ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰਾਜੈਕਟਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

Malerkotla Politics Punjab

ਮਾਲੇਰਕੋਟਲਾ 29 ਜਨਵਰੀ  :

               ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਆਂਗਣਵਾੜੀ ਕੇਂਦਰਾਂ,ਸਵੱਛ ਭਾਰਤ ਗ੍ਰਾਮੀਣ,ਠੋਸ ਤੇ ਤਰਲ ਕੂੜਾ ਪ੍ਰਬੰਧਨ ,ਖੇਡ ਮੈਦਾਨਾਂ, ਲਾਇਬ੍ਰੇਰੀਆਂ,ਮਗਨਰੇਗਾ ਸਕੀਮ ਤਹਿਤ ਚੱਲ ਰਹੇ ਕੰਮਾਂ ਸਬੰਧੀ ਮੀਟਿੰਗ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)  ਨਵਦੀਪ ਕੌਰ,ਡੀ.ਡੀ.ਪੀ.ਓ ਰਿੰਪੀ ਗਰਗ, ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ.ਗੁਰਵਿੰਦਰ ਸਿੰਘ,ਬੀ.ਡੀ.ਪੀ.ਓ ਜਗਰਾਜ ਸਿੰਘ ,ਬੀ.ਡੀ.ਪੀ.ਓ ਗੁਰਮੀਤ ਸਿੰਘ,ਜੂਨੀਅਰ ਇੰਜੀਨੀਅਰ ਜਿੰਮੀ ਖਾਨ, ਵਰਕਸ ਮੈਨੇਜਰ ਮਗਨਰੇਗਾ  ਰਜਤ ਸਿੰਗਲਾ, ਏ.ਪੀ.ਓ ਅਮਰਜੀਤ ਸਿੰਘ, ਸਹਾਇਕ ਅੰਕੜਾ ਸਲਾਹਕਾਰ ਅਫ਼ਸਰ ਗੁਰਵਿੰਦਰ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਉਪਲਬਧ ਕਰਵਾਉਣ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਲੋਕਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਤਰਜੀਹ ਦੇ ਆਧਾਰ ਤੇ ਨਿਪਟਾਰਾ ਕਰਨ ਲਈ ਆਖਿਆ ।

                       ਪ੍ਰਗਤੀ ਦਾ ਜਾਇਜਾ ਲੈਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ