ਸਿਹਤ ਵਿਭਾਗ ਦੀ ਟੀਮ ਨੇ ਬੱਸ ਸਟੈਂਡ ਰੂਪਨਗਰ ਵਿਖੇ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾਕੇ ਕੀਤਾ ਜਾਗਰੂਕ 

Politics Punjab Rupnagar

ਰੂਪਨਗਰ, 18 ਮਾਰਚ: ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਹੁਕਮ ਅਨੁਸਾਰ ਸਿਹਤ ਵਿਭਾਗ ਰੂਪਨਗਰ ਦੀ ਟੀਮ ਵੱਲੋਂ ਬੱਸ ਸਟੈਂਡ ਰੂਪਨਗਰ ਵਿਖੇ ਲੋਕਾਂ ਨੂੰ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ। 

ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਰਿਤੂ, ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਦੇ ਕਾਊਂਸਲਰ ਪ੍ਰਭਜੋਤ ਕੌਰ, ਓਟ ਕਲੀਨਿਕ ਦੇ ਕਾਊਂਸਲਰ ਜਸਜੀਤ ਕੌਰ ਵੱਲੋਂ ਲੋਕਾਂ ਨੂੰ ਨਸ਼ਾ ਛੁਡਾਓ ਕੇਂਦਰ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸੁਵਿਧਾਵਾਂ ਅਤੇ ਓਟ ਕਲੀਨਿਕ ਦੀਆਂ ਸੁਵਿਧਾਵਾਂ ਬਾਰੇ ਜਾਣੂ ਕਰਵਾਇਆ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਨਸ਼ੇ ਨਾਲ ਗ੍ਰਸਤ ਵਿਅਕਤੀ ਸਰਕਾਰੀ ਹਸਪਤਾਲਾਂ ਜਾਂ ਨਸ਼ਾ ਛੁਡਾਉ ਕੇਂਦਰਾਂ ਵਿਚ ਫ੍ਰੀ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਨਸ਼ਾ ਛੁਡਾਊ ਕੇਂਦਰ ਦੇ ਵਿੱਚ ਮਾਨਸਿਕ ਰੋਗਾਂ ਦੇ ਇਲਾਜ ਦੇ ਲਈ ਮਰੀਜ਼ਾਂ ਨੂੰ ਦਾਖਲ ਕਰਨ ਲਈ ਜਾਣਕਾਰੀ ਅਤੇ ਟੈਲੀਮਾਨਸ ਦੇ ਨੰਬਰ ਵੀ ਨੋਟ ਕਰਵਾਏ ਗਏ।

ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਨਸ਼ਾ ਸਮਾਜ ਲਈ ਇੱਕ ਲਾਹਨਤ ਹੈ ਅਤੇ ਇਸ ਤੋਂ ਆਪਣੇ ਆਪ ਨੂੰ ਦੂਰ ਰੱਖੋ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਰਹੋ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਭਿਆਨਕ ਬਿਮਾਰੀ ਹੈ ਜਿਸ ਦੇ ਨਾਲ ਸਰੀਰ ਵਿਚ ਖੋਖਲਾਪਨ ਆ ਜਾਂਦਾ ਹੈ ਅਤੇ ਸਮਾਜ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਹਰ ਵਿਅਕਤੀ ਨੂੰ ਲਾਮਬੰਦ ਹੋਣਾ ਚਾਹੀਦਾ ਹੈ।

Leave a Reply

Your email address will not be published. Required fields are marked *