ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਬੱਚਿਆਂ ਲਈ ਬਣੇ ਕਰੈੱਚ ਦਾ ਨਿਰੀਖਣ

Politics Punjab


ਪਟਿਆਲਾ, 27 ਜਨਵਰੀ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੀ ਅਤੇ ਡੀ ਬਲਾਕ ਦੇ ਪਿਛਲੇ ਪਾਸੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੇੜੇ ਬਣੇ ਕਿਲਕਾਰੀਆਂ ਕਰੈੱਚ ਦਾ ਅੱਜ ਨਿਰੀਖਣ ਕੀਤਾ। ਉਨ੍ਹਾਂ ਇਸ ਦੌਰੇ ਦੌਰਾਨ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਵਾਚਿਆਂ ਅਤੇ ਸਟਾਫ਼ ਪਾਸੋਂ ਫੀਡਬੈਕ ਪ੍ਰਾਪਤ ਕੀਤੀ।  
ਡਾ. ਪ੍ਰੀਤੀ ਯਾਦਵ ਨੇ ਕਰੈੱਚ ਦਾ ਨਿਰੀਖਣ ਕਰਨ ਉਪਰੰਤ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਕੰਮ ਕਰਦੀਆਂ ਮੁਲਾਜਮ ਮਾਵਾਂ ਲਈ ਇਹ ਕਰੈੱਚ ਬੱਚਿਆਂ ਦੀ ਸੰਭਾਲ ਲਈ ਇੱਕ ਚੰਗਾ ਵਿਕਲਪ ਹੈ, ਜਿਥੇ ਉਹ ਆਪਣੇ ਛੋਟੇ ਬੱਚਿਆਂ ਨੂੰ ਆਪਣੇ ਨੇੜੇ ਹੀ ਰੱਖ ਸਕਦੀਆਂ ਹਨ ਤੇ ਆਪਣੀ ਨੌਕਰੀ ਵੀ ਚਿੰਤਾ ਮੁਕਤ ਹੋ ਕੇ ਕਰ ਸਕਦੀਆਂ ਹਨ। ਉਨ੍ਹਾਂ ਨੌਕਰੀ ਕਰਦੀਆਂ ਮਾਵਾਂ ਨੂੰ ਕਰੈੱਚ ਦੀ ਵਰਤੋਂ ਜ਼ਰੂਰਤ ਅਨੁਸਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਕਰੈੱਚ ‘ਚ ਬੱਚਿਆਂ ਦੀ ਨਿਗਰਾਨੀ ਲਈ ਸੁਪਰਵਾਈਜ਼ਰ ਤੇ ਸੁਰੱਖਿਆ ਵਜੋਂ ਸੀ.ਸੀ.ਟੀ.ਵੀ. ਕੈਮਰੇ ਤੇ ਗਾਰਡ ਦੇ ਇੰਤਜਾਮ ਸਮੇਤ ਖੇਡਣ ਲਈ ਖਿਡੌਣੇ, ਬਾਥਰੂਮ, ਪੈਂਟਰੀ ਆਦਿ ਦੇ ਪ੍ਰਬੰਧ ਹਨ।
ਉਨ੍ਹਾਂ ਦੱਸਿਆ ਕਿ ਇੱਥੇ ਛੁੱਟੀਆਂ ਵਾਲੇ ਦਿਨਾਂ ਤੋਂ ਇਲਾਵਾ ਸਾਰੇ ਕੰਮ ਵਾਲੇ ਦਿਨ ਕਰੈੱਚ ਵਿੱਚ ਬੱਚੇ ਛੱਡੇ ਜਾ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।
ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਕਰੈੱਚ ਦਾ ਨਿਰੀਖਣ ਕਰਦੇ ਹੋਏ।

Leave a Reply

Your email address will not be published. Required fields are marked *