ਸਵੀਪ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

Amritsar

ਅੰਮ੍ਰਿਤਸਰ 2 ਮਈ 2024–

ਸ੍ਰੀ ਘਨਸ਼ਾਮ ਥੋਰੀ ਜਿਲ੍ਹਾ ਚੋਣ ਅਫ਼ਸਰ ਅੰਮਿ੍ਤਸਰ ਅਤੇ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017- ਅੰਮਿ੍ਤਸਰ ਕੇਂਦਰੀ ਨੇ ਦੱਸਿਆ ਕਿ ਅੱਜ ਬੂਥ ਨੰਬਰ 112 ਸੈਕਟਰ ਅਫ਼ਸਰ ਸ੍ਰੀ ਮਨਪ੍ਰੀਤ ਸਿੰਘ, ਬੀ ਐਲ ਓ ਸ੍ਰੀਮਤੀ ਰਜਿੰਦਰ ਕੌਰ ਵੱਲੋਂ ਹਲਕੇ ਦੇ ਲੋਕਾਂ ਨੂੰ ਮੀਟਿੰਗ ਲਈ ਇੱਕਠਿਆਂ ਕੀਤਾ ਗਿਆ। ਮੀਟਿੰਗ ਵਿੱਚ ਲੋਕਾਂ ਨੂੰ ਸਵੀਪ ਗਤੀਵਿਧੀਆਂ ਰਾਹੀਂ ਜਾਗਰੂਕ ਕਰਦੇ ਹੋਏ ਦੱਸਿਆ ਗਿਆ ਕਿ ਸਾਰੇ ਵੋਟਰਾਂ ਨੂੰ ਆਪਣੇ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਈ ਵਿਜ਼ਿਲ ਐਪ ਡਾਊਨਲੋਡ ਕਰਨ ਲਈ ਕਿਹਾ ਜਾਵੇ। ਸਾਰੇ ਲੋਕਾਂ ਨੂੰ ਇਹ ਵੀ ਸੂਚਿਤ ਕੀਤਾ ਜਾਵੇ ਕਿ 1 ਜੂਨ ਵੋਟਾਂ ਵਾਲੇ ਦਿਨ ਬਹੁਤ ਜ਼ਿਆਦਾ ਗਰਮੀ ਹੋਵੇਗੀ ਅਤੇ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਜਾਵੇ, ਇਸ ਲਈ ਸਵੇਰੇ ਸਵੇਰੇ ਹੀ ਵੋਟ ਪੋਲ ਕਰ ਲਈ ਜਾਵੇ।ਇਸ ਮੌਕੇ ਸ੍ਰੀ ਜਗਰਾਜ ਸਿੰਘ ਪੰਨੂੰ ਸਹਾਇਕ ਨੋਡਲ ਅਫ਼ਸਰ ਸਵੀਪ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੀ ਵੋਟਾਂ ਬਿਨਾਂ ਕਿਸੇ ਲਾਲਚ, ਜਾਤਪਾਤ, ਧਰਮ, ਭੇਤ ਭਾਵ ਅਤੇ ਬਿਨਾਂ ਕਿਸੇ ਦਬਾ ਦੇ ਨਿਰਪੱਖ ਹੋਕੇ ਵੋਟ ਦਾ ਇਸਤੇਮਾਲ ਕਰਨਾ ਹੈ।