ਫਰੀਦਕੋਟ 18 ਸਤੰਬਰ 2024 () ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਫਰੀਦਕੋਟ ਦੇ ਕੰਬਾਇਨ ਅਤੇ ਬੇਲਰ ਮਾਲਕਾਂ ਦੀ ਮੀਟਿੰਗ ਕੀਤੀ ਗਈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ , ਡਾ ਅਮਰੀਕ ਸਿੰਘ , ਡਾ. ਗੁਰਿੰਦਰਪਾਲ ਸਿੰਘ , ਬਲਾਕ ਖੇਤੀਬਾੜੀ ਅਫਸਰ ਫਰੀਦਕੋਟ , ਡਾ. ਲਖਵੀਰ ਸਿੰਘ , ਖੇਤੀਬਾੜੀ ਵਿਕਾਸ ਅਫਸਰ , ਡਾ. ਜਤਿੰਦਰਪਾਲ ਸਿੰਘ ਮਾਨ, ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਸੁਖਚੈਨ ਸਿੰਘ ਜੇ.ਟੀ ਅਤੇ ਕੰਬਾਇਨ ਮਾਲਕ ਭੁਪਿੰਦਰ ਪਾਲ ਸਿੰਘ , ਬੇਅੰਤ ਸਿੰਘ ਭੁਪਿੰਦਰ ਸਿੰਘ ਸਮੇਤ ਹੋਰ ਕੰਬਾਇਨ ਉਪਰੇਟਰ ਹਾਜਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਫਰੀਦਕੋਟ ਵਿੱਚ ਪਿਛਲੇ ਸਾਲ 2022 ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣਾ ਦੀ ਟੀਚਾ ਮਿਥਿਆ ਗਿਆ ਹੈ, ਜਿਸ ਦੀ ਪ੍ਰਾਪਤੀ ਲਈ ਹਰੇਕ ਧਿਰ ਦੇ ਸਹਿਯੋਗ ਦੀ ਜਰੂਰਤ ਹੈ। ਉਨ੍ਹਾਂ ਦੱਸਿਆ ਕਿ ਆਮ ਕਰਕੇ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ) ਲਗਾਏ ਬਗੈਰ ਕਰਦੇ ਹਨ, ਜਿਸ ਨਾਲ ਕਿਸਾਨਾਂ ਨੂੰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਿੱਚ ਮੁਸ਼ਕਿਲ ਪੇਸ਼ ਆਉਦੀ ਹੈ ਅਤੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਨੂੰ ਦੂਰ ਕਰਨ ਲਈ ਕੰਬਾਇਨ ਹਾਰਵੈਸਟਰ ਮਾਲਿਕਾਂ ਲਈ ਇਹ ਜਰੂਰੀ ਹੋਵੇਗਾ ਕਿ ਉਹ ਕੰਬਾਇਨ ਉਪਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ) ਲਗਾ ਕਿ ਹੀ ਝੋਨੇ ਦੀ ਕਟਾਈ ਕਰਨ ਤਾਂ ਜੋ ਕਿਸਾਨਾਂ ਨੂੰ ਕਣਕ ਬਿਜਾਈ ਕਰਨ ਵਿੱਚ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ 25 ਸਤੰਬਰ 2024 ਤੱਕ ਹਰੇਕ ਕੰਬਾਇਨ ਉਪਰੇਟਰ ਵੱਲੋਂ ਕੰਬਾਇਨ ਉਪਰ ਐਸ .ਐਮ.ਐਸ ਝੋਨੇ ਦੀ ਕਟਾਈ ਕਰਦੀ ਪਾਈ ਗਈ ਤਾਂ ਉਸ ਵਿਰੁੱਧ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਹੁਕਮ ਨੰ 128 ਮਿਤੀ 07-02-2018 ਰਾਹੀ ਹਵਾ ਐਕਟ ,1981 ਦੀ ਧਾਰਾ 31-ਏ ਅਧੀਨ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।
ਕੰਬਾਇਨ ਉਪਰੇਟਰ ਭੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡਾ ਦੀਆਂ ਸੜਕਾ/ਫਿਰਨੀ ਦੇ ਨਾਲ ਨਾਲ ਦਰਖਤਾ ਦੀਆਂ ਟਾਹਣੀਆਂ ਸੜਕ ਵਾਲੇ ਪਾਸੇ ਨੀਵੀਆਂ/ਖਿਲਰੀਆਂ ਹੋਣ ਅਤੇ ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਕਾਰਨ ਪਰਾਲੀ ਦੀਆਂ ਗੱਠਾਂ ਦੀ ਢੋਆ-ਢੁਆਈ ਸਮੇਂ ਮੁਸ਼ਕਿਲ ਪੇਸ਼ ਆਉਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸ਼ਾਨਾਂ ਨੂੰ ਇਸ ਪੱਖੋਂ ਜਾਗਰੂਕ ਕੀਤਾ ਜਾਵੇ ਜੇਕਰ ਝੋਨੇ ਦੀ ਪਰਾਲੀ ਦੀਆਂ ਗੱਠਾਂ ਨਹੀਂ ਬਣਾਉਦੀਆਂ ਤਾਂ ਝੋਨੇ ਦੀ ਕਟਾਈ ਐਸ.ਐਮ.ਐਸ. ਲੱਗੀ ਕੰਬਾਇਨ ਨਾਲ ਕਾਰਵਾਈ ਜਾਵੇ ਤਾਂ ਜੋ ਕਣਕ ਦੀ ਬਿਜਾਈ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।