ਮਾਨਸਾ, 06 ਅਪ੍ਰੈਲ:
ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ-2024 ਨੂੰ ਅਮਨ ਅਮਾਨ ਅਤੇ ਨਿਰਵਿਘਨ ਨੇਪਰੇ ਚੜ੍ਹਾਉਣ ਲਈ ਸ੍ਰੀ ਗੌਰਵ ਯਾਦਵ ,ਆਈ.ਪੀ.ਐਸ. ਮਾਨਯੋਗ ਡਾਇਰੈਕਟਰ ਜਨਰਲ ਪੁਲਿਸ,ਪੰਜਾਬ,ਚੰਡੀਗੜ੍ਹ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਪੰਜਾਬ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਅੰਦਰ ਨਸ਼ਿਆਂ ਦਾ ਧੰਦਾਂ ਕਰਨ ਵਾਲੇ ਅਨਸਰਾਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਿਰਮਲ ਸਿੰਘ ਉਰਫ ਘੁੱਦਾ ਪੁੱਤਰ ਦਰਵਾਰਾ ਸਿੰਘ ਵਾਸੀ ਅਸਪਾਲ ਕਲਾਂ, ਸੁਖਵਿੰਦਰ ਸਿੰਘ ਉਰਫ ਗਾਂਧੀ ਪੁੱਤਰ ਗੁਰਦਿਆਲ ਸਿੰਘ ਵਾਸੀ ਅਸਪਾਲ ਕਲਾਂ, ਹਰਮਨਪ੍ਰੀਤ ਸਿੰਘ ਉਰਫ ਹਨੀ ਪੁੱਤਰ ਦਰਸ਼ਨ ਸਿੰਘ ਵਾਸੀ ਅਸਪਾਲ ਖੁਰਦ, ਨਵਜੋਤ ਸਿੰਘ ਉਰਫ ਜੋਤੀ ਪੁੱਤਰ ਜਸਦੀਪ ਸਿੰਘ ਵਾਸੀ ਅਸਪਾਲ ਖੁਰਦ ਨੂੰ ਸਮੇਤ ਟਰਾਲਾ ਨੰਬਰ P2 19 8 9406 ਦੇ ਕਾਬੂ ਕਰਕੇ ਉਨ੍ਹਾਂ ਪਾਸੋਂ 300 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਮੁਕੱਦਮਾ ਨੰਬਰ 57 ਮਿਤੀ 05-04-2024 ਅ/ਧ 15ਸੀ,60/61/85 ਐਨ.ਡੀ.ਪੀ.ਐਸ ਐਕਟ ਥਾਣਾ ਭੀਖੀ ਵਿਖੇ ਦਰਜ ਰਜਿਸਟਰ ਕਰਵਾ ਕੇ ਮੌਕੇ ’ਤੇ ਤਫਤੀਸ਼ ਅਮਲ ਵਿੱਚ ਲਿਆਦੀ ਗਈ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਥਾਣਾ ਜੌੜਕੀਆਂ ਦੇ ਸਹਾਇਕ ਥਾਣੇਦਾਰ ਹਰਜੀਵਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹੈਪੀ ਸਿੰਘ ਉਰਫ ਮਾਨੀ ਪੁੱਤਰ ਜਰਨੈਲ ਸਿੰਘ ਵਾਸੀ ਝੁਨੀਰ, ਮੋਹਨ ਸਿੰਘ ਉਰਫ ਗੋਗੀ ਪੁੱਤਰ ਪੁੱਤਰ ਭਗਤਾ ਸਿੰਘ ਵਾਸੀ ਸਾਹਨੇਵਾਲੀ ਨੂੰ ਸਮੇਤ ਬਿਨਾ ਨੰਬਰ ਦੇ ਮੋਟਰ ਸਾਈਕਲ ਦੇ ਕਾਬੂ ਕਰਕੇ ਉਨ੍ਹਾਂ ਪਾਸੋਂ 500 ਗ੍ਰਾਮ ਅਫੀਮ ਬਰਾਮਦ ਕਰਕੇ ਮੁਕੱਦਮਾ ਨੰਬਰ 15 ਮਿਤੀ 05-04-2024 ਅ/ਧ 18ਬੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਜੌੜਕੀਆਂ ਵਿਖੇ ਦਰਜ ਰਜਿਸਟਰ ਕਰਕੇ ਮੌਕੇ ’ਤੇ ਤਫਤੀਸ਼ ਅਮਲ ਵਿੱਚ ਲਿਆਦੀ ਗਈ।
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।
ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ


