ਅੰਮ੍ਰਿਤਸਰ, 23 ਅਕਤੂਬਰ, 2024
ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਨੂੰ ਆਪਣੀ ਫਸਲ ਐਮ:ਐਸ:ਪੀ ਤੋਂ ਹੇਠਾਂ ਵੇਚਣ ਲਈ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਮੰਡੀ ਦੇ ਆੜਤੀਆਂ, ਇੰਸਪੈਕਟਰ, ਸਕੱਤਰ, ਸ਼ੈਲਰ ਅਤੇ ਪ੍ਰਾਈਵੇਟ ਖਰੀਦਦਾਰਾਂ ਖਿਲਾਫ ਉਨ੍ਹਾਂ ਦੀ ਸ਼ਮੂਲੀਅਤ ਪਾਏ ਜਾਣ ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨ ਮੈਡਮ ਸਾਕਸ਼ੀ ਸਾਹਨੀ ਨੇ ਜੰਡਿਆਲਾ ਮੰਡੀ ਦਾ ਦੌਰਾ ਕਰਨ ਉਪਰੰਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਆਮ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਐਮ:ਐਸ:ਪੀ ਤੋਂ ਹੇਠਾਂ ਫਸਲ ਵੇਚਣ ਦੀ ਕੋਈ ਘਟਨਾ ਆਉਂਦੀ ਹੈ ਤਾਂ ਉਹ ਮੋਬਾਇਲ ਨੰਬਰ 7973867446 ਤੇ ਜਾਣਕਾਰੀ ਸਾਂਝੀ ਕਰਨ ਤਾਂ ਜੋ ਇਨ੍ਹਾਂ ਸ਼ਰਾਰਤੀ ਅਨਸਰਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਕਿਸਾਨ ਵੀਰ ਆਪਣੇ ਮੋਬਾਇਲ ਫੋਨ ਰਾਹੀਂ ਵੈਬਐਕਸ ਤੇ ਜਾ ਕੇ ਸ਼ਾਮ 4.30 ਤੋਂ 6.30 ਵਜੇ ਤੱਕ ਦਿੱਤੇ ਲਿੰਕ ਉਤੇ https://dgrpunjab.webex.com/dgrpunjab/j.php?MTID=mdf4c1f060a9d0d10baa63a7637b64de0 ਜਾ ਕੇ ਮੀਟਿੰਗ ਨੰਬਰ 25117742669 ਅਤੇ ਪਾਸਵਰਡ 12345 ਲਗਾ ਕੇ ਮੀਟਿੰਗ ਨਾਲ ਜੁੜ ਸਕਦਾ ਹੈ ਅਤੇ ਇਸ ਮੀਟਿੰਗ ਵਿੱਚ ਆਪਣੀਆਂ ਮੁਸ਼ਕਲਾਂ ਜਾਂ ਸ਼ਿਕਾਇਤਾਂ ਨੂੰ ਦੱਸ ਸਕਦਾ ਹੈ। ਉਨ੍ਹਾਂ ਕਿਹਾ ਕਿ ਤੁਰੰਤ ਹੀ ਉਨ੍ਹਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇਗਾ।