ਲੁਧਿਆਣਾ, 04 ਫਰਵਰੀ – ਪੰਜਾਬ ਸਰਕਾਰ ਵਲੋਂ ਨਰੋਆ ਪੰਜਾਬ ਦੀ ਸਿਰਜਣਾ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਡ੍ਰੀਮ ਪਾਰਕ ਵਿਖੇ ਬੀਤੇ ਕੱਲ੍ਹ ਓਪਨ ਜਿੰਮ ਦਾ ਉਦਘਾਟਨ ਕੀਤਾ।
ਵਿਧਾਇਕ ਮੂੰਡੀਆਂ ਨੇ ਦੱਸਿਆ ਕਿ ਹਲਕਾ ਨਿਵਾਸੀਆਂ ਦੀ ਮੰਗ ਅਨੁਸਾਰ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਉੱਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ਼, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣ ਤੋਂ ਇਲਾਵਾ ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁੱਟਪਾਥ ਵੀ ਬਣਾਏ ਜਾ ਰਹੇ ਹਨ।
ਇਸ ਤੋਂ ਇਲਾਵਾ ਹੁਣ ਨੋਜਵਾਨਾਂ ਦੀ ਪੁਰਜ਼ੋਰ ਮੰਗ ‘ਤੇ ਓਪਨ ਜਿੰਮ ਵੀ ਸਥਾਪਤ ਕੀਤੇ ਜਾ ਰਹੇ ਹਨ।
ਵਿਧਾਇਕ ਮੂੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਸਾਫ-ਸੁੱਥਰਾ ਤੇ ਹਰਿਆ ਭਰਿਆ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਗੁਰਦਰਸ਼ਨ ਸਿੰਘ ਕੋਹਲੀ, ਤਜਿੰਦਰ ਸਿੰਘ ਮਿੱਠੂ, ਸੁਰਿੰਦਰ ਚੌਧਰੀ, ਨਿਧੀ ਗੁਪਤਾ, ਹਰਦੇਵ ਸਿੰਘ ਸੋਢੀ, ਜਸਵੰਤ ਸਿੰਘ, ਬੱਬੂ ਮੂੰਡੀਆਂ, ਸੋਹਣ ਸਿੰਘ ਖੋਖਰ, ਪ੍ਰਿੰਸ ਸੈਣੀ, ਅਮਰੀਕ ਸੈਣੀ ਤੇ ਹੋਰ ਹਾਜ਼ਰ ਸਨ।
ਵਿਧਾਇਕ ਮੂੰਡੀਆਂ ਵੱਲੋਂ ਡ੍ਰੀਮ ਪਾਰਕ ‘ਚ ਓਪਨ ਜਿੰਮ ਦਾ ਉਦਘਾਟਨ


