ਫਾਜ਼ਿਲਕਾ, 14 ਜੂਨ
ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ, ਜ਼ਿਲ੍ਹਾ ਮਹਾਮਾਰੀ ਅਫਸਰ ਡਾ. ਸੁਨੀਤਾ ਕੰਬੋਜ਼, ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੋਹਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੈਲਥ ਸੁਪਰਵਾਈਜਰ ਕੰਵਲਜੀਤ ਬਰਾੜ ਦੀ ਅਗਵਾਈ ਹੇਠ ਹੈਲਥ ਵੈਲਨੇਸ ਸੈਂਟਰ ਸਜਰਾਣਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ।
ਹੈਲਥ ਸੁਪਰਵਾਈਜਰ ਕੰਵਲਜੀਤ ਸਿੰਘ ਬਰਾੜ ਨੇ ਮੌਜੂਦ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਮੱਛਰ ਐਨਾਫਲੀਜ ਦੇ ਕਟਨ ਨਾਲ ਹੁੰਦਾ ਹੈ ਜ਼ੋ ਕਿ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਤੋਂ ਬਚਣ ਲਈ ਆਪਣੇ ਆਲੇ ਦੁਆਲੇ ਪਾਣੀ ਨਾ ਖੜਾ ਹੋਣ ਦਿਓ। ਫ੍ਰਿਜ ਦੀ ਟ੍ਰੇਆ ਹਫਤੇ ਵਿਚ ਇਕ ਵਾਰ ਜਰੂਰ ਸਾਫ ਕਰੋ। ਕੂਲਰ ਦਾ ਪਾਣੀ ਬਦਲਦੇ ਰਹੋ। ਪਾਣੀ ਦੇ ਬਰਤਨ ਢੱਕ ਕੇ ਰੱਖੋ। ਖੜੇ ਪਾਣੀ ਵਿਚ ਕਾਲਾ ਤੇਲ ਜਾਂ ਮਿਟੀ ਦਾ ਤੇਲ ਪਾਉ, ਪੂਰੀ ਬਾਜੂ ਦੇ ਕੱਪੜੇ ਪਾਉ। ਮਛਰਦਾਣੀ ਅਤੇ ਮਛਰ ਭਜਾਉਣ ਵਾਲੀਆਂ ਕ੍ਰੀਮਾਂ ਦੀ ਵਰਤੋਂ ਕਰੋ, ਬੁਖਾਰ ਹੋਣ *ਤੇ ਨੇੜਲੇ ਸਿਹਤ ਕੇਂਦਰ ਵਿਖੇ ਜਾ ਕੇ ਖੂਨ ਦੀ ਜਾਂਚ ਕਰਵਾਉ।
ਇਸ ਕੈਂਪ ਵਿਚ ਹੈਲਥ ਵਰਕਰ ਮੋਹਿਤ ਗੁਪਤਾ, ਸੀ.ਐਚ.ਓ ਚੇਤਨ ਕੁਮਾਰ , ਆਸ਼ਾ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ।