ਜਿਲ੍ਹੇ ਅੰਦਰ ਲਿਫਟਿੰਗ ਦੇ ਕੰਮ ਵਿੱਚ ਤੇਜੀ ਆਈ- ਡਿਪਟੀ ਕਮਿਸ਼ਨਰ 

Faridkot Politics Punjab

ਫਰੀਦਕੋਟ 27 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 183889 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ ।

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 226041 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ,ਜਿਸ ਵਿਚੋਂ 183889 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਵੇਚਣ ਵਿਚ ਕਿਸੇ ਪ੍ਰਕਾਰ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਮੰਡੀਆਂ ਵਿਚ ਨਿਰਧਾਰਤ ਨਮੀ ਵਾਲਾ ਝੋਨਾ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਖਰੀਦ ਪ੍ਰਕਿਰਿਆ ਹੋਰ ਸੁਖਾਲੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਛਾਂ, ਤਿਰਪਾਲ ਅਤੇ ਬਾਰਦਾਨੇ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਦਾ ਭੁਗਤਾਨ ਸਿੱਧੇ ਉਨ੍ਹਾਂ ਦੇ ਖਾਤੇ ਵਿਚ ਸਮੇਂ ਸਿਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਤੱਕ 302.75 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ  ਕਿਹਾ ਕਿ ਜਿਲ੍ਹੇ ਦੇ ਸਾਰੇ ਸ਼ੈਲਰਾਂ ਅਤੇ ਟਰਾਂਸਪੋਟ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਝੋਨੇ ਦੀ ਚੁਕਈ ਤੇਜ਼ੀ ਨਾਲ ਕੀਤੀ ਜਾਵੇ, ਤਾਂ ਜੋ ਝੋਨੇ ਦੀ ਲਿਫਟਿੰਗ ਸਬੰਧੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।

ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਜਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜੀ ਖਰੀਦ ਕੇਂਦਰਾਂ ਵਿਚ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 66977 ਮੀਟ੍ਰਿਕ ਟਨ, ਮਾਰਕਫੈਡ ਨੇ 45215.3 ਮੀਟ੍ਰਿਕ ਟਨ,  ਪਨਸਪ ਨੇ 48461 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 22092 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1144 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 134635 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।