ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ

Ferozepur

ਫਿਰੋਜ਼ਪੁਰ, 22 ਜਨਵਰੀ : 

ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਹੋਈ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਸਬੰਧੀ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ, ਮਿਸ਼ਨ ਇੰਦਰਧਨੁਸ਼, ਰਾਸ਼ਟਰੀ ਤੰਬਾਕੂ ਕੰਟਰੋਲ,ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੁਸਾਇਟੀ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ, ਸਰਬੱਤ ਸਿਹਤ ਬੀਮਾ ਯੋਜਨਾ, ਯੂਨੀਕ ਡਿਸ਼ਐਬਲ(ਵਿਲੱਖਣ ਅਪੰਗਤਾ) ਆਈ.ਡੀ. (ਯੂ.ਡੀ.ਆਈ.ਡੀ) ਸਮੀਖਿਆ,ਆਯੁਸ਼ਮਾਨ ਭਾਵਯ, ਮੈਂਟਰਨਲ ਡੈਥ ਸਮੇਤ ਜ਼ਿਲ੍ਹਾ ਸਿਹਤ ਸੁਸਾਇਟੀ (ਐਨਐਚਐਮ) ਵਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ।

ਡਾ. ਨਿਧੀ ਕੁਮੁਦ ਬਾਮਬਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਮਿਆਰੀ ਸਿਹਤ ਸਹੂਲਤਾਂ ਦਾ ਲਾਭ ਹਰ ਵਰਗ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਉਣ ਦੇ ਨਾਲ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਵਿਚ ਮਰੀਜ਼ਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਲਈ ਵੀ ਕਿਹਾ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮੀਨਾਕਸ਼ੀ ਨੇ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।

ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਦੀਪ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਗੁਰਾਇਆ, ਡੀਪੀਐਮ ਹਰੀਸ਼ ਕਟਾਰੀਆ, ਵੱਖ-ਵੱਖ ਬਲਾਕਾਂ ਦੇ ਐੱਸ.ਐਮ.ਓ. ਅਤੇ ਡਿਪਟੀ ਮਾਸ ਮੀਡੀਆ ਅਫਸਰ ਸੰਦੀਪ ਹਾਜ਼ਰ ਸਨ।