08 ਤੋਂ 10 ਦਸੰਬਰ ਤੱਕ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲਿਓ ਰੋਕੂ ਬੂੰਦਾਂ-ਡਾ. ਰਾਏ

Politics Punjab Sri Muktsar Sahib

ਮਾਨਸਾ, 03 ਦਸੰਬਰ :
ਡਿਪਟੀ ਕਮਿਸ਼ਨਰ ਮਾਨਸਾ  ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 8 ਤੋਂ 10 ਦਸਬੰਰ 2024 ਤੱਕ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ, ਬੀ.ਈ.ਈ.ਅਤੇ ਐਲ.ਐਚ.ਵੀ. ਨਾਲ ਹੋਈ।
ਇਸ ਮੌਕੇ ਬੋਲਦਿਆਂ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਪਹਿਲੇ ਦਿਨ ਬੂਥਾਂ ’ਤੇ ਜਾ ਕੇ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣੀਆਂ ਭਵਿੱਖ ਵਿੱਚ ਲਾਭਕਾਰੀ ਸਿੱਧ ਹੋਣਗੀਆਂ।  ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਵਿੱਚ 72274 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਰੈਗੂਲਰ ਬੂਥਾਂ ਲਈ 376 ਟੀਮਾਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ’ਤੇ 13 ਟਰਾਂਜਿਟ ਟੀਮਾਂ ਕੰਮ ਕਰ ਰਹੀਆਂ ਹਨ।  
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੋਪੜੀਆਂ ਆਦਿ ਵਿੱਚ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ 18 ਮੋਬਾਇਲ ਟੀਮਾਂ ਵੀ ਕੰਮ ਕਰ ਰਹੀਆਂ ਹਨ। ਪਲਸ ਪੋਲਿਓ ਦੇ ਇਸ ਸਾਰੇ ਪ੍ਰੋਗਰਾਮ ਲਈ ਪੂਰੇ ਜਿਲ੍ਹੇ ਅੰਦਰ 73 ਸੁਪਰਵਾਈਜਰ ਲਾਏ ਗਏ ਹਨ ਅਤੇ ਇਸ ਦੇ ਨਾਲ ਹੀ ਜ਼ਿਲ੍ਹੇ ਪੱਧਰ ਤੋਂ ਪਲਸ ਪੋਲਿਓ ਦੇ ਪ੍ਰੋਗਰਾਮ ਨੂੰ ਜ਼ਿਲ੍ਹਾ ਟੀਮਾਂ ਦੁਆਰਾ ਮੋਨੀਟਰ ਕੀਤਾ ਜਾ ਰਿਹਾ ਹੈ।
  ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਸਰੇ ਅਤੇ ਤੀਸਰੇ ਦਿਨ ਵੀ ਬੱਚਿਆਂ ਨੂੰ ਪੋਲੀਓ ਬੂੰਦਾਂ ਘਰ-ਘਰ ਜਾ ਕੇ ਪਿਲਾਈਆਂ ਜਾਣਗੀਆਂ, ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋ ਵਾਂਝਾ ਨਾ ਰਹਿ ਜਾਵੇ। ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ।
        ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਸਿੰਗਲਾ, ਐਸ.ਐਮ.ਓ. ਸਰਦੂਲਗੜ੍ਹ ਡਾ. ਰਵਨੀਤ ਕੌਰ, ਡਾ. ਵਰੁਣ ਮਿੱਤਲ ਮੈਡੀਕਲ ਅਫ਼ਸਰ, ਡਾਕਟਰ ਜੋਤੀ ਸ਼ਾਰਦਾ ਮੈਡੀਕਲ ਅਫ਼ਸਰ ਭੀਖੀ, ਡਾਕਟਰ ਰੁਪਿੰਦਰ ਕੌਰ ਮੈਡੀਕਲ ਅਫ਼ਸਰ ਬੁਢਲਾਡਾ, ਵਿਜੈ ਕੁਮਾਰ ਜੈਨ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਅਵਤਾਰ ਸਿੰਘ ਪ੍ਰੋਗਰਾਮ ਮੈਨੇਜਰ, ਦਰਸਨ ਸਿੰਘ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਹਰਬੰਸ ਲਾਲ ਅਤੇ ਕੇਵਲ ਸਿੰਘ ਬਲਾਕ ਐਜੂਕੇਟਰ ਅਤੇ ਮੈਡਮ ਮੀਨਾਕਸ਼ੀ ਤੋ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।