ਹੁਸ਼ਿਆਰਪੁਰ, 15 ਅਪ੍ਰੈਲ: ਸ਼ਹਿਰ ਦੇ ਵਾਰਡ ਨੰਬਰ 20 ਵਿੱਚ ਸਥਿਤ ਪਿੱਪਲਾਵਾਲਾ, ਸ਼ਮਸ਼ਾਨਘਾਟ ਦੇ ਨੇੜੇ ਡੰਪਿੰਗ ਗਰਾਊਂਡ ਨੂੰ ਸੁਰੱਖਿਅਤ ਅਤੇ ਸੁਚੱਜਾ ਬਣਾਉਣ ਲਈ ਇੱਕ ਮਹੱਤਵਪੂਰਨ ਪਹਿਲ ਕੀਤੀ ਗਈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 23.50 ਲੱਖ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਦੀਵਾਰ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਨਿਰਮਾਣ ਕਾਰਜ ਸਥਾਨਕ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜੋ ਹੁਣ ਪੂਰੀ ਹੋ ਰਹੀ ਹੈ। ਦੀਵਾਰ ਬਣਾਉਣ ਨਾਲ ਨਾ ਸਿਰਫ਼ ਡੰਪਿੰਗ ਗਰਾਊਂਡ ਸੁਰੱਖਿਅਤ ਰਹੇਗਾ ਸਗੋਂ ਆਲੇ-ਦੁਆਲੇ ਦੇ ਖੇਤਰ ਵੀ ਗੰਦਗੀ ਅਤੇ ਬਦਬੂ ਤੋਂ ਮੁਕਤ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧ ਵਿੱਚ, ਪਿੱਪਲਾਵਾਲਾ ਸ਼ਮਸ਼ਾਨਘਾਟ ਵਿੱਚ ਸਹੂਲਤਾਂ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।
ਵਿਧਾਇਕ ਨੇ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਅਤੇ ਵਿਵਸਥਿਤ ਸ਼ਹਿਰ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰ ਰਿਹਾ ਹੈ। ਕੌਂਸਲਰ ਜਸਵੰਤ ਰਾਏ ਨੇ ਸਥਾਨਕ ਨਿਵਾਸੀਆਂ ਵੱਲੋਂ ਸਰਕਾਰ ਅਤੇ ਨਿਗਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਦੀਵਾਰ ਸੁਰੱਖਿਆ ਦੇ ਨਾਲ-ਨਾਲ ਸਫਾਈ ਲਈ ਵੀ ਮਹੱਤਵਪੂਰਨ ਹੋਵੇਗੀ।
ਇਸ ਮੌਕੇ ਹੁਸ਼ਿਆਰਪੁਰ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਜਸਵੰਤ ਰਾਏ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਵਿਧਾਇਕ ਜਿੰਪਾ ਨੇ ਵਾਰਡ ਨੰਬਰ 20 ‘ਚ ਸ਼ਮਸ਼ਾਨਘਾਟ ਤੇ ਡੰਪਿੰਗ ਗਰਾਊਂਡ ਦੇ ਵਿਕਾਸ ਕਾਰਜ ਦੀ ਕਰਵਾਈ ਸ਼ੁਰੂਆਤ


