ਕੰਮ ਪ੍ਰਗਤੀ ਅਧੀਨ ਹਨ।  

ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ  ਸ਼੍ਰੀ ਤੋਖਨ ਸਾਹੂ ਨੇ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਹੇਠਾਂ ਜਾਣ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖੇਤੀ ਵਿੱਚੋਂ ਬਾਹਰ ਨਿਕਲ ਕੇ ਫ਼ਸਲੀ ਵਿਭਿੰਨਤਾ ਵੱਲ ਤੁਰਨਾ ਚਾਹੀਦਾ ਹੈ। ਵਾਤਾਵਰਨ ਨੂੰ ਬਚਾਉਣ ਲਈ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ ਹੈ। ਇਸਦੇ ਮੱਦੇਨਜਰ ਹੀ ਭੂਮੀਗਤ ਪਾਈਪਲਾਈਨ ਦਾ ਕੰਮ ਕਰਵਾਇਆ ਗਿਆ ਹੈ। ਵੱਖ ਵੱਖ ਅਧਿਕਾਰੀਆਂ ਨਾਲ ਡੂੰਘਾਈ ਨਾਲ ਰੀਵਿਊ ਕਰਕੇ ਉਹਨਾਂ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਹੋਰ ਤੇਜੀ ਨਾਲ ਮੁਕੰਮਲ ਕਰਵਾਉਣ ਲਈ ਆਦੇਸ਼ ਜਾਰੀ ਕੀਤੇ।  

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਸਮੂਹ ਹਾਜ਼ਰੀਨ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਤਰਫੋਂ ਮੰਤਰੀ ਨੂੰ ਵਿਸ਼ਾਵਾਸ਼ ਦਿਵਾਇਆ ਕਿ ਮੋਗਾ ਜ਼ਿਲ੍ਹਾ ਦੇ ਹਰੇਕ ਵਿਕਾਸ ਕਾਰਜ ਨੂੰ ਪਹਿਲ ਦੇ ਆਧਾਰ ਉਪਰ ਕਰਕੇ ਇਸਨੂੰ ਮਿਸਾਲੀ ਜ਼ਿਲ੍ਹਾ ਬਣਾਇਆ ਜਾਵੇਗਾ।

The post ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਪਹੁੰਚੇ ਮੋਗਾ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/union-minister-of-state-for/feed/ 0
ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ ਗਿੱਦੜਬਾਹਾ ਦੀ ਜ਼ਿਮਨੀ ਚੋਣ : ਜ਼ਿਲ੍ਹਾ ਚੋਣਾ ਅਫ਼ਸਰ http://livegeonews.com/giddarbaha-by-election/ http://livegeonews.com/giddarbaha-by-election/#respond Wed, 20 Nov 2024 14:54:02 +0000 http://livegeonews.com/?p=25663 ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 20 ਨਵੰਬਰ :                                                        ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ  ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ 084-ਗਿੱਦੜਬਾਹਾ ਜ਼ਿਮਨੀ ਚੋਣ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ। ਉਨ੍ਹਾਂ ਕਿਹਾ ਕਿ ਹਲਕਾ ਗਿੱਦੜਬਾਹਾ ’ਚ ਸ਼ਾਮ  6.00  ਵਜੇ ਤੱਕ  81 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ, ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ […]

The post ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ ਗਿੱਦੜਬਾਹਾ ਦੀ ਜ਼ਿਮਨੀ ਚੋਣ : ਜ਼ਿਲ੍ਹਾ ਚੋਣਾ ਅਫ਼ਸਰ appeared first on Latest News, Breaking News, Crime News, Business News, Punjab News Updates: LiveGeoNews.com.

]]>
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 20 ਨਵੰਬਰ :

                                                       ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ  ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ 084-ਗਿੱਦੜਬਾਹਾ ਜ਼ਿਮਨੀ ਚੋਣ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ। ਉਨ੍ਹਾਂ ਕਿਹਾ ਕਿ ਹਲਕਾ ਗਿੱਦੜਬਾਹਾ ’ਚ ਸ਼ਾਮ  6.00  ਵਜੇ ਤੱਕ  81 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ, ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ ‘ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ।

                                                    ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫਸਰ ਨੇ ਹਲਕਾ ਗਿੱਦੜਬਾਹਾ ਦੇ ਪਿੰਡ ਹਰੀ ਕੇ ਕਲਾਂ, ਸੂਰੇਵਾਲਾ  ਅਤੇ ਕਾਉਣੀ  ਦੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੋਟਿੰਗ ਅਤੇ ਕਾਊਂਟਿੰਗ ਦੌਰਾਨ ਪੂਰੀ ਪਾਰਦਰਸ਼ਤਾ ਲਿਆਂਦੀ ਜਾਵੇ ਤੇ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

                                                   ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਵੋਟਿੰਗ ਦੌਰਾਨ ਕਤਾਰਾਂ ’ਚ ਲੱਗੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈਅ ਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ।

                                                   ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਗਿੱਦੜਬਾਹਾ ਹਲਕੇ ਦੀ ਜ਼ਿਮਨੀ ਚੋਣ ਨੂੰ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿਥੇ ਸਮੁੱਚੇ ਚੋਣ ਅਮਲੇ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਗਿੱਦੜਬਾਹਾ ਹਲਕੇ ਦੇ ਵਾਸੀਆਂ ਦਾ ਚੋਣਾਂ ਦੇ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ ’ਤੇ ਧੰਨਵਾਦ ਕੀਤਾ।

The post ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ ਗਿੱਦੜਬਾਹਾ ਦੀ ਜ਼ਿਮਨੀ ਚੋਣ : ਜ਼ਿਲ੍ਹਾ ਚੋਣਾ ਅਫ਼ਸਰ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/giddarbaha-by-election/feed/ 0
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ http://livegeonews.com/63-percent-voting-for-by-election/ http://livegeonews.com/63-percent-voting-for-by-election/#respond Wed, 20 Nov 2024 14:50:17 +0000 http://livegeonews.com/?p=25660 ਚੰਡੀਗੜ੍ਹ, 20 ਨਵੰਬਰ- ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ ‘ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ […]

The post ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ appeared first on Latest News, Breaking News, Crime News, Business News, Punjab News Updates: LiveGeoNews.com.

]]>
ਚੰਡੀਗੜ੍ਹ, 20 ਨਵੰਬਰ-

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ ‘ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ  81 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।

ਸਿਬਿਨ ਸੀ ਨੇ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, 103-ਬਰਨਾਲਾ ਵਿੱਚ  54 ਫ਼ੀਸਦੀ ਅਤੇ 44-ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।

The post ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/63-percent-voting-for-by-election/feed/ 0
ਲੋੜਵੰਦਾਂ ਦੀ ਜਰੂਰਤਾਂ ਲਈ ਰੈਡ ਕਰਾਸ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ – ਵਿਧਾਇਕਾ ਜੀਵਨਜੋਤ ਕੌਰ http://livegeonews.com/red-cross-has-always/ http://livegeonews.com/red-cross-has-always/#respond Wed, 20 Nov 2024 12:41:54 +0000 http://livegeonews.com/?p=25657 ਅੰਮ੍ਰਿਤਸਰ 20 ਨਵੰਬਰ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਰੈਡ ਕ੍ਰਾਸ ਅੰਮ੍ਰਿਤਸਰ ਵੱਲੋਂ ਇੱਕ ਲੋੜਵੰਦ ਔਰਤ ਨੂੰ ਘਰ ਬਣਾਉਣ ਲਈ 25 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਦਿੰਦੇ ਹੋਏ ਕਿਹਾ ਕਿ ਰੈਡ ਕ੍ਰਾਸ ਅੰਮ੍ਰਿਤਸਰ ਨੇ ਹਰ ਲੋੜ ਵੇਲੇ ਅੱਗੇ ਹੋ ਕੇ ਲੋੜਵੰਦਾਂ ਦੀ ਮਦਦ ਕੀਤੀ ਹੈ । ਉਹਨਾਂ ਕਿਹਾ ਕਿ ਕਰੋਨਾ ਕਾਲ ਵੇਲੇ ਵੀ ਰੈਡ ਕ੍ਰਾਸ ਵੱਲੋਂ ਸਿਹਤ ਵਿਭਾਗ […]

The post ਲੋੜਵੰਦਾਂ ਦੀ ਜਰੂਰਤਾਂ ਲਈ ਰੈਡ ਕਰਾਸ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ – ਵਿਧਾਇਕਾ ਜੀਵਨਜੋਤ ਕੌਰ appeared first on Latest News, Breaking News, Crime News, Business News, Punjab News Updates: LiveGeoNews.com.

]]>
ਅੰਮ੍ਰਿਤਸਰ 20 ਨਵੰਬਰ

ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਰੈਡ ਕ੍ਰਾਸ ਅੰਮ੍ਰਿਤਸਰ ਵੱਲੋਂ ਇੱਕ ਲੋੜਵੰਦ ਔਰਤ ਨੂੰ ਘਰ ਬਣਾਉਣ ਲਈ 25 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਦਿੰਦੇ ਹੋਏ ਕਿਹਾ ਕਿ ਰੈਡ ਕ੍ਰਾਸ ਅੰਮ੍ਰਿਤਸਰ ਨੇ ਹਰ ਲੋੜ ਵੇਲੇ ਅੱਗੇ ਹੋ ਕੇ ਲੋੜਵੰਦਾਂ ਦੀ ਮਦਦ ਕੀਤੀ ਹੈ । ਉਹਨਾਂ ਕਿਹਾ ਕਿ ਕਰੋਨਾ ਕਾਲ ਵੇਲੇ ਵੀ ਰੈਡ ਕ੍ਰਾਸ ਵੱਲੋਂ ਸਿਹਤ ਵਿਭਾਗ ਦੇ ਨਾਲ ਮਿਲ ਕੇ ਜਿੱਥੇ ਦਵਾਈਆਂ ਦੀ ਵੰਡ ਕੀਤੀ ਜਾਂਦੀ ਰਹੀ ਉੱਥੇ ਲੋੜਵੰਦਾਂ ਤੱਕ ਰਾਸ਼ਨ ਪਹੁੰਚਾਉਣ ਦਾ ਕੰਮ ਵੀ ਚੱਲਦਾ ਰਿਹਾ।

ਉਹਨਾਂ ਕਿਹਾ ਕਿ ਹੁਣ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਰੈਡ ਕਰਾਸ ਵੱਲੋਂ ਸਮਾਜ ਦੀ ਬੇਹਤਰੀ ਲਈ ਨਿਰੰਤਰ ਸੇਵਾ ਦਾ ਇਹ ਕਾਰਜ ਜਾਰੀ ਹੈ ਅਤੇ ਆਸ ਕਰਦੇ ਹਾਂ ਕਿ ਲੋਕ ਹਿੱਤ ਵਿੱਚ ਕੰਮ ਕਰਨ ਵਾਲੀ ਇਹ ਸੰਸਥਾ ਇਸੇ ਤਰ੍ਹਾਂ ਆਪਣੀਆਂ ਸੇਵਾਵਾਂ ਨਿਰੰਤਰ ਦਿੰਦੀ ਰਹੇਗੀ।

 ਉਹਨਾਂ ਅੰਮ੍ਰਿਤਸਰ ਸ਼ਹਿਰ ਦੀਆਂ ਉਹਨਾਂ ਹਸਤੀਆਂ ਨੂੰ ਵੀ ਸ਼ਾਬਾਸ਼ ਦਿੱਤੀ ਜੋ ਕਿ ਹਰ ਵੇਲੇ ਰੈਡ ਕ੍ਰਾਸ ਨੂੰ ਦਿਲ ਖੋਲ ਕੇ ਦਾਨ ਦਿੰਦੇ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਫਲਸਫੇ ਉੱਤੇ ਚੱਲ ਕੇ ਰੈਡ ਕਰਾਸ ਲੋੜਵੰਦਾਂ ਦੀ ਹਰ ਵੇਲੇ ਮਦਦ ਕਰਦਾ ਆ ਰਿਹਾ ਹੈ ਅਤੇ ਇਸੇ ਤਰ੍ਹਾਂ ਕਰਦਾ ਰਹੇਗਾ। ਇਸ ਵੇਲੇ ਰੈਡ ਕ੍ਰਾਸ ਦੇ ਕਾਰਜਕਾਰੀ ਸੈਕਟਰੀ ਸ੍ਰੀ ਸੈਮਸਨ ਮਸੀਹ, ਸ਼੍ਰੀ ਵਿਨੋਦ ਕੁਮਾਰ, ਸ੍ਰੀ ਸ਼ਿਸ਼ਪਾਲ ਸਿੰਘ ਵੀ ਹਾਜ਼ਰ ਸਨ।

The post ਲੋੜਵੰਦਾਂ ਦੀ ਜਰੂਰਤਾਂ ਲਈ ਰੈਡ ਕਰਾਸ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ – ਵਿਧਾਇਕਾ ਜੀਵਨਜੋਤ ਕੌਰ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/red-cross-has-always/feed/ 0
ਅਜਨਾਲਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ -ਧਾਲੀਵਾਲ http://livegeonews.com/no-shortage-will-be-left-in/ http://livegeonews.com/no-shortage-will-be-left-in/#respond Wed, 20 Nov 2024 12:38:47 +0000 http://livegeonews.com/?p=25654 ਅੰਮ੍ਰਿਤਸਰ, 20 ਨਵੰਬਰ ਸਰਹੱਦੀ ਕਸਬੇ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਿਤ ਸ਼ਹਿਰਾਂ ਵਾਂਗ ਹਰ ਸਹੂਲਤ ਨਾਲ ਲੈਸ ਹੋਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੇ ਘਰ-ਘਰ ਦਿੱਤੀ ਦਸਤਕ ਦੌਰਾਨ ਸ਼ਹਿਰ ਵਾਸੀਆਂ ਨਾਲ ਕਰਦੇ ਹੋਏ ਕਿਹਾ ਕਿ ਹੁਣ ਤੱਕ ਉਹ […]

The post ਅਜਨਾਲਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ -ਧਾਲੀਵਾਲ appeared first on Latest News, Breaking News, Crime News, Business News, Punjab News Updates: LiveGeoNews.com.

]]>
ਅੰਮ੍ਰਿਤਸਰ, 20 ਨਵੰਬਰ

ਸਰਹੱਦੀ ਕਸਬੇ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਿਤ ਸ਼ਹਿਰਾਂ ਵਾਂਗ ਹਰ ਸਹੂਲਤ ਨਾਲ ਲੈਸ ਹੋਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੇ ਘਰ-ਘਰ ਦਿੱਤੀ ਦਸਤਕ ਦੌਰਾਨ ਸ਼ਹਿਰ ਵਾਸੀਆਂ ਨਾਲ ਕਰਦੇ ਹੋਏ ਕਿਹਾ ਕਿ ਹੁਣ ਤੱਕ ਉਹ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ, ਸੁਰੱਖਿਆ ਲਈ ਸੀਸੀਟੀਵੀ ਕੈਮਰੇ, ਸਫਾਈ ਦੇ ਪ੍ਰਬੰਧ, ਹਰਿਆਵਲ ਲਈ ਦਰਖਤ ਲਗਾਉਣ, ਗਲੀਆਂ ਦਾ ਨਿਰਮਾਣ ਆਦਿ ਦੇ ਕੰਮ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਜੋ ਲੋੜ ਸ਼ਹਿਰ ਵਾਸੀ ਦੱਸਣਗੇ ਉਸ ਉੱਤੇ ਕੰਮ ਕੀਤਾ ਜਾਵੇਗਾ। ਸ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੀਆਂ ਸਮੁੱਚੀਆਂ 15 ਵਾਰਡਾਂ ਵਿੱਚ ਜਾ ਕੇ ਪਾਰਟੀ ਅਹੁਦੇਦਾਰਾਂ, ਵਲੰਟੀਅਰਾਂ ਅਤੇ ਆਮ ਸ਼ਹਿਰੀਆਂ ਨੂੰ ਮਿਲ ਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਨਿਪਟਾਰਾ ਕੀਤਾ।

   ਉਹਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਇਸ ਸਰਹੱਦੀ ਸ਼ਹਿਰ ਦੀ ਸਾਰ ਨਹੀਂ ਲਈ ਜਿਸ ਕਾਰਨ ਇਹ ਸ਼ਹਿਰ ਬਾਕੀ ਪੰਜਾਬ ਨਾਲੋਂ ਬਹੁਤ ਪਛੜ ਕੇ ਰਹਿ ਗਿਆ ਸੀ ਪਰ ਜਦੋਂ ਤੋਂ ਪੰਜਾਬ ਵਿੱਚ ਤੁਸੀਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ ਉਦੋਂ ਤੋਂ ਲੈ ਕੇ ਮੈਂ ਇਸ ਦੀ ਬਿਹਤਰੀ ਲਈ ਕੰਮ ਕਰ ਰਿਹਾ ਹਾਂ । ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਕੋਲੋਂ ਮੈਂ ਅਜਨਾਲਾ ਲਈ ਜੋ ਵੀ ਮੰਗਿਆ ਹੈ, ਉਹਨਾਂ ਨੇ ਦਿਲ ਖੋਲ ਕੇ ਦਿੱਤਾ ਹੈ। ਸ ਧਾਲੀਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਨਾਲਾ ਵਾਸੀ ਜੋ ਹੁਕਮ ਕਰਨਗੇ ਸ਼ਹਿਰ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਉਸ ਨੂੰ ਪੂਰਾ ਕੀਤਾ ਜਾਵੇਗਾ।

The post ਅਜਨਾਲਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ -ਧਾਲੀਵਾਲ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/no-shortage-will-be-left-in/feed/ 0
ਸਿਹਤ ਪੱਖੋਂ ਤੰਦਰੁਸਤ ਮਾਂ ਹੀ ਦੇ ਸਕਦੀ ਹੈ ਸਿਹਤਮੰਦ ਬੱਚੇ ਨੂੰ ਜਨਮ — ਡਾ ਹਰਪ੍ਰੀਤ  http://livegeonews.com/only-a-healthy-mother/ http://livegeonews.com/only-a-healthy-mother/#respond Wed, 20 Nov 2024 12:33:48 +0000 http://livegeonews.com/?p=25651  ਫਿ਼ਰੋਜ਼ਪੁਰ,20 ਨਵੰਬਰ(              )  ਸਿਵਲ ਸਰਜਨ ਡਾ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਢੀਂਗਰਾਂ ਦੀ ਅਗਵਾਈ ਹੇਠ ਨਵਜੰਮੇ ਬੱਚਿਆਂ ਦੀ ਦੇਖਭਾਲ ਹਫਤਾ, ਜ਼ੋ ਕਿ 15 ਤੋ 21 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ, ਮੌਕੇ ਅੱਜ ਅਰਬਨ ਮੁੱਢਲਾ ਸਿਹਤ ਕੇਂਦਰ, ਬਸਤੀ ਟੈਂਕਾਂ ਵਾਲੀ ਵਿਖੇ ਜਾਗਰੂਕਤਾ ਸੈਮੀਨਾਰ […]

The post ਸਿਹਤ ਪੱਖੋਂ ਤੰਦਰੁਸਤ ਮਾਂ ਹੀ ਦੇ ਸਕਦੀ ਹੈ ਸਿਹਤਮੰਦ ਬੱਚੇ ਨੂੰ ਜਨਮ — ਡਾ ਹਰਪ੍ਰੀਤ  appeared first on Latest News, Breaking News, Crime News, Business News, Punjab News Updates: LiveGeoNews.com.

]]>
 ਫਿ਼ਰੋਜ਼ਪੁਰ,20 ਨਵੰਬਰ(              )  ਸਿਵਲ ਸਰਜਨ ਡਾ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਢੀਂਗਰਾਂ ਦੀ ਅਗਵਾਈ ਹੇਠ ਨਵਜੰਮੇ ਬੱਚਿਆਂ ਦੀ ਦੇਖਭਾਲ ਹਫਤਾ, ਜ਼ੋ ਕਿ 15 ਤੋ 21 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ, ਮੌਕੇ ਅੱਜ ਅਰਬਨ ਮੁੱਢਲਾ ਸਿਹਤ ਕੇਂਦਰ, ਬਸਤੀ ਟੈਂਕਾਂ ਵਾਲੀ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਵਿੱਚ ਨਵਜੰਮੇ ਬੱਚਿਆਂ ਦੀ ਮਾਵਾਂ ਅਤੇ ਪਰਿਵਾਰਿਕ ਮੈਂਬਰਾਂ ਨੇ ਭਾਗ ਲਿਆ।

              ਇਸ ਮੌਕੇ ਡਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਹਫ਼ਤੇ ਦਾ ਮੁੱਖ ਮਕਸਦ ਨਵਜੰਮੇ ਬੱਚਿਆਂ ਦੇ ਸਹੀ ਸ਼ਰੀਰਕ ਵਿਕਾਸ ਅਤੇ ਉਨ੍ਹਾਂ ਨੂੰ ਬੀਮਾਰੀਆਂ ਤੋ ਬਚਾਉਣਾ ਹੈ। ਉਹਨਾ ਕਿਹਾ ਕਿ ਗਰਭਵਤੀ ਔਰਤ ਨੂੰ ਬੱਚੇ ਦੀ ਤੰਦਰੁਸਤੀ ਲਈ ਜਿੱਥੇ ਆਪਣੀ ਸਿਹਤ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ, ਉਥੇ ਬੱਚੇ ਦੇ ਜਨਮ ਤੋਂ ਛੇ ਮਹੀਨੇ ਤੱਕ  ਸਿਰਫ਼ ਤੇ ਸਿਰਫ਼ ਮਾਂ ਦੇ ਦੁੱਧ ਨਾਲ ਪਾਲਣ ਕਰਨਾ ਚਾਹੀਦਾ ਹੈ, ਜੋ ਬੱਚੇ ਲਈ ਅੰਮ੍ਰਿਤ ਵਾਂਗ ਸਾਬਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਵਜਨਮੇ ਬੱਚੇ ਵਿੱਚ ਜੇਕਰ ਖਤਰੇ ਦੇ ਚਿਨ੍ਹ ਜਿਵੇ ਕਿ ਦੁੱਧ ਨਾ ਪੀਣਾ,ਜਿਆਦਾ ਸੋਣਾ,ਮਰੋੜ,ਸਾਹ ਲੈਣ ਵਿੱਚ ਤਕਲੀਫ,ਲਗਾਤਾਰ ਉਲਟੀਆਂ ਆਉਣੀਆਂ,ਚਮੜੀ ਦਾ ਰੰਗ ਪੀਲਾ ਹੋਣਾ, ਤੇਜ਼ ਬੁਖਾਰ ਹੋਵੇ ਤਾਂ ਤੁਰੰਤ ਉਸ ਨੂੰ ਹਸਪਤਾਲ ਵਿੱਖੇ ਜਾਂਚ ਲਈ ਲੈ ਕੇ ਜਾਣਾ ਚਾਹੀਦਾ ਹੈ।

      ਆਪਣੇਂ ਸੰਬੋਧਨ ਵਿੱਚ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਬੱਚੇ ਦੇ ਜਨਮ ਤੋਂ ਲੈ ਕੇ ਲੱਗਦੇ ਟੀਕੇ ਸਮੇਂ ਤੇ ਲਗਾਉਣਾ ਨਾਲ ਜਿਥੇ ਬੱਚੇ ਦੀ  ਬਿਮਾਰੀਆਂ ਨਾਲ ਲੜਣ ਦੀ ਸਮੱਰਥਾ ਵਧਦੀ ਹੈ, ਉਥੇ ਤੰਦਰੁਸਤ ਬੱਚਾ ਪੜ੍ਹਾਈ ਵਿਚ ਵੀ ਪਰਪੱਕ ਹੋ ਸਮਾਜ ਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਵਿੱਚ ਸਹਾਈ ਹੁੰਦਾ ਹੈ। ਬੱਚੇ ਦਾ ਸਹੀ ਸਮੇਂ ਤੇ ਟੀਕਾਕਰਣ ਹੋਣ ਨਾਲ ਪੋਲੀਓ, ਟੀ.ਬੀ. ਖਸਰਾ, ਪੀਲੀਆ ਅਤੇ ਕਾਲੀ ਖੰਘ ਆਦਿ ਹੋਰ ਗੰਭੀਰ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ ਮੋਕੇ ਉਹਨਾਂ ਕਿਹਾ ਕਿ ਇਕ ਤੋਂ ਦੂਸਰੇ ਬੱਚੇ ਦੇ ਜਨਮ ਵਿਚ 3 ਸਾਲ ਦਾ ਫਰਕ ਹੋਣਾ ਚਾਹੀਦਾ ਹੈ। ਔਰਤ ਨੂੰ 20 ਤੋਂ 35 ਸਾਲ ਤੱਕ ਦੀ ਉਮਰ ਵਿਚ ਹੀ ਗਰਭਧਾਰਨ ਕਰਨਾ ਚਾਹੀਦਾ ਹੈ, ਜੋ ਬੱਚੇ ਤੇ ਮਾਂ ਲਈ ਸਹੀ ਸਿੱਧ ਹੁੰਦਾ ਹੈ।

                 ਇਸ ਮੌਕੇ ਅੰਕੁਸ਼ ਭੰਡਾਰੀ  ਅਤੇ ਨੇਹਾ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਕਿਹਾ ਕਿ ਸਿਵਲ ਹਸਪਤਾਲਾਂ ਵਿਚ ਗਰਭਵਤੀ ਔਰਤ ਨੂੰ ਜਿੱਥੇ ਸੂਬਾ ਸਰਕਾਰ ਵੱਲੋਂ 108 ਨੰਬਰ ਐਬੂਲੈਂਸ ਰਾਹੀਂ ਲਿਆਉਣ ਤੇ ਲਿਜਾਣ ਦੀ ਮੁਫ਼ਤ ਸੁਵਿਧਾ ਹੈ, ਉਥੇ ਜਣੇਪਾ ਮੁਫਤ ਵਿਚ ਕਰਨ ਦੇ ਨਾਲ ਨਾਲ ਰਹਿਣ ਸਹਿਣ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ। ਸਿਵਲ ਹਸਪਤਾਲਾਂ ਵਿਚ ਡਲੀਵਰੀ ਕਰਵਾਉਣ ਵਾਲੀ ਔਰਤ ਦਾ ਮਾਹਿਰ ਡਾਕਟਰਾਂ ਤੋਂ ਇਲਾਜ, ਮੁਫਤ ਦਵਾਈਆਂ ਤੇ ਖਾਣਾ ਮੁੱਹਈਆ ਕਰਵਾਇਆ ਜਾਂਦਾ ਹੈ ਤਾਂ ਜੋ ਪਰਿਵਾਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਹੋਵੇ।ਇਸ ਮੋਕੇ ਉਹਨਾਂ ਕਿਹਾ ਕਿ ਜਨਮ ਤੋਂ ਲੈ ਕੇ ਛੇ ਮਹੀਨੇ ਤੱਕ ਮਾਂ ਦਾ ਦੁੱਧ ਹੀ ਬੱਚੇ ਲਈ ਮੁਕੰਮਲ ਖੁਰਾਕ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਿਹਤਮੰਤ ਸਮਾਜ ਦੀ ਸਿਰਜਨਾ ਵਿਚ ਆਪਣਾ ਯੋਗਦਾਨ ਪਾਉਣ।

               ਇਸ ਮੌਕੇ ਡਾ ਤਰੂੰਨਪਾਲ ਸੋਢੀ, ਸਿਹਤ ਕਰਮਚਾਰੀ ਅਮਰਜੀਤ, ਲੈਬ ਟੈਕਨੀਸ਼ੀਅਨ ਸਿਮਰਜੀਤ ਸਿੰਘ ਅਤੇ ਮੁੱਢਲਾ ਸਿਹਤ ਕੇਂਦਰ ਅਤੇ ਆਮ ਆਦਮੀ ਕਲੀਨਿਕ ਦੇ ਸਿਹਤ ਮੁਲਾਜ਼ਮ ਵੀ ਹਾਜ਼ਰ ਸਨ।

The post ਸਿਹਤ ਪੱਖੋਂ ਤੰਦਰੁਸਤ ਮਾਂ ਹੀ ਦੇ ਸਕਦੀ ਹੈ ਸਿਹਤਮੰਦ ਬੱਚੇ ਨੂੰ ਜਨਮ — ਡਾ ਹਰਪ੍ਰੀਤ  appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/only-a-healthy-mother/feed/ 0
ਡੀ.ਸੀ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਨੂੰ ਸੀ.ਈ.ਟੀ.ਪੀ ਲਈ ਟਰਾਂਸਪੋਰਟ ਨਗਰ ਵਿੱਚ ਢੁੱਕਵੀ ਜ਼ਮੀਨ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ http://livegeonews.com/dc-directs-ludhiana-improvement/ http://livegeonews.com/dc-directs-ludhiana-improvement/#respond Wed, 20 Nov 2024 12:29:11 +0000 http://livegeonews.com/?p=25648 ਲੁਧਿਆਣਾ, 20 ਨਵੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ) ਨੂੰ ਵੱਖ-ਵੱਖ ਥਾਵਾਂ ਤੇ ਚੱਲ ਰਹੇ ਰੰਗਾਈ ਯੂਨਿਟਾਂ ਲਈ ਟਰਾਂਸਪੋਰਟ ਨਗਰ ਵਿੱਚ ਇੱਕ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ (ਸੀ.ਈ.ਟੀ.ਪੀ) ਦੀ ਸਥਾਪਨਾ ਲਈ ਢੁਕਵੀਂ ਜ਼ਮੀਨ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ ਹਨ।  ਇਸ ਪ੍ਰੋਜੈਕਟ ‘ਤੇ ਕੇਂਦ੍ਰਿਤ ਇੱਕ ਮੀਟਿੰਗ ਦੌਰਾਨ ਸ੍ਰੀ ਜਤਿੰਦਰ […]

The post ਡੀ.ਸੀ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਨੂੰ ਸੀ.ਈ.ਟੀ.ਪੀ ਲਈ ਟਰਾਂਸਪੋਰਟ ਨਗਰ ਵਿੱਚ ਢੁੱਕਵੀ ਜ਼ਮੀਨ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ appeared first on Latest News, Breaking News, Crime News, Business News, Punjab News Updates: LiveGeoNews.com.

]]>
ਲੁਧਿਆਣਾ, 20 ਨਵੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ) ਨੂੰ ਵੱਖ-ਵੱਖ ਥਾਵਾਂ ਤੇ ਚੱਲ ਰਹੇ ਰੰਗਾਈ ਯੂਨਿਟਾਂ ਲਈ ਟਰਾਂਸਪੋਰਟ ਨਗਰ ਵਿੱਚ ਇੱਕ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ (ਸੀ.ਈ.ਟੀ.ਪੀ) ਦੀ ਸਥਾਪਨਾ ਲਈ ਢੁਕਵੀਂ ਜ਼ਮੀਨ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ ਹਨ।

 ਇਸ ਪ੍ਰੋਜੈਕਟ ‘ਤੇ ਕੇਂਦ੍ਰਿਤ ਇੱਕ ਮੀਟਿੰਗ ਦੌਰਾਨ ਸ੍ਰੀ ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਆਦਿਤਿਆ ਡਚਲਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਰਜੀਤ ਬੈਂਸ ਦੇ ਨਾਲ ਉਹਨਾਂ ਨੇ ਐਲ.ਆਈ.ਟੀ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨ ਦੇ ਢੁਕਵੇਂ ਹਿੱਸੇ ਦਾ ਮੁਲਾਂਕਣ ਕਰਨ ਲਈ ਖੇਤਰ ਵਿੱਚ ਇੱਕ ਟੀਮ ਭੇਜਣ।  ਉਨ੍ਹਾਂ ਨੇ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਉਨ੍ਹਾਂ ਦੀਆਂ ਖੋਜਾਂ ਬਾਰੇ ਵਿਸਥਾਰ-ਪੂਰਵਕ ਰਿਪੋਰਟ ਮੰਗੀ।  ਇਸ ਤੋਂ ਇਲਾਵਾ ਉਹਨਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਐਲ.ਆਈ.ਟੀ ਨੂੰ ਜ਼ਮੀਨ ਦੇ ਸਬੰਧ ਵਿੱਚ ਸਾਰੇ ਸਬੰਧਿਤ ਦਸਤਾਵੇਜ਼ ਉਹਨਾਂ ਦੇ ਦਫਤਰ ਵਿੱਚ ਜਮ੍ਹਾਂ ਕਰਵਾਏ ਜਾਣ।

 ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਸੀ.ਈ.ਟੀ.ਪੀ. ਨੂੰ ਜ਼ੀਰੋ ਲਿਕਵਿਡ ਡਿਸਚਾਰਜ (ਜ਼ੈੱਡ.ਐਲ.ਡੀ) ਦੇ ਸਿਧਾਂਤਾਂ ਦੇ ਆਧਾਰ ‘ਤੇ ਡਿਜ਼ਾਇਨ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਗੰਦੇ ਪਾਣੀ ਦਾ ਸਹੀ ਇਲਾਜ ਯਕੀਨੀ ਬਣਾਇਆ ਜਾ ਸਕੇ।  ਉਹਨਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ), ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਰੈਗੂਲੇਟਰੀ ਸੰਸਥਾਵਾਂ ਦੁਆਰਾ ਨਿਰਧਾਰਤ ਸਾਰੇ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

ਸ੍ਰੀ ਜਤਿੰਦਰ ਜੋਰਵਾਲ ਨੇ ਇਹ ਵੀ ਦੱਸਿਆ ਕਿ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਦੇ ਕੰਮਕਾਜ ਦੀ ਨਿਗਰਾਨੀ ਕਰਨ ਲਈ ਨਗਰ ਨਿਗਮ ਲੁਧਿਆਣਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਅਤੇ ਹੋਰ ਵਿਭਾਗਾਂ ਦੇ ਮੈਂਬਰਾਂ ਦੀ ਇੱਕ ਨਿਗਰਾਨ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਤਿੰਨ ਮੌਜੂਦਾ ਸੀ.ਈ.ਟੀ.ਪੀ ਪਲਾਂਟ ਹਨ।  ਇਹਨਾਂ ਵਿੱਚੋਂ ਦੋ ਤਾਜਪੁਰ ਰੋਡ ਖੇਤਰ ਵਿੱਚ ਸਥਿਤ ਹਨ ਅਤੇ ਇੱਕ ਫੋਕਲ ਪੁਆਇੰਟ ਖੇਤਰ ਵਿੱਚ ਉਦਯੋਗਾਂ ਲਈ ਕੰਮ ਕਰਦਾ ਹੈ।

The post ਡੀ.ਸੀ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਨੂੰ ਸੀ.ਈ.ਟੀ.ਪੀ ਲਈ ਟਰਾਂਸਪੋਰਟ ਨਗਰ ਵਿੱਚ ਢੁੱਕਵੀ ਜ਼ਮੀਨ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/dc-directs-ludhiana-improvement/feed/ 0
ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ http://livegeonews.com/cheema-extends-full-support-to-cooperation/ http://livegeonews.com/cheema-extends-full-support-to-cooperation/#respond Wed, 20 Nov 2024 12:26:09 +0000 http://livegeonews.com/?p=25645 ਚੰਡੀਗੜ੍ਹ, 20 ਨਵੰਬਰਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਦਿਆਂ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਅਤੇ ਪੂੰਜੀ ਵਿਸਥਾਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਖਾਸਕਰ ਵਿੱਤ ਵਿਭਾਗ ਵੱਲੋਂ ਸਹਿਕਾਰਤਾ ਵਿਭਾਗ […]

The post ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ appeared first on Latest News, Breaking News, Crime News, Business News, Punjab News Updates: LiveGeoNews.com.

]]>

ਚੰਡੀਗੜ੍ਹ, 20 ਨਵੰਬਰ

ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਦਿਆਂ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਅਤੇ ਪੂੰਜੀ ਵਿਸਥਾਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਖਾਸਕਰ ਵਿੱਤ ਵਿਭਾਗ ਵੱਲੋਂ ਸਹਿਕਾਰਤਾ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹ ਇਥੇ ਟੈਗੋਰ ਭਵਨ ਵਿਖੇ 71ਵੇਂ ਸਰਬ ਭਾਰਤੀ ਸਹਿਕਾਰਤਾ ਹਫਤੇ ਦੇ ਆਖਰੀ ਦਿਨ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਸਹਿਕਾਰਤਾ ਵਿਭਾਗ ਵੱਲੋਂ ਸੂਬੇ ਭਰ ਵਿੱਚ ਫੁਲਕਾਰੀਆਂ ਤਿਆਰ ਕਰਨ ਵਾਲੀਆਂ ਔਰਤਾਂ ਦੇ ਉਤਪਾਦਾਂ ਨੂੰ ਵਿਸਵ ਪੱਧਰੀ ਵਿਕਰੀ ਮੰਚ ਮੁਹੱਈਆ ਕਰਵਾਉਣ ਲਈ ਤਿਆਰ ਕੀਤੇ ਗਏ ਵੈੱਬ ਪੋਰਟਲ ‘ਫੁਲਕਾਰੀ’ ਅਤੇ ਵੇਰਕਾ ਦੇ ਨਵੇਂ ਉਤਪਾਦਾਂ ਨੂੰ ਵੀ ਜਾਰੀ ਕੀਤਾ। ਉਨ੍ਹਾਂ ਸਹਿਕਾਰਤਾ ਵਿਭਾਗ ਵੱਲੋਂ ਤਿਆਰ ਕੀਤੀ ਗਈ ਕੌਫੀ ਟੇਬਲ ਬੁੱਕ ਦੀ ਘੁੰਡ ਚੁਕਾਈ ਵੀ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਲ 2022 ਵਿੱਚ ਮੌਜੂਦਾ ਸਰਕਾਰ ਦੇ ਗਠਨ ਦੌਰਾਨ ਸ਼ੂਗਰਫੈੱਡ ਦੀਆਂ 400 ਕਰੋੜ ਰੁਪਏ ਤੋਂ ਵੱਧ ਦੀਆਂ ਦੇਣਦਾਰੀਆਂ ਸਨ। ਉਨ੍ਹਾਂ ਕਿਹਾ ਕਿ ਬੀਤੇ 2 ਸਾਲਾਂ ਦੌਰਾਨ ਇਸ ਸੰਸਥਾ ਨੂੰ ਨਾ ਸਿਰਫ ਦੇਣਦਾਰੀਆਂ ਤੋਂ ਮੁਕਤ ਕੀਤਾ ਗਿਆ ਬਲਕਿ ਹੋਰ ਮਜ਼ਬੂਤ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੋਸ਼ਿਸ਼ਾਂ ਸਦਕਾ ਹੀ ਸਾਲ 2024-25 ਦੌਰਾਨ ਗੰਨੇ ਦੀ ਕਾਸ਼ਤ ਅਧੀਨ ਰਕਬਾ ਸਾਲ 2022-23 ਦੇ ਮੁਕਾਬਲੇ 50429 ਹੈਕਟੇਅਰ ਤੋਂ ਵੱਧ ਕੇ 56391 ਹੈਕਟੇਅਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਅਦਾਰੇ ਨੂੰ ਘਾਟੇ ਤੋਂ ਮੁਨਾਫੇ ਵਿੱਚ ਲਿਆਉਣ ਲਈ ਵੀ ਕਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ ਝੋਨੇ ਦੀ ਪਰਾਲੀ ਨਾਲ 14 ਮੈਗਾਵਾਟ ਦਾ ਕੋ-ਜੈਨਰੇਸ਼ਨ ਪਲਾਂਟ ਚਲਾਇਆ ਗਿਆ ਜਿਸ ਤੋ ਸਾਲ 2023-24 ਵਿੱਚ 15.31 ਕਰੋੜ ਰੁਪਏ ਕਮਾਏ ਗਏ ਹਨ।

ਮਿਲਕਫੈੱਡ ਨੂੰ ਦੇਸ਼ ਦੀਆਂ 3 ਬੇਹਤਰੀਨ ਦੁੱਧ ਉਤਪਾਦਕ ਏਜੰਸੀਆਂ ਵਿੱਚੋਂ ਇੱਕ ਦੱਸਦਿਆਂ, ਵਿੱਤ ਮੰਤਰੀ ਨੇ ਕਿਹਾ ਕਿ ਮਿਲਕਫੈਡ ਵੱਲੋਂ ਵਿੱਤੀ ਸਾਲ 2023-2024 ਦੌਰਾਨ ਹੁਣ ਤੱਕ ਦੀ ਸੱਭ ਤੋਂ ਵੱਧ ਪ੍ਰਤੀ ਦਿਨ 31 ਲੱਖ ਲੀਟਰ ਦੁੱਧ ਦੀ ਖਰੀਦ ਦਾ ਕੀਰਤੀਮਾਨ ਸਥਾਪਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਵੇਰਕਾ ਕੈਟਲ ਫੀਡ ਪਲਾਂਟ, ਘਣੀਆ ਕੇ ਬੰਗਰ ਵਿਖੇ 2 ਦਸੰਬਰ 2023 ਨੂੰ ਸ਼ੁਰੂ ਕੀਤੇ ਗਏ 50 ਐਮ.ਟੀ.ਪੀ.ਟੀ ਬਾਈ-ਪਾਸ ਪ੍ਰੋਟੀਨ ਪਲਾਂਟ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ 50.000 ਐਲ.ਪੀ.ਡੀ ਤੱਕ ਦੀ ਸਮਰੱਥਾ ਵਾਲੇ ਫਰਮੈਂਟਡ ਮਿਲਕ ਪ੍ਰੋਸੈਸਿੰਗ ਅਤੇ ਪੈਕੇਜਿੰਗ ਯੂਨਿਟ ਦਾ ਉਚੇਚੇ ਤੌਰ ‘ਤੇ ਜਿਕਰ ਕੀਤਾ। ਵਿੱਤ ਮੰਤਰੀ ਵੱਲੋਂ ਇਸ ਮੌਕੇ ਵੇਰਕਾ ਦੇ ਨਵੇਂ ਉਤਪਾਦਾਂ ਖੰਡ- ਰਹਿਤ ਖੀਰ, ਖੰਡ- ਰਹਿਤ ਮਿਲਕ ਕੇਕ, ਖੰਡ- ਰਹਿਤ ਪੀਓ ਪ੍ਰੋਟੀਨ ਅਤੇ ਗੋਕਾ ਘਿਓ ਦੇ 1 ਲਿਟਰ ਪਲਾਸਟਿਕ ਜਾਰ ਨੂੰ ਵੀ ਜਾਰੀ ਕੀਤਾ ਗਿਆ।

ਫਸਲੀ ਵਿਭਿੰਨਤਾ ਲਿਆਉਣ ਵਿੱਚ ਮਾਰਕਫੈੱਡ ਦੀ ਭੂਮਿਕਾ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਰਕਫੈੱਡ ਵੱਲੋਂ ਕਿਸਾਨਾਂ ਨੂੰ ਝੋਨੇ ਤੇ ਕਣਕ ਦੇ ਚੱਕਰ ਤੋਂ ਦੂਰ ਕਰਨ ਲਈ ਮੂੰਗੀ ਦੀ ਕੀਮਤ ਸਮਰਥਨ ਯੋਜਨਾ ਮੁਹੱਈਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਮਾਰਕਫੈੱਡ ਦੁਆਰਾ 7584 ਮੀਟਰਕ ਟਨ ਮੂੰਗੀ ਦੀ ਖਰੀਦ ਕੀਤੀ ਗਈ ਜਿਸ ਨਾਲ 4515 ਕਿਸਾਨਾਂ ਨੂੰ ਫਾਇਦਾ ਹੋਇਆ। ਉਨ੍ਹਾਂ ਕਿਹਾ ਕਿ ਮਾਰਕਫੈੱਡ ਵੱਲੋਂ ਤਿਆਰ ਅਤੇ ਮਾਰਕਿਟ ਕੀਤੇ ਜਾਣ ਵਾਲੇ ਪ੍ਰੈਸੈਡ ਫੂਡ ਅਤੇ ਹੋਰ ਖਾਦ ਪਦਾਰਥ ਜਿੱਥੇ ਆਪਣੇ ਮਿਆਰ ਲਈ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ ਉਥੇ ਹੀ ਇਸ ਵੱਲੋਂ ਸਹਿਕਾਰੀ ਸਭਾਵਾਂ ਨੂੰ ਆਪਣੇ ਪਦਾਰਥਾਂ ਦੀ ਵਿਕਰੀ ਲਈ ਇੱਕ ਵਧੀਆ ਮੰਚ ਪ੍ਰਦਾਨ ਕੀਤਾ ਹੈ।

ਕਿਸਾਨਾਂ ਨੂੰ ਸਸਤੀਆਂ ਵਿਆਜ ਦਰਾਂ ‘ਤੇ ਖੇਤੀਬਾੜੀ ਅਤੇ ਹੋਰਨਾਂ ਜ਼ਰੂਰਤਾਂ ਲਈ ਕਰਜਾ ਮੁਹੱਈਆ ਕਰਨ ਲਈ ਸਹਿਕਾਰੀ ਬੈਂਕਾਂ ਦੀ ਸਿਫਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਨੇ ਦੱਸਿਆ ਕਿ ਇੰਨ੍ਹਾਂ ਬੈਂਕਾਂ ਨੂੰ ਹੋਰ ਮਜ਼ਬੂਤ ਅਤੇ ਕਾਰਜ਼ਸ਼ੀਲ ਬਨਾਉਣ ਲਈ ਇੰਨ੍ਹਾਂ ਦਾ ਕੰਪਿਊਟਰੀਕਰਨ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਸਹਿਕਾਰਤਾ ਮੰਤਰੀ ਹੋਣ ਦੌਰਾਨ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ ਤਹਿਤ ਹੁਣ ਤੱਕ 50 ਫੀਸਦੀ ਬੈਂਕਾਂ ਦਾ ਕੰਪਿਊਟਰੀਕਰਨ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਇਸ ਕਾਰਜ਼ ਲਈ ਵਧਾਈ ਦਿੰਦਿਆਂ ਇੰਨ੍ਹਾਂ ਬੈਂਕਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਰਜਾ ਉਗਰਾਹੀ ਵਿੱਚ ਸੁਧਾਰ ਕਰਨ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਘੱਟ ਵਿਆਜ ਦਰ ਦੇ ਕਰਜੇ ਦੀ ਸਹੂਲਤ ਦਿੱਤੀ ਜਾ ਸਕੇ।  

ਵਿੱਤ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਸਹਿਕਾਰਤਾ ਵਿਭਾਗ ਦੀਆਂ ਹੋਰ ਅਹਿਮ ਸੰਸਥਾਵਾਂ ਜਿੰਨ੍ਹਾਂ ਵਿੱਚ ਲੇਬਰਫੈੱਡ, ਦੀ ਪੰਜਾਬ ਸਟੇਟ ਕੋਆਪ੍ਰੇਟਿਵ ਡਿਵੈਲਪਮੈਂਟ ਫੈਡਰੇਸ਼ਨ ਲਿਮਟਿਡ, ਪੰਜਾਬ ਇੰਸਟੀਚਿਊਟ ਆਫ ਕੋਆਪ੍ਰੇਟਿਵ ਟ੍ਰੇਨਿੰਗ ਆਦਿ ਸ਼ਾਮਿਲ ਹਨ, ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਰਾਲੀ ਦੀ ਸਾਂਭ-ਸਭਾਲ ਲਈ ਲਗਭਗ 3000 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਵੱਲੋਂ ਲਗਭਗ 15000 ਖੇਤੀਬਾੜੀ ਸੰਦ ਕਿਸਾਨਾਂ ਨੂੰ ਵਰਤਣ ਲਈ ਮੁਹੱਈਆ ਕਰਵਾਏ ਜਾਂਦੇ ਹਨ, ਜਿਸ ਨਾਲ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ 12 ਨਵੀਆਂ ਫੂਡ ਪ੍ਰੋਸੈਸਿੰਗ ਆਰਗੇਨਾਈਜੇਸ਼ਨ ਵੀ ਸਥਾਪਤ ਕੀਤੀਆਂ ਗਈਆਂ ਹਨ।

ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਬਰਟਰੈਂਡ ਰਸਲ ਦੇ ਕਥਨ ਕਿ ‘ਇਕੋ ਇਕ ਚੀਜ਼ ਜੋ ਮਨੁੱਖਤਾ ਨੂੰ ਮੁਕਤ ਕਰੇਗੀ ਉਹ ਹੈ ਸਹਿਯੋਗ’  ਦਾ ਜਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੌਜੂਦਾ ਕਿਸਾਨੀ ਖੇਤਰੀ ਵਿੱਚੋਂ ਸਿਰਫ ਸਹਿਕਾਰੀ ਲਹਿਰ ਸਦਕਾ ਹੀ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੱਲੋਂ ਖੇਤੀਬਾੜੀ ਲਈ ਲੋੜੀਂਦੀਆਂ ਵਸਤਾਂ ਪ੍ਰਚੂਨ ‘ਤੇ ਖਰੀਦੀਆਂ ਜਾਂਦੀਆਂ ਹਨ ਅਤੇ ਆਪਣੇ ਉਤਪਾਦ ਥੋਕ ਦੇ ਭਾਅ ‘ਤੇ ਵੇਚੇ ਜਾਂਦੇ ਹਨ। ਉਨ੍ਹਾਂ ਕਿਹਾ ਕਿ  ਸਿਰਫ ਸਹਿਕਾਰੀ ਸਭਾਵਾਂ ਸਦਕਾ ਕਿਸਾਨ ਥੋਕ ‘ਤੇ ਖਰੀਦਦਾਰੀ ਅਤੇ ਪ੍ਰਚੂਨ ‘ਤੇ ਵਿਕਰੀ ਕਰਨ ਦੇ ਯੋਗ ਹੋ ਸਕਦਾ ਹੈ। ਉਨ੍ਹਾਂ ਦੇਸ਼ ਵਿੱਚ ਸਹਿਕਾਰੀ ਲਹਿਰ ਦੀ ਸ਼ੁਰੂਆਤ, ਵਿਕਾਸ ਅਤੇ ਚੁਣੌਤੀਆਂ ਦਾ ਵੀ ਜਿਕਰ ਕੀਤਾ।

ਸਮਾਗਮ ਦੀ ਸ਼ੁਰੂਆਤ ਵਿੱਚ ਸਹਿਕਾਰਤਾ ਵਿਭਾਗ ਦੀ ਸਕੱਤਰ ਅਨੰਦਿਤਾ ਮਿਤਰਾ ਨੇ 71ਵੇਂ ਸਰਬ ਭਾਰਤੀ ਸਹਿਕਾਰਤਾ ਹਫਤੇ ਦੌਰਾਨ ਸੂਬੇ ਵਿੱਚ ਕਰਵਾਏ ਗਏ ਸਮਾਗਮਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਤੋਂ ਪਹਿਲਾਂ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਮਲ ਕੁਮਾਰ ਸੇਤੀਆ ਨੇ ਸਮਾਗਮ ਵਿੱਚ ਪਹੁੰਚੀਆਂ ਹਸਤੀਆਂ ਨੂੰ ਜੀ-ਆਇਆਂ ਨੂੰ ਕਿਹਾ।

ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਮੌਕੇ ਬੇਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਸਹਿਕਾਰੀ ਸਭਾਵਾਂ, ਫੂਡ ਪ੍ਰੋਸੈਸਿੰਗ ਸਭਾਵਾਂ, ਅਗਾਂਹਵਧੂ ਕਿਸਾਨਾਂ, ਕਿਰਤ ਤੇ ਉਸਾਰੀ ਸਹਿਕਾਰੀ ਸਭਾਵਾਂ, ਸਹਿਕਾਰੀ ਬੈਂਕਾਂ, ਵੇਰਕਾ ਡੇਅਰੀ ਅਤੇ ਖੰਡ ਮਿੱਲਾਂ ਨੂੰ 28 ਵੱਖ-ਵੱਖ ਸਨਮਾਨਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਜਾਇਕਾ ਵੂਮੈਨ ਸੈਲਫ ਹੈਲਪ ਗਰੁੱਪ, ਜਗਰਾਓਂ, ਨਿਊ ਸੋਨਾ ਸੈਲਫ ਹੈਲਪ ਗਰੁੱਪ, ਬਠਿੰਡਾ, ਸ੍ਰੀ ਗੁਰੂ ਅਰਜਨ ਦੇਵ ਵੂਮੈਨ ਸੈਲਫ ਹੈਲਪ ਗਰੁੱਪ, ਸਮਰਾਲਾ, ਫਤਹਿ ਹੈਂਡੀਕਰਾਫਟ ਵੂਮੈਨ ਸੈਲਫ ਹੈਲਪ ਗਰੁੱਪ, ਪਟਿਆਲਾ, ਖਿਜਰਾਬਾਦ ਵੂਮੈਨ ਸੈਲਫ ਹੈਲਪ ਗਰੁੱਪ, ਮੁਹਾਲੀ, ਮਿਲਕਫੈਡ, ਮਾਰਕਫੈਡ ਅਤੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਵੱਲੋਂ ਲਾਏ ਗਏ ਸਟਾਲਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੇ ਉਪਰਾਲੇ ਦੀ ਸਰਾਹਨਾ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਸਹਿਕਾਰਤਾ ਰੀਤੂ ਅਗਰਵਾਲ, ਚੇਅਰਮੈਨ ਪੀਐਸਸੀਬੀ ਜਗਦੇਵ ਸਿੰਘ ਭਮ, ਚੇਅਰਮੈਨ ਐਸ.ਏ.ਡੀ.ਬੀ ਸੁਰੇਸ਼ ਗੋਇਲ, ਚੇਅਰਮੈਨ ਮਿਲਕਫੈੱਡ ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਮਾਰਕਫੈੱਡ ਅਮਨਦੀਪ ਸਿੰਘ ਮੋਹੀ, ਚੇਅਰਮੈਨ ਸ਼ੂਗਰਫੈੱਡ ਨਵਦੀਪ ਸਿੰਘ ਜੇੜਾ, ਚੇਅਰਮੈਨ ਲੇਬਰਫੈੱਡ ਵਿਸ਼ਵਾਸ ਸੈਣੀ ਅਤੇ ਹਾਊਸਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਵੀ ਹਾਜ਼ਰ ਸਨ।

The post ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/cheema-extends-full-support-to-cooperation/feed/ 0
ਤਾਰੋਂ ਪਾਰ ਦੇ ਕਿਸਾਨਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ http://livegeonews.com/the-deputy-commissioner-22/ http://livegeonews.com/the-deputy-commissioner-22/#respond Wed, 20 Nov 2024 12:22:54 +0000 http://livegeonews.com/?p=25642 ਫਾਜ਼ਿਲਕਾ, 20 ਨਵੰਬਰਕੌਮਾਂਤਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਆਪਣੀਆਂ ਜਮੀਨਾਂ ਤੇ ਖੇਤੀ ਕਰ ਰਹੇ ਕਿਸਾਨਾਂ ਦੀਆਂ ਮੁਸਕਿਲਾਂ ਦੇ ਹੱਲ ਸਬੰਧੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਬੀਐਸਐਫ, ਪੁਲਿਸ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।ਬੈਠਕ ਦੌਰਾਨ ਉਨ੍ਹਾਂ ਨੇ ਹਦਾਇਤ ਕੀਤੀ ਕਿ ਝੋਨੇ ਦੀ ਵਾਢੀ ਅਤੇ ਪਰਾਲੀ ਪ੍ਰਬੰਧਨ ਦੇ ਕਾਰਜਾਂ […]

The post ਤਾਰੋਂ ਪਾਰ ਦੇ ਕਿਸਾਨਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ appeared first on Latest News, Breaking News, Crime News, Business News, Punjab News Updates: LiveGeoNews.com.

]]>
ਫਾਜ਼ਿਲਕਾ, 20 ਨਵੰਬਰ
ਕੌਮਾਂਤਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਆਪਣੀਆਂ ਜਮੀਨਾਂ ਤੇ ਖੇਤੀ ਕਰ ਰਹੇ ਕਿਸਾਨਾਂ ਦੀਆਂ ਮੁਸਕਿਲਾਂ ਦੇ ਹੱਲ ਸਬੰਧੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਬੀਐਸਐਫ, ਪੁਲਿਸ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਬੈਠਕ ਦੌਰਾਨ ਉਨ੍ਹਾਂ ਨੇ ਹਦਾਇਤ ਕੀਤੀ ਕਿ ਝੋਨੇ ਦੀ ਵਾਢੀ ਅਤੇ ਪਰਾਲੀ ਪ੍ਰਬੰਧਨ ਦੇ ਕਾਰਜਾਂ ਦੌਰਾਨ ਕਿਸਾਨਾਂ ਨੂੰ ਤਾਰ ਪਾਰ ਕੀਤੇ ਜਾਣ ਵਾਲੇ ਕੰਮਾਂ ਵਿਚ ਦਿੱਕਤ ਨਾ ਆਵੇ ਇਸ ਲਈ ਬੀਐਸਐਫ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਨਿਯਮਾਂ ਵਿਚ ਰਹਿੰਦੇ ਹੋਏ ਕਿਸਾਨਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਬੇਲਰ ਨਾਲ ਆਪਣੀ ਪਰਾਲੀ ਦੀਆਂ ਗੱਠਾਂ ਬਣਵਾ ਲੈਣ ਅਤੇ ਕਣਕ ਦੀ ਬਿਜਾਈ ਸਮੇਂ ਸਿਰ ਕਰ ਸਕਨ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਇਸ ਸਬੰਧੀ ਬੇਲਰ ਦੀ ਸਹੁਲਤ ਮੁਹਈਆ ਕਰਵਾਉਣ ਵਿਚ ਮਦਦ ਕਰਨ ਦੇ ਨਾਲ ਕਿਸਾਨਾਂ ਨੂੰ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ।
ਬੈਠਕ ਵਿਚ ਬੀਐਸਐਫ ਦੇ ਅਧਿਕਾਰੀਆਂ ਤੋਂ ਬਿਨ੍ਹਾਂ ਐਸਪੀ ਸ੍ਰੀ ਪ੍ਰਦੀਪ ਸਿੰਘ ਸੰਧੂ, ਅਬੋਹਰ ਦੇ ਐਸਡੀਐਮ ਸ੍ਰੀ ਕ੍ਰਿਸਨ ਪਾਲ ਰਾਜਪੂਤ, ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਵੀ ਹਾਜਰ ਸਨ।

The post ਤਾਰੋਂ ਪਾਰ ਦੇ ਕਿਸਾਨਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ appeared first on Latest News, Breaking News, Crime News, Business News, Punjab News Updates: LiveGeoNews.com.

]]>
http://livegeonews.com/the-deputy-commissioner-22/feed/ 0