ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਿਦਿਆਂ ਜ਼ਿਲ੍ਹੇ ਦੇ ਸੈਕਟਰ ਸੁਪਰਵਾਈਜ਼ਰਾਂ ਨੂੰ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ ਦੀ ਦਿੱਤੀ ਗਈ ਸਿਖਲਾਈ

Ferozepur

ਫਿਰੋਜ਼ਪੁਰ 15 ਅਪ੍ਰੈਲ 2024…..

                   ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਿਦਿਆਂ ਆਨਲਾਈਨ ਵੀਡੀਓ ਕਾਨਫਰਸਿੰਗ ਰਾਹੀਂ ਜ਼ਿਲ੍ਹੇ ਦੇ ਸੈਕਟਰ ਸੁਪਰਵਾਈਜ਼ਰਾਂ ਨੂੰ ਪੀ.ਏ.ਐੱਮ.ਐੱਸ (ਪੋਲ ਐਕਟੀਵਿਟੀ ਮੋਨੀਟਰਿੰਗ ਸਿਸਟਮ) ਦੀ ਸਿਖਲਾਈ ਦਿੱਤੀ ਗਈ। ਜਿਸ ਵਿੱਚ ਚੋਣਾਂ ਵਾਲੇ ਦਿਨ ਦਾ ਵੇਰਵਾ ਅਤੇ ਕਾਰਵਾਈ ਸਹੀ ਤਰੀਕੇ ਨਾਲ ਕਰਨ ਬਾਰੇ ਸੰਖੇਪ ਸਹਿਤ ਜਾਣਕਾਰੀ ਦਿੱਤੀ ਗਈ।

          ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀ. ਚਾਂਦ ਪ੍ਰਕਾਸ਼ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫਸਰ ਸ੍ਰੀ. ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾ ਹੇਠ ਚੋਣ ਅਮਲੇ ਨੂੰ ਲੋਕ ਸਭਾ ਚੋਣਾਂ ਨੂੰ ਸਫਲਤਾਪੂਰਵਕ ਤੇ ਸਹੀ ਢੰਗ ਨਾਲ ਨੇਪਰੇ ਚਾੜਨ ਲਈ ਲਗਾਤਾਰ ਟ੍ਰੇਨਿੰਗਾਂ ਦਿੱਤੀਆਂ ਜਾ ਰਹੀਆਂ ਹਨ। ਇਸ ਉਪਰੰਤ ਡੀ.ਆਈ.ਓ ਅਨਿਲ ਪਲਟਾ ਅਤੇ ਜ਼ਿਲ੍ਹਾ ਪ੍ਰੋਗਰਾਮਰ ਤਰਲੋਚਨ ਸਿੰਘ ਨੇ ਸਮੂਹ ਸੈਕਟਰ ਸੁਪਰਵਾਈਜ਼ਰ ਨੂੰ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨੂੰ ਹੋਰ ਯਕੀਨੀ ਬਣਾਉਂਦਿਆਂ ਚੋਣਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਇਹ ਸਿਸਟਮ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਮੋਬਾਈਲ ਐਪਲੀਕੈਸ਼ਨ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੋਕ ਪੋਲ, ਵੋਟਿੰਗ ਪ੍ਰਕਿਰਿਆ ਸ਼ੁਰੂ ਤੇ ਬੰਦ ਹੋਣ, ਜਮ੍ਹਾਂ ਕਰਵਾਈ ਗਈ ਸਮੱਗਰੀ ਆਦਿ ਦੀ ਨਿਗਰਾਨੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ ।