ਫਾਜ਼ਿਲਕਾ 6 ਸਤੰਬਰ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਤੇ ਮੱਦੇ ਨਜ਼ਰ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਅਕਾਦਮਿਕ ਸਾਲ 2024-25 ਦੌਰਾਨ ਕੇਂਦਰੀ ਪੂਲ ਤੋਂ ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸ ਦੀਆਂ ਚਾਰ ਸੀਟਾਂ ਸਾਰੇ ਰਾਜਾਂ ਦੇ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰੀਆਂ ਜਾਣੀਆਂ ਹਨ। ਇਹਨਾਂ ਵਿੱਚੋਂ ਗਯਾ ਦੇ ਏਐਨ ਮਗਧ ਮੈਡੀਕਲ ਕਾਲਜ ਵਿੱਚ ਇੱਕ, ਮੁੰਬਈ ਦੇ ਗ੍ਰਾਂਟ ਮੈਡੀਕਲ ਕਾਲਜ ਵਿੱਚ ਇੱਕ ਅਤੇ ਰਾਏਪੁਰ ਦੇ ਜੇਐਨ ਐਮ ਮੈਡੀਕਲ ਕਾਲਜ ਵਿੱਚ ਦੋ ਸੀਟਾਂ ਹਨ। ਇਸ ਤਹਿਤ ਅੱਤਵਾਦ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਬੱਚੇ ਜੋ ਐਮਬੀਬੀਐਸ ਲਈ ਲੋੜੀਦੀਆਂ ਯੋਗਤਾਵਾਂ ਅਤੇ ਨੀਟ ਦੇ ਪੇਪਰ ਵਿੱਚ ਜਰਨਲ ਸ੍ਰੇਣੀ ਲਈ 50 ਪਰਸੈਂਟਾਇਲ ਅਤੇ ਐਸਸੀ ਐਸਟੀ ਅਤੇ ਓਬੀਸੀ ਲਈ 40% ਪ੍ਰੇਂਸਟਾਇਲ ਨੰਬਰ ਰੱਖਦੇ ਹਨ ਉਹ ਅਪਲਾਈ ਕਰ ਸਕਦੇ ਹਨ। ਇਸ ਲਈ ਯੋਗ ਉਮੀਦਵਾਰ ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਡੀਐਮ ਦੋ ਸ਼ਾਖਾ ਦੇ ਮਾਰਫਤ 17 ਸਤੰਬਰ ਤੋਂ ਪਹਿਲਾ ਆਪਣੀ ਅਰਜੀ ਦੇ ਸਕਦੇ ਹਨ।
ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਚਾਰ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ


