ਵਿਧਾਇਕ ਡਾ. ਨਿੱਜਰ ਨੇ  ਵਾਰਡ ਨੰਬਰ 37 ਵਿਖੇ ਨਵੀਂ ਸੜਕ ਬਣਾਉਣ ਦਾ ਕੀਤਾ ਉਦਘਾਟਨ

Politics Punjab

ਅੰਮ੍ਰਿਤਸਰ 2 ਮਾਰਚ  2025—

            ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸ਼ੁਰੂ ਤੋਂ ਹੀ ਲੋਕਾਂ ਨੂੰ ਮੁਢਲੀਆਂ ਸਹਾਇਤਾ ਮੁਹੱਈਆ ਕਰਵਾਉਣਾ ਰਿਹਾ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ

ਵਾਰਡ ਨੰਬਰ 37ਦੇ ਅਧੀਨ ਪੈਂਦੇ ਇਲਾਕੇ ਪੱਤੀ ਬਲੋਲ ਤੋਂ ਦਾਦੂ ਜੱਲਾ ਸ਼ਮਸ਼ਾਨ ਘਾਟ ਦਾ ਰਸਤੇ ਉੱਪਰ ਲੁੱਕ ਪਾਉਣ ਦੇ ਕੰਮ ਦਾ ਉਦਘਟਨ ਕਰਨ ਪਿੱਛੋਂ ਕੀਤਾ।

            ਡਾ. ਨਿੱਜਰ ਨੇ ਕਿਹਾ ਕਿ ਲੋਕਾਂ ਦੀ ਬੜੇ ਚਿਰ ਤੋਂ ਮੰਗ ਸੀ ਕਿ  ਇਸ ਸੜਕ ਤੇ ਲੁੱਕ ਪਾਈ ਜਾਵੇ।  ਉਹਨਾਂ ਦੱਸਿਆ ਕਿ ਇਹ ਸੜਕ ਨੂੰ ਅੱਜ ਨਵਾਂ ਬਣਾਉਣ ਦੇ ਕੰਮ ਦਾ ਉਦਘਾਟਨ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਇਹ ਸੜਕ ਬਣ ਕੇ ਤਿਆਰ ਹੋ ਜਾਵੇਗੀ। ਡਾਕਟਰ ਨਿਜਰ ਨੇ ਦੱਸਿਆ ਕਿ ਇਸ ਸਮੇਂ ਸਾਰੇ ਸ਼ਹਿਰ ਵਿੱਚ 40 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ ਜਾਰੀ ਹਨ ਅਤੇ ਜਲਦੀ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।

      ਡਾਕਟਰ ਨਿਜਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਇਸ ਤਹਿਤ ਕਿਸੇ ਵੀ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਹਨਾਂ ਵੱਲੋਂ ਤਸਕਰੀ ਕਰਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਢਾਹ ਦਿੱਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕਰਦੇ ਕਿਹਾ ਕਿ ਇਸ ਮੁਹਿਮ ਵਿੱਚ ਲੋਕ ਸਰਕਾਰ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।

 ਉਨਾਂ ਹਲਕਾ ਨਿਵਾਸੀਆਂ ਨੂੰ ਯਕੀਨ ਦਵਾਇਆ ਕਿ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਲਕਾ ਦੱਖਣੀ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਸੀਂ ਆਮ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹਾਂ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਹੀ ਵੱਡੀਆਂ ਪੁਲਾਂਗਾਂ ਪੁੱਟੀਆਂ ਹਨ। ਜਿਵੇਂ ਕਿ ਕਰੀਬ 50 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ , ਸੜਕ ਸੁਰੱਖਿਆ ਫੋਰਸ, 600 ਯੂਨਿਟ ਮੁਫ਼ਤ ਬਿਜਲੀ ਆਦਿ ਸ਼ਾਮਲ ਹਨ। ਉਨਾਂ ਕਿਹਾ ਕਿ ਅਸੀਂ ਚੌਣਾਂ ਦੌਰਾਨ ਤੁਹਾਡੇ ਨਾਲ ਜੋ ਵੀ ਗਰੰਟੀਆਂ ਕੀਤੀਆਂ ਸਨ ਉਨਾਂ ਨੂੰ ਹਰ ਹੀਲੇ ਪੂਰਾ ਕਰਾਂਗੇ।

            ਇਸ ਮੌਕੇ  ਹਿੰਮਤ ਕਾਉੰਸਲਰ ਬਲਜੀਤ ਰਿੰਕੂ ਚੇਅਰਮੈਨ ਗੁਰਜੰਟ ਪ੍ਰਗਟ   ,ਨਵਨੀਤ ਸ਼ਰਮਾ,  ਤੋਂ ਇਲਾਵਾਂ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

Leave a Reply

Your email address will not be published. Required fields are marked *