ਵਿਧਾਇਕ ਗੁਰਦਿੱਤ ਸੇਂਖੋਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ

Politics Punjab

ਫਰੀਦਕੋਟ 14 ਨਵੰਬਰ (  )

ਅੱਜ ਜਿਲ੍ਹਾ  ਰੈੱਡ ਕਰਾਸ  ਸੋਸਾਇਟੀ ਫਰੀਦਕੋਟ ਵੱਲੋਂ ਚਲਾਏ ਜਾ ਰਹੇ “ਉਮੀਦ ਸਕੂਲ ਫਾਰ ਡੈਫ ਐਂਡ ਡੰਮ” ਦੇ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ “ਅੰਤਰਰਾਸ਼ਟਰੀ ਸੰਕੇਤਕ” ਭਾਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ ਹਲਕਾ ਵਿਧਾਇਕ ਫਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਕਰ ਕਮਲਾਂ ਨਾਲ ਇਸ ਸਕੂਲ  ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਜਰੂਰਤ ਦਾ ਸਮਾਨ ਵੰਡਿਆ। ਸ਼੍ਰੀ ਸੇਖੋਂ ਵੱਲੋਂ ਬੱਚਿਆਂ ਦੀ ਚੰਗੀ ਪੜ੍ਹਾਈ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।

ਸ. ਸੇਖੋਂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਜੇਕਰ ਮਨੁੱਖ ਕੋਲ ਗਿਆਨ ਨਹੀਂ ਤਾਂ ਉਸ ਦੀ ਜਿੰਦਗੀ ਹਨੇਰਾ ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਵਿਕਾਸ ਲਈ ਵੱਡੇ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। 

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਫਰੀਦਕੋਟ ਸ਼੍ਰੀ ਨਵੀਨ ਗਡਵਾਲ ਵਲੋਂ ਸੰਕੇਤਕ ਭਾਸ਼ਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ ਅਤੇ ਦਿਵਿਆਂਗ ਵਿਅਕਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੀ  ਮਨਦੀਪ ਸਿੰਘ ਸਕੱਤਰ ਰੈੱਡ ਕਰਾਸ ਸੋਸਾਇਟੀ ਫਰੀਦਕੋਟ, ਸ਼੍ਰੀ ਅਮਨਦੀਪ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸਨ।