ਅੰਮ੍ਰਿਤਸਰ, 17 ਅਗਸਤ:
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਾਕਰ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਂਏ ਰੋਡ ਜੰਡਿਆਲਾ ਗੁਰੂ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਲਜ ਦੀਆਂ ਬੱਚੀਆਂ ਹਮੇਸ਼ਾਂ ਹੀ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਦੀਆਂ ਹਨ। ਸ੍ਰ ਈ:ਟੀ:ਓ ਨੇ ਕਿਹਾ ਕਿ ਅੱਜ ਦੀਆਂ ਬੱਚੀਆਂ ਕਿਸੇ ਵੀ ਤਰ੍ਹਾਂ ਨਾਲ ਲੜਕਿਆਂ ਨਾਲੋ ਪਿੱਛੇ ਨਹੀਂ ਅਤੇ ਸਿਖਿਆ ਦੇ ਖੇਤਰ ਵਿੱਚ ਲੜਕੀਆਂ ਦਾ ਦਬਦਬਾ ਲਗਾਤਾਰ ਵੱਧ ਰਿਹਾ ਹੈ। ੳਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਨੂੰ ਅਜੋਕੇ ਯੁੱਗ ਸਮੇਂ ਚੱਲ ਰਹੀ ਤਕਨੀਕੀ ਸਿਖਿਆ ਜਰੂਰ ਪ੍ਰਦਾਨ ਕਰਨ ਤਾਂ ਜੋ ਬੱਚੇ ਅਉਣ ਵਾਲੇ ਯੁੱਗ ਦੇ ਹਾਣੀ ਬਣ ਸਕਣ।
ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਕਿਹਾ ਕਿ ਸਿਖਿਆ ਦੇ ਨਾਲ ਨਾਲ ਬੱਚਿਆਂ ਨੂੰ ਖੇਡਾਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਮਾਨਸਿਕ ਵਿਕਾਸ ਦੇ ਨਾਲ ਨਾਲ ਸਰੀਰਕ ਵਿਕਾਸ ਵੀ ਹੋ ਸਕੇ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸਾਸ਼ਨ ਪੈਦਾ ਕਰਦੀਆਂ ਹਨ।
ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋਂ ਕਾਲਜ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਅਤੇ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਮੱਲਾਂ ਮਾਰਨ ਵਾਲੀਆਂ ਬੱਚੀਆਂ ਨੂੰ ਇਨਾਮ ਵੀ ਤਕਸੀਮ ਕੀਤੇ। ਇਸ ਮੌਕੇ ਕਾਲਜ ਦੇ ਕਾਲਜ ਦੇ ਚੇਅਰਮੈਨ ਗੁਰਇਕਬਾਲ ਸਿੰਘ, ਮੈਨੇਜਿੰਗ ਡਾਇਰੈਕਟਰ ਭਾਈ ਨਰਿੰਦਰ ਸਿੰਘ, ਸ੍ਰ ਤੀਰਥ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ।