ਮੋਗਾ, 1 ਫਰਵਰੀ:
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 14 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਯੋਗ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੀ ਲੜੀ ਵਿੱਚ ਅੱਜ ਬਲੂਮਿੰਗ ਬੱਡਜ਼ ਸਕੂਲ ਮੋਗਾ ਦੇ ਡਰਾਈਵਰਾਂ ਅਤੇ ਕੰਡਕਟਰਾਂ ਲਈ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡਰਾਈਵਰਾਂ ਕੰਡਕਟਰਾਂ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋ ਕਰਨ,ਸੀਟ ਬੈਲਟ ਦੀ ਵਰਤੋ ਕਰਨ, ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਜਾਗਰੂਕਤਾ ਕੈਂਪ ਵਿੱਚ ਇੰਚਾਰਜ ਟ੍ਰੈਫਿਕ ਸਟਾਫ਼ ਮੋਗਾ ਐਸ.ਆਈ. ਗੁਰਭੇਜ ਸਿੰਘ ਅਤੇ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ੇ ਏ.ਐਸ.ਆਈ. ਕੇਵਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਅਤੇ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਓਵਰ ਸਪੀਡ ਵਹੀਕਲ ਨਾ ਚਲਾਉਣ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਵਾਹਨਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਵੀ ਕੀਤੀ।
ਸਕੂਲ ਦੇ ਡਰਾਈਵਰਾਂ/ਕੰਡਰਕਟਰਾਂ ਲਈ ਅੱਖਾਂ ਦਾ ਮੈਡੀਕਲ ਚੈਕਅੱਪ ਕੈਂਪ ਵੀ ਆਯੋਜਿਤ ਕੀਤਾ ਗਿਆ ਕਿਉਂਕਿ ਅੱਖਾਂ ਦੀ ਘੱਟ ਰੌਸ਼ਨੀ ਵੀ ਸੜਕੀ ਦੁਰਘਟਨਾਵਾਂ ਨੂੰ ਸੱਦਾ ਦਿੰਦੀ ਹੈ। ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਮਨਦੀਪ ਗੋਇਲ ਵੱਲੋਂ ਅੱਖਾਂ ਦਾ ਚੈੱਕਅਪ ਕੀਤਾ ਅਤੇ ਇਲਾਜ ਬਾਰੇ ਵੀ ਜਾਗਰੂਕ ਕੀਤਾ।
ਇਸ ਮੌਕੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ, ਹੈੱਡਕਾਂਸਟੇਬਲ ਅਮਨਦੀਪ ਸਿੰਘ ਟ੍ਰੈਫਿਕ ਸਟਾਫ ਮੋਗਾ, ਟਰਾਂਸਪੋਰਟ ਇੰਚਾਰਜ ਗੁਰਪ੍ਰਤਾਪ ਸਿੰਘ, ਸੀ.ਈ.ਓ. ਰਾਹੁਲ ਛਾਬੜਾ ਹਾਜ਼ਰ ਸਨ।