ਕੀਰਤਪੁਰ ਸਾਹਿਬ 16 ਫਰਵਰੀ ()
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਸ਼ਾਹਪੁਰ ਬੇਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਆਯੋਜਿਤ ਧਾਰਮਿਕ ਸਮਾਗਮ ਵਿੱਚ ਗੁਰਦੁਆਰਾ ਸਿੰਘ ਸ਼ਹੀਦਾ ਵਿਖੇ ਪਹੁੰਚੇ ਸ.ਬੈਂਸ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਲਗਾਤਾਰ ਯਤਨ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮਨੋਰਥ ਸਿਹਤ ਸਹੂਲਤਾਂ ਤੇ ਸਿੱਖਿਆਂ ਦਾ ਮਿਆਰ ਉੱਚਾ ਚੁੱਕਣਾ ਹੈ। ਇਹ ਸਹੂਲਤਾਂ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚ ਰਹੀਆਂ ਹਨ, ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਪ੍ਰਸਾਸ਼ਨ ਦੇਣ ਦੇ ਨਾਲ ਨਾਲ 50 ਹਜ਼ਾਰ ਸਰਕਾਰੀ ਨੌਕਰੀਆਂ ਦੇ ਕੇ ਸਾਡੀ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਗ੍ਰਾਮ ਪੰਚਾਇਤ ਤੇ ਇਲਾਕਾ ਵਾਸੀਆਂ ਦੇ ਸੱਦੇ ਤੇ ਸ਼ਾਹਪੁਰ ਬੇਲਾ ਪਹੁੰਚੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆ ਵੱਲੋਂ ਪੁੱਲ ਦੇ ਚੱਲ ਰਹੇ ਕੰਮ ਸਬੰਧੀ ਜੋ ਮੰਗ ਰੱਖੀ ਗਈ ਹੈ, ਉਸ ਵਿਚ ਜੋ ਯੋਗਦਾਨ ਅਸੀ ਪਾ ਸਕਦੇ ਹਾਂ, ਉਹ ਪਾਇਆ ਜਾਵੇਗਾ, ਤਕਨੀਕੀ ਮਾਹਿਰ ਭੇਜ ਕੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਕੰਮ ਦੇ ਮਿਆਰ ਸਬੰਧੀ ਵੀ ਜਾਣਕਾਰੀ ਲਈ ਜਾਵੇਗੀ।
ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨਾਲ ਸਬੰਧਿਤ ਧਾਰਮਿਕ ਸਮਾਗਮ ਮੋਕੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਗਤ ਜੀ ਨੇ ਆਪਣੀ ਬਾਣੀ ਰਾਹੀ ਸਮੁੱਚੀ ਲੋਕਾਈ ਨੂੰ ਮਾਨਵਤਾ ਦੇ ਕਲਿਆਣ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਹੈ, ਇਸ ਦੇ ਲਈ ਅਸੀ ਉਨ੍ਹਾਂ ਨੂੰ ਪ੍ਰਣਾਮ ਕਰਦੇ ਹਾਂ।
ਇਸ ਮੌਕੇ ਕਮਿੱਕਰ ਸਿੰਘ ਡਾਢੀ ਚੇਅਰਮੈਨ, ਚੰਨਣ ਸਿੰਘ ਸਰਪੰਚ, ਨਿਰਮਲ ਸਿੰਘ ਪੰਚ ਸੀਨੀਅਰ ਆਗੂ, ਰਤਨ ਸਿੰਘ ਪੰਚ, ਬਲਦੇਵ ਸਿੰਘ ਪੰਚ, ਜਰਨੈਲ ਸਿੰਘ, ਮਨੀਸ਼ ਬਾਵਾ ਜਿਲ੍ਹਾ ਪ੍ਰਧਾਨ ਟ੍ਰਾਸਪੋਰਟ ਵਿੰਗ, ਗੁਰਮੀਤ ਸਿੰਘ ਸਰਪੰਚ, ਪ੍ਰਿਤਪਾਲ ਸਿੰਘ ਕੂਨਰ ਸਰਪੰਚ, ਜਰਨੈਲ ਸਿੰਘ ਸਰਪੰਚ ਮੀਢਵਾ, ਤਰਲੋਚਨ ਸਿੰਘ ਲੋਚੀ ਪ੍ਰਧਾਨ ਟਰੱਕ ਯੂਨੀਅਨ, ਸਰਬਜੀਤ ਸਿੰਘ ਭਟੌਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਗੁਰਪ੍ਰੀਤ ਸਿੰਘ ਅਰੋੜਾ ਟਰੇਡ ਵਿੰਗ, ਸੋਨੂੰ ਚੋਧਰੀ ਨੋਜਵਾਨ ਸਭਾ ਪ੍ਰਧਾਨ, ਗਫੂਰ ਮੁਹੱਮਦ ਸੀਨੀਅਰ ਆਗੂ, ਜਤਿੰਦਰ ਜੋਸ਼ੀ, ਕੁਲਵਿੰਦਰ ਕੋਸ਼ਲ, ਵਰਿੰਦਰ ਸਿੰਘ ਬਿੰਦੂ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।