ਫਰੀਦਕੋਟ 22 ਜੂਨ,
ਇਕ ਪਾਸੇ ਜਿਥੇ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ, ਉਥੇ ਹੀ ਵਿੱਦਿਆ ਅਤੇ ਕਿੱਤਾਮੁਖੀ ਕੋਰਸ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਆਈ.ਟੀ.ਆਈ. ਫਰੀਦਕੋਟ ਵਿੱਚ ਐਡਮਿਨਸਟਰੇਟਿਵ ਬਲਾਕ ਅਤੇ ਪੁਰਾਣੇ ਵਰਕਸ਼ਾਪ ਬਲਾਕ ਦੀ ਸਪੈਸ਼ਲ ਰਿਪੇਅਰ ਦੇ ਨਾਲ-ਨਾਲ ਇੱਕ ਨਵੇਂ ਬਲਾਕ ਦੀ ਉਸਾਰੀ ਕੀਤੀ ਜਾਵੇਗੀ ਹੈ। ਉਨ੍ਹਾਂ ਦੱਸਿਆਂ ਕਿ ਇਸ ਕੰਮ ਉੱਪਰ 01 ਕਰੋੜ 98 ਲੱਖ ਰੁਪਏ ਖਰਚ ਆਉਣਗੇ ਅਤੇ ਕੰਮ 06 ਮਹੀਨੇ ਦੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਕੰਮ ਦਾ ਟੈਂਡਰ ਮਹਿਕਮਾ ਲੋਕ ਨਿਰਮਾਣ ਵਿਭਾਗ ਵੱਲੋਂ ਮੰਨਜ਼ੂਰ ਕਰਵਾਇਆ ਜਾ ਚੁੱਕਾ ਹੈ। ਜਲਦੀ ਹੀ ਇਹ ਕੰਮ ਮੌਕੇ ਤੇ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਬੰਧਤ ਮਹਿਕਮੇ ਨੂੰ ਜਲਦੀ ਕੰਮ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।