ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਪ੍ਰਕਿਰਿਆ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਦਿੱਤੀ ਜਾਣਕਾਰੀ

Patiala Politics Punjab

ਪਟਿਆਲਾ, 19 ਮਾਰਚ:
  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਵੱਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਜਾਣਕਾਰੀ ਦੇਣ ਲਈ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਰੂਰੀ ਬੈਠਕ ਕੀਤੀ ਗਈ।  
  ਇਸ ਮੌਕੇ ਡਾ. ਨਵਜੋਤ ਸ਼ਰਮਾ ਵੱਲੋਂ ਸੰਵਿਧਾਨ ਦੇ ਆਰਟੀਕਲ 324 ਤੋਂ 329 ਸਾਂਝੇ ਕੀਤੇ ਗਏ ਅਤੇ ਨਾਲ ਹੀ ਸੂਚਿਤ ਕੀਤਾ ਗਿਆ ਕਿ ਵੋਟਰ ਸੂਚੀ ਦੀ ਤਿਆਰੀ ਅਤੇ ਸੁਧਾਈ ਲੋਕ ਪ੍ਰਤੀਨਿਧਤਾ ਐਕਟ 1950 ਅਤੇ ਚੋਣਕਾਰ ਰਜਿਸਟਰੇਸ਼ਨ ਨਿਯਮਾਵਲੀ 1960 ਅਧੀਨ ਕੀਤੀ ਜਾ ਰਹੀ ਹੈ। ਉਨ੍ਹਾਂ ਹਾਜ਼ਰ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਹਰੇਕ ਪੋਲਿੰਗ ਸਟੇਸ਼ਨ ‘ਤੇ ਬੂਥ  ਲੈਵਲ ਏਜੰਟ ਲਗਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਦੀ ਸੰਪੂਰਨ ਜਾਣਕਾਰੀ ਲਈ ਤਿਆਰ ਕੀਤੀ ਸਮੱਗਰੀ (ਐਕਟ ਅਤੇ ਮੈਨੂਅਲ) ਸੀ.ਡੀ. ਵਿੱਚ ਪਾ ਕੇ ਹਾਜ਼ਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪਦਿਆਂ ਕਿਹਾ ਕਿ ਇਸ ਨੂੰ ਪੜਕੇ ਚੋਣ ਪਕਿਰਿਆ ਨੂੰ ਸਮਝਣ ਵਿੱਚ ਆਸਾਨੀ ਹੋਵੇਗੀ ਅਤੇ ਰਾਜਨੀਤਿਕ ਪਾਰਟੀਆਂ ਨੂੰ ਚੋਣਾਂ ਸਮੇਂ ਆਉਂਦੀਆਂ ਮੁਸ਼ਕਲਾਂ ਦਾ ਵੀ ਹੱਲ ਹੋਵੇਗਾ।
ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਨੇ ਦੱਸਿਆ ਕਿ ਵੋਟਰ ਸੂਚੀ ਦੀ ਲਗਾਤਾਰ ਸੁਧਾਈ ਚਾਲੂ ਹੈ ਅਤੇ ਰੋਜ਼ਾਨਾ ਪੱਧਰ ‘ਤੇ ਪ੍ਰਾਪਤ ਹੋ ਰਹੇ ਫਾਰਮ ਨੰਬਰ 6, 7, 8 ਦਾ ਨਿਪਟਾਰਾ ਨਾਲ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 1 ਅਪ੍ਰੈਲ, 1 ਜੁਲਾਈ ਤੇ 1 ਅਕਤੂਬਰ ਦੇ ਹਿਸਾਬ ਨਾਲ ਸਾਲ ਵਿੱਚ ਚਾਰ ਵਾਰ 18 ਸਾਲ ਉਮਰ ਪੂਰੀ ਕਰ ਚੁੱਕੇ ਨਵੇਂ ਵੋਟਰ ਜੋੜੇ ਜਾਂਦੇ ਹਨ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਦੇ ਨੁਮਾਇੰਦੇ ਮੌਜੂਦ ਸਨ।

Leave a Reply

Your email address will not be published. Required fields are marked *