ਐਮਐਲਏ  ਸ. ਸੇਖੋਂ ਨੇ ਅੱਠਵੀਂ ਕਲਾਸ ਵਿੱਚੋਂ ਪੰਜਾਬ ਭਰ ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਨਵਜੋਤ ਕੌਰ ਨੂੰ ਕੀਤਾ ਸਨਮਾਨਿਤ

Politics Punjab

ਫਰੀਦਕੋਟ 6 ਅਪ੍ਰੈਲ 

ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋ ਪਿੰਡ ਡੇਮਰੂ ਕਲਾਂ ਦੇ ਕਰਨਜੀਤ ਸਿੰਘ ਡਰਾਈਵਰ ਪੀਆਰਟੀਸੀ ਫਰੀਦਕੋਟ ਡਿੱਪੂ, ਦੀ ਬੇਟੀ ਨਵਜੋਤ ਕੌਰ ਜਿਸ ਨੇ ਅੱਠਵੀ ਕਲਾਸ ਵਿੱਚੋਂ ਪੰਜਾਬ ਭਰ ਚੋਂ ਦੂਸਰਾ ਸਥਾਨ ਹਾਸਲ ਕੀਤਾ ਨੂੰ ਉਹਨਾਂ ਦੇ ਘਰ ਜਾਕੇ ਸਨਮਾਨਿਤ ਕੀਤਾ ਅਤੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਲੜਕੀਆਂ ਹਰ ਖੇਤਰ ਵਿਚ ਮੋਹਰੀ ਹੋ ਕੇ ਸਮਾਜ ਉਸਾਰੂ ਭੂਮਿਕਾ ਅਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ।

ਇਸ ਮੌਕੇ ਰਮਨਦੀਪ ਸਿੰਘ ਮੁਮਾਰਾ, ਲੱਖਾ ਸਿੰਘ, ਜਗਦੀਪ ਸਿੰਘ ਅਤੇ ਸਮੂਹ ਪੰਚਾਇਤ ਪਿੰਡ ਡੇਮਰੂ ਕਲਾਂ ਹਾਜ਼ਰ ਸਨ

Leave a Reply

Your email address will not be published. Required fields are marked *