ਫਾਜ਼ਿਲਕਾ, 25 ਜੁਲਾਈ
ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਵਾਤਾਵਰਣ ਸਾਫ ਸੁਥਰਾ ਕਰਨ ਲਈ ਸਰਕਾਰੀ ਹਾਈ ਸਕੂਲ ਵਿਖੇ ਪੌਂਦੇ ਲਗਾਏ ਗਏ। ਇਸ ਮੌਕੇ ਫਾਊਂਡੇਸ਼ਨ ਦੇ ਚੇਅਰ ਪਰਸਨ ਮੈਡਮ ਖੁਸ਼ਬੂ ਸਾਵਨਸੁੱਖਾ ਨੇ ਜਿੱਥੇ ਵਿਦਿਆਰਥੀਆਂ ਨਾਲ ਮਿਲ ਕੇ ਪੌਦੇ ਲਗਾਏ ਗਏ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਦੇ ਕੋਹੜ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਉਨਾਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਉਤਸਾਹਿਤ ਕੀਤਾ ।
ਮੈਡਮ ਖੁਸ਼ਬੂ ਸਾਵਨ ਸੁੱਖਾ ਨੇ ਵਿਦਿਆਰਥੀਆਂ ਨੂੰ ਆਖਿਆ ਕਿ ਵਿਦਿਆਰਥੀ ਮਿਹਨਤ ਨਾਲ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਆਪਣੇ ਜੀਵਨ ਦਾ ਨਿਸ਼ਾਨਾ ਮਿੱਥ ਕੇ ਉਸਦੀ ਪ੍ਰਾਪਤ ਲਈ ਸਖ਼ਤ ਮਿਹਨਤ ਕਰਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ, ਸਕੂਲ ਦੇ ਬੱਚੇ, ਸਕੂਲ ਸਟਾਫ ਵੀ ਹਾਜਰ ਸਨ ।
ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਵਾਤਾਵਰਣ ਸਾਫ ਸੁਥਰਾ ਕਰਨ ਲਈ ਸਰਕਾਰੀ ਹਾਈ ਸਕੂਲ ਵਿਖੇ ਪੌਂਦੇ ਲਗਾਏ ਗਏ


