ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

Fazilka

ਫਾਜਿ਼ਲਕਾ, 18 ਅਪ੍ਰੈਲ
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਇੱਥੇ ਮਾਲ ਮਹਿਕਮੇ ਦੇ ਕੰਮ ਕਾਜ ਦੀ ਸਮੀਖਿਆ ਲਈ ਮਹੀਨਾਵਾਰ ਬੈਠਕ ਕੀਤੀ। ਉਨ੍ਹਾਂ ਨੇ ਇਸ ਮੌਕੇ ਸਰਕਲ ਮਾਲ ਅਫ਼ਸਰਾਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਪੱਧਰ ਤੇ ਕੋਈ ਵੀ ਕੰਮ ਬਕਾਇਆ ਨਾ ਰਹੇ ਅਤੇ ਟੀਚੇ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜਰ ਵੀ ਚੋਣ ਡਿਊਟੀ ਤਨਦੇਹੀ ਨਾਲ ਨਿਭਾਈ ਜਾਵੇ ਅਤੇ ਆਪਣੇ ਇਲਾਕੇ ਵਿਚ ਆਦਰਸ਼ ਚੋਣ ਜਾਬਤੇ ਨੂੰ ਲਾਗੂ ਕਰਨ ਲਈ ਪੂਰੀ ਚੌਕਸੀ ਰੱਖੀ ਜਾਵੇ। ਉਨ੍ਹਾਂ ਨੇ ਆਖਿਆ ਕਿ 19 ਅਪ੍ਰੈਲ ਨੂੰ ਰਾਜਸਥਾਨ ਵਿਚ ਮਤਦਾਨ ਹੈ ਇਸ ਲਈ ਰਾਜਸਥਾਨ ਦੀ ਹੱਦ ਨਾਲ ਵਿਸੇਸ਼ ਤੌਰ ਤੇ ਚੌਕਸੀ ਰੱਖੀ ਜਾਵੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਲੋਕ ਸਭਾ ਚੋਣਾ ਵਿਚ ਵੱਧ ਤੋਂ ਵੱਧ ਲੋਕ ਮਤਦਾਨ ਹੱਕ ਦਾ ਇਸਤੇਮਾਲ ਕਰਨ ਇਸ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ।
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ, ਐਸਡੀਐਮ ਸ੍ਰੀ ਬਲਕਰਨ ਸਿੰਘ ਅਤੇ ਸ੍ਰੀ ਪੰਕਜ ਬਾਂਸਲ, ਜਿ਼ਲ੍ਹਾ ਮਾਲ ਅਫ਼ਸਰ ਸ੍ਰੀ ਸੰਦੀਪ ਕੁਮਾਰ ਅਤੇ ਵੱਖ ਵੱਖ ਸਰਕਲ ਮਾਲ ਅਫ਼ਸਰ ਹਾਜਰ ਸਨ।