ਵਿਧਾਇਕ ਵੱਲੋ ਵੱਖ-ਵੱਖ ਪਿੰਡਾਂ ਦੇ ਮਕਾਨਾਂ ਦੀ ਉਸਾਰੀ ਲਈ ਚੈਕ ਵੰਡੇ

Fazilka Politics Punjab

ਫਾਜ਼ਿਲਕਾ 22 ਸਤੰਬਰ

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ  ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਜ਼ਿਲੇ ਦੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਰ ਵਰਗ ਦੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ।

ਉਨਾਂ ਕਿਹਾ ਕਿ ਹਲਕਾ ਬੱਲੂਆਣਾ ਦੇ ਵੱਖ ਵੱਖ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਲਈ ਆਈ ਰਾਸ਼ੀ ਦੇ ਚੈਕ ਵੰਡ ਦਿਤੇ ਗਏ ਹਨ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।