ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 35 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Ludhiana Politics Punjab

ਲੁਧਿਆਣਾ, 27 ਨਵੰਬਰ (000) –  ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 35 ਵਿੱਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਬਾਗੀ ਸਟੈਂਡ ਤੋਂ ਚਿਮਨੀ ਰੋਡ ਤੱਕ ਦੀ ਸੜਕ ਦਾ ਪੁਨਰ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖਸਤਾ ਹਾਲ ਸੜਕ ਕਾਰਨ ਆਵਾਜਾਈ ਬੇਹੱਦ ਪ੍ਰਭਾਵਿਤ ਹੋ ਰਹੀ ਸੀ ਅਤੇ ਸੜਕ ਵਿੱਚ ਪਏ ਟੋਇਆਂ ਕਾਰਨ ਅਕਸਰ ਹਾਦਸੇ ਹੋ ਜਾਂਦੇ ਸਨ।

ਉਨ੍ਹਾਂ ਕਿਹਾ ਕਿ ਸਥਾਨਕ ਲੋਕ 15 ਸਾਲਾਂ ਤੋਂ ਟੁੱਟੀਆਂ ਸੜਕਾਂ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਨਾਲ ਰਾਹਗੀਰਾਂ ਨੂੰ ਰਾਹਤ ਮਿਲੇਗੀ। ਇਲਾਕੇ ਦੇ ਲੋਕਾਂ ਨੇ ਸੜਕ ਦੀ ਉਸਾਰੀ ਸ਼ੁਰੂ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਛੀਨਾ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਹਲਕਾ ਲੁਧਿਆਣਾ ਦੱਖਣੀ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਲਕੇ ਵਿੱਚ ਕੋਈ ਵੀ ਟੁੱਟੀਆਂ ਜਾਂ ਕੱਚੀਆਂ ਸੜਕਾਂ ਨਾ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨੂੰ ਮਿਆਰੀ ਸਿੱਖਿਆ, ਸਿਹਤ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਬਲਾਕ ਪ੍ਰਧਾਨ ਮੁਨੀਸ਼ ਕੁਮਾਰ ਟਿੰਕੂ ਆਪਣੇ ਸਾਥੀਆਂ ਸਮੇਤ ਹਾਜ਼ਰ ਸਨ।