ਫੋਗਿੰਗ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜਿਸ ਤਹਿਤ ਅੱਜ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਸਹਿਯੋਗ ਨਾਲ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਵਿੱਚ ਕੁੱਲ 30 ਮਸ਼ੀਨਾਂ ਭੇਜੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੈ, ਉੱਥੇ ਖੜ੍ਹੇ ਪਾਣੀ ’ਤੇ ਕੈਮੀਕਲ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਤਾਂ ਜੋ ਲਾਰਵੇ ਨਾ ਬਣ ਸਕੇ। ਉਨ੍ਹਾਂ ਕਿਹਾ ਕਿ ਮਸ਼ੀਨਾਂ ਰਾਹੀਂ ਵਾਰਡ ਵਾਈਜ਼ ਹਰ ਰੋਜ਼ ਫੋਗਿੰਗ ਕਰਵਾਈ ਜਾਵੇਗੀ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਵੀ ਸਾਵਧਾਨੀ ਵਰਤਣੀ ਚਾਹੀਦੀ ਹੈ। ਲੋਕਾਂ ਨੂੰ ਆਪਣੇ ਘਰਾਂ ਦੀਆਂ ਛੱਤਾਂ ਜਾਂ ਘਰਾਂ ਦੇ ਬਾਹਰ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਇਸ ਮੌਕੇ ਨਗਰ ਨਿਗਮ ਦੇ ਮੈਡੀਕਲ ਅਫ਼ਸਰ ਡਾ: ਰਮਾ, ਸਾਬਕਾ ਕੌਂਸਲਰ ਜਰਨੈਲ ਸਿੰਘ ਢੋਟ, ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਵੀ ਹਾਜ਼ਰ ਸਨ।
ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲ ਕੇ ਫੌਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ


