ਵਿਧਾਇਕ ਨਿੱਝਰ ਨੇ ਵਾਰਡ ਨੰ: 64 ਵਿਖੇ ਸੀਵਰੇਜ ਵਿਛਾਉਣ ਦੇ ਕੰਮ ਦਾ ਕੀਤਾ ਉਦਘਾਟਨ

Amritsar Politics Punjab

ਅੰਮ੍ਰਿਤਸਰ, 14 ਅਕਤੂਬਰ:

                ਹਲਕਾ ਦੱਖਣੀ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕਾ ਦੱਖਣੀ ਵਿੱਚ ਪੈਂਦੀਆਂ ਸਾਰੀਆਂ ਵਾਰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਵਿਧਾਇਕ ਦੱਖਣੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਵਾਰਡ 64 ਅਧੀਨ ਪੈਂਦੇ ਇਲਾਕ ਜੱਟਾਂ ਵਾਲਾ ਬਾਜਾਰ ਵਿਖੇ 15 ਲੱਖ 23 ਹਜ਼ਾਰ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕਰਨ ਪਿਛੋਂ ਕੀਤਾ। 

                ਡਾ: ਨਿੱਝਰ ਨੇ ਕਿਹਾ ਕਿ ਜੱਟਾਂ ਵਾਲੇ ਬਾਜਾਰ ਪਹਿਲਾਂ ਹੀ ਸੀਵਰੇਜ ਪੈ ਚੁੱਕਾ ਸੀ ਪ੍ਰੰਤੂ ਕੁਝ ਗਲੀਆਂ ਸੀਵਰੇਜ ਲਾਈਨ ਨਾਲ ਜੁੜਣੀਆਂ ਬਾਕੀ ਸਨ ਜਿਸ ਦੇ ਕੰਮ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਸਾਰੇ ਵਾਰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜੀ ਨਾਲ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਹਲਕਾ ਦੱਖਣੀ ਦੇ ਵਿਕਾਸ ਕੋਈ ਵੀ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

                ਡਾ: ਨਿੱਝਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਸੁਪਨੇ ਨੂੰ ਪੂਰੇ ਕਰਨ ਲਈ ਅੱਗੇ ਆਈਏ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਵਿੱਚ ਚਾਹੇ ਆਮ ਆਦਮੀ ਕਲੀਨਿਕ ਹੋਣ, ਸਕੂਲੀ ਸਿਖਿਆ ਜਾਂ ਪੱਛੜੇ ਖੇਤਰਾਂ ਦਾ ਵਿਕਾਸ ਹੋਵੇ ਨੂੰ ਪਹਿਲੇ ਦੇ ਅਧਾਰ ਤੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਉਪਲਬੱਧ ਕਰਵਾਉਣੀਆਂ ਹਨ।

                ਇਸ ਮੌਕੇ ਸ੍ਰੀ ਨਰਿੰਦਰ ਕੁਮਾਰ, ਸ੍ਰੀ ਨਵਨੀਤ ਸ਼ਰਮਾ, ਸ੍ਰ ਮਨਪ੍ਰੀਤ ਸਿੰਘ, ਸੁਰਿੰਦਰ ਪ੍ਰੇਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।