ਜਲਾਲਾਬਾਦ 23 ਫਰਵਰੀ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸਕੀਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਰਤ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਸਿੰਘਪੁਰਾ ਤੇ ਕਮਾਲ ਵਾਲਾ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਜਿੱਥੇ ਹਲਕਾ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ.
ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਇਹ ਸਰਕਾਰ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਫੈਸਲੇ ਕਰਦੀ ਹੈ। ਉਹਨਾਂ ਆਖਿਆ ਕਿ ਆਮ ਆਦਮੀ ਕਲੀਨਿਕ ਰਾਹੀਂ ਲੋਕਾਂ ਨੂੰ ਪਿੰਡ ਪੱਧਰ ਤੇ ਇਲਾਜ ਸਹੂਲਤ ਦਿੱਤੀ ਜਾ ਰਹੀ ਹੈ, ਉੱਥੇ ਹੀ ਸਰਕਾਰੀ ਸੇਵਾਵਾਂ ਵੀ ਇਹਨਾਂ ਕੈਂਪਾਂ ਰਾਹੀਂ ਪਿੰਡ ਪੱਧਰ ਤੇ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਲੋਕਾਂ ਦੇ ਕੰਮ ਹੱਥੋ ਹੱਥ ਅਤੇ ਮੌਕੇ ਤੇ ਹੋ ਜਾਂਦੇ ਹਨ ਅਤੇ ਲੋਕਾਂ ਨੂੰ ਦਫਤਰਾਂ ਵਿੱਚ ਨਹੀਂ ਜਾਣਾ ਪੈਂਦਾ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਰਾਸ਼ਨ ਵੀ ਘਰ ਘਰ ਪਹੁੰਚਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਉਹਨਾਂ ਕਿਹਾ ਕਿ ਸਿੱਖਿਆ ਨੂੰ ਵੀ ਪੰਜਾਬ ਸਰਕਾਰ ਨੇ ਵਿਸ਼ੇਸ਼ ਤਰਜੀਹ ਦਿੰਦਿਆਂ ਹਲਕੇ ਵਿੱਚ ਦੋ ਸਕੂਲ ਆਫ ਐਮੀਨੈਂਸ ਬਣਾਏ ਹਨ, ਇਹਨਾਂ ਦੇ ਬਣਨ ਨਾਲ ਹਲਕੇ ਵਿਖੇ ਵਿਦਿਆਰਥੀਆਂ ਨੂੰ ਨਿਆਰੀ ਸਿੱਖਿਆ ਮਿਲ ਸਕੇਗੀ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਲੋਕ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ


