ਹੁਸ਼ਿਆਰਪੁਰ, 4 ਜੁਲਾਈ : ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ-2026 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕਰਵਾਉਣ ਲਈ ਉਘੇ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੈ। ਕਮਿਸ਼ਨ ਵਲੋਂ ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ ਨੂੰ ਚੋਣ ਆਬਜ਼ਰਵਰ ਅਤੇ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਚੋਣ ਆਬਜ਼ਰਵਰ ਦੇ ਰੂਪ ਵਿਚ ਡਾ. ਸੇਨੂੰ ਦੁੱਗਲ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਚੋਣਾਂ ਸਬੰਧੀ ਵਿਵਸਥਾ ’ਤੇ ਨਜ਼ਰ ਰੱਖਣਗੇ ਅਤੇ ਚੋਣਾਂ ਨਾਲ ਜੁੜੀਆ ਸ਼ਿਕਾਇਤਾਂ ਅਤੇ ਹੋਰ ਮਾਮਲਿਆਂ ਦਾ ਨੋਟਿਸ ਲੈਣਗੇ। ਉਨ੍ਹਾਂ ਦਾ ਕੈਂਪ ਆਫਿਸ ਪੀ.ਡਬਲਯੂ.ਡੀ. ਰੈਸਟ ਹਾਊਸ, ਸਿਵਲ ਲਾਇਨਜ਼, ਹੁਸ਼ਿਆਰਪੁਰ ਵਿਚ ਸਥਾਪਿਤ ਕੀਤਾ ਗਿਆ ਹੈ। ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਅਤੇ ਜਾਣਕਾਰੀ ਲਈ ਉਨ੍ਹਾਂ ਦੇ ਮੋਬਾਇਲ ਨੰਬਰ 94787-84338 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸੇ ਤਰ੍ਹਾਂ ਪੁਲਿਸ ਆਬਜਰਵਰ ਦੇ ਤੌਰ ‘ਤੇ ਗੁਰਪ੍ਰੀਤ ਸਿੰਘ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ ਆਜ਼ਾਦ, ਨਿਰਪੱਖ ਅਤੇ ਸ਼ਾਤੀਪੂਰਨ ਚੋਣਾਂ ਯਕੀਨੀ ਕਰਨ ਦੇ ਉਦੇਸ਼ ਨਾਲ ਪੁਲਿਸ ਵਿਵਸਥਾ ਅਤੇ ਸੁਰੱਖਿਆ ਇੰਤਜਾਮ ਦਾ ਲਗਾਤਾਰ ਨਿਰੀਖਣ ਵੀ ਉਨ੍ਹਾਂ ਦੇ ਜ਼ਿੰਮੇ ਰਹੇਗਾ।
ਗੁਰਪ੍ਰੀਤ ਸਿੰਘ ਦਾ ਕੈਂਪ ਆਫਿਸ ਵੀ ਪੀ.ਡਬਲਯੂ.ਡੀ. ਰੈਸਟ ਹਾਊਸ, ਸਿਵਲ ਲਾਇਨਜ, ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ। ਜ਼ਿਲ੍ਹਾ ਨਿਵਾਸੀ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਵਿਅਕਤੀ ਕਾਨੂੰਨ ਵਿਵਸਥਾ, ਸੁਰੱਖਿਆ ਵਿਵਸਥਾ ਅਤੇ ਚੋਣਾਂ ਦੌਰਾਨ ਉਤਪੰਨ ਹੋਣ ਵਾਲੀ ਕਿਸੇ ਵੀ ਸੁਰੱਖਿਆ ਸਬੰਧੀ ਸਮੱਸਿਆ ਲਈ ਉਨ੍ਹਾਂ ਦੇ ਮੋਬਾਇਲ ਨੰਬਰ 99881-36351 ’ਤੇ ਸੰਪਰਕ ਕਰ ਸਕਦੇ ਹਨ।
