ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਹੇਠ ਸਿਹਤ ਵਿਭਾਗ ਵਲੋਂ ਕੀਤਾ ਕੇਂਦਰੀ ਜੇਲ੍ਹ ਦਾ ਨਿਰੀਖਣ 

Politics Punjab

ਫ਼ਿਰੋਜ਼ਪੁਰ,9 ਮਈ (            ) ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਸਮਿੰਦਰ ਪਾਲ ਦੀ ਅਗਵਾਈ ਵਿੱਚ “ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ” ਮੁਹਿੰਮ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੈਂਟਰਲ ਜੇਲ ਫਿਰੋਜ਼ਪੁਰ ਵਿਖੇ ਡੇਂਗੂ ਸਰਵੇ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਵਲੋਂ ਜੇਲ੍ਹ ਦੇ ਵੱਖ-ਵੱਖ ਏਰੀਏ ਵਿੱਚ ਜਾ ਕੇ ਡੇਂਗੂ ਲਾਰਵੇ ਦੀ ਭਾਲ ਕੀਤੀ। ਸੈਂਟਰ ਜੇਲ੍ਹ ਫ਼ਿਰੋਜ਼ਪੁਰ ਦੇ ਕਾਫੀ ਥਾਵਾਂ ’ਤੇ ਡਿਸਪੋਜਲ ਸਮਾਨ ਜਿਸ ਵਿੱਚ ਬਾਰਿਸ਼ ਦਾ ਪਾਣੀ ਇਕੱਠਾ ਹੋਣ ਕਰਕੇ ਡੇਂਗੂ ਲਾਰਵਾ ਬਣਨ ਦਾ ਖ਼ਦਸ਼ਾ ਬਣਿਆ ਹੋਇਆ ਸੀ, ਨੂੰ ਨਸ਼ਟ ਕਰਵਾਇਆ ਗਿਆ।

                   ਸਿਹਤ ਵਿਭਾਗ ਦੇ ਸਿਹਤ ਸੁਪਰਵਾਈਜਰ ਸ਼ੇਰ ਸਿੰਘ, ਸਿਹਤ ਕਰਮਚਾਰੀ ਨਰਿੰਦਰ ਸ਼ਰਮਾਂ ਵਲੋਂ ਡਿਸਪੋਜ਼ਲ ਸਮਾਨ ਵਿੱਚ ਪਏ ਬਰਸਾਤੀ ਪਾਣੀ ਨੂੰ ਕਢਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜੇਕਰ ਇਹ ਖੜਾ ਬਰਸਾਤੀ ਪਾਣੀ ਨਸ਼ਟ ਨਾ ਕਰਵਾਇਆ ਜਾਂਦਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਪੂਰੀ ਸੈਂਟਰਲ ਜੇਲ੍ਹ ਦੇ ਸਟਾਫ਼, ਹਵਾਲਾਤੀਆਂ, ਕੈਦੀਆਂ ਨੂੰ ਡੇਂਗੂ ਹੋਣ ਦਾ ਖਤਰਾ ਬਣ ਸਕਦਾ ਸੀ। ਦੀਪਿੰਦਰ ਸਿੰਘ, ਗੁਰਦੇਵ ਸਿੰਘ ਨੇ ਖੜੇ ਹੋਏ ਪਾਣੀ ਤੇ ਸਪਰੇ ਕਰਵਾ ਕੇ ਡੇਂਗੂ ਲਾਰਵਾ ਨਸ਼ਟ ਕਰਵਾਇਆ।

                ਡਾ ਸਮਿੰਦਰ ਪਾਲ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਡੇਂਗੂ ਲਾਰਵਾ ਮਿਲਦਾ ਹੈ ਤਾਂ ਉਹ ਡੇਂਗੂ ਲਾਰਵਾ ਨਸ਼ਟ ਕਰ ਦੇਵੇ ਅਤੇ ਜੇਕਰ ਕਿਸੇ ਨੂੰ ਡੇਗੂ ਬੁਖਾਰ ਹੁੰਦਾ ਹੈ ਤੇ ਉਹ ਆਪਣਾ ਡੇਂਗੂ ਦਾ ਟੈਸਟ ਅਤੇ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਬਿਲਕੁਲ ਮੁਫ਼ਤ ਕਰਵਾ ਸਕਦਾ ਹੈ।

             ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਡੇਂਗੂ ਬੁਖਾਰ ਏਡੀਜ ਅਜਪਿਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਇਹ ਮੱਛਰ ਦਿਨ ਦੇ ਸਮੇ ਕਟਦਾ ਹੈ। ਇੱਕ ਦਮ ਤੇਜ਼ ਬੁਖਾਰ, ਅੱਖਾ ਦੇ ਪਿਛਲੇ ਹਿੱਸੇ ਵਿੱਚ ਦਰਦ, ਪੱਠਿਆ ਵਿੱਚ ਦਰਦ, ਜੀ ਕੱਚਾ ਹੋਣਾ, ਉਲਟੀਆ ਆਉਣਾ, ਨੱਕ, ਮੁੰਹ, ਜਬਾੜਿਆ ਵਿੱਚੋ ਖੂਨ ਆਉਣਾ ਤੇ ਚਮੜੀ ਤੇ ਨੀਲ ਪੈਣਾ ਡੇਂਗੂ ਬੁਖਾਰ ਦੇ ਲੱਛਣ ਹਨ। ਡੇਂਗੂ ਜਿਹੀ ਭਿਆਨਕ ਬਿਮਾਰੀ ਤੋ ਬੱਚਣ ਲਈ ਸਾਨੂੰ ਕੱਪੜੇ ਅਜਿਹੇ ਪਹਿਨਣੇ ਚਾਹੀਦੇੇ ਹਨ ਕਿ ਸਰੀਰ ਪੂਰੀ ਤਰਾਂ ਢਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ। ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਤੋ ਇਲਾਵਾ ਘਰਾਂ ਅਤੇ ਦਫਤਰਾਂ ਵਿੱਚ ਲੱਗੇ ਫਰਿਜ ਦੇ ਪਿੱਛੇ ਲਗੀ ਟਰੇਅ ਅਤੇ ਕੂਲਰਾਂ ਨੂੰ ਚੰਗੀ ਤਰਾਂ ਰਗੜ ਕੇ ਸਾਫ ਕਰਨਾ ਚਾਹੀਦਾ ਹੈ। ਡੇਂਗੂ ਜਿਹੀ ਭਿਆਨਕ ਬਿਮਾਰੀ ਤੋ ਬੱਚਣ ਲਈ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਛੱਪੜਾਂ ਵਿੱਚ ਖੜ੍ਹੇ ਪਾਣੀ ਵਿੱਚ ਹਫਤੇ ਵਿੱਚ ਇੱਕ ਵਾਰ ਕਾਲੇ ਤੇਲ ਦਾ ਛਿੜਕਾਵ ਕੀਤਾ ਜਾਵੇ।

Leave a Reply

Your email address will not be published. Required fields are marked *