ਫਾਜ਼ਿਲਕਾ 18 ਜਨਵਰੀ 2024 – ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਧਾਨ ਸਭਾ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ/ਉਦਘਾਟਨ ਕੀਤੇ ਗਏ। ਉਨ੍ਹਾਂ ਵਲੋਂ ਸਵੇਰੇ 9 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਪਿੰਡ ਸਤੀਰ ਵਾਲਾ, ਟੀਲਾਂ ਵਾਲੀ, ਬਾਂਡੀ ਵਾਲਾ ਸਾਬੂਆਣਾ ਅਤੇ ਕੇਰੀਆਂ ਪਿੰਡਾਂ ਅੰਦਰ ਸੀਵਰੇਜ, ਛੱਪੜਾਂ ਦਾ ਨਵੀਨੀਕਰਨ,ਪਾਰਕ, ਖੇਡ ਸਟੇਡੀਅਮ ਅਤੇ ਗਲੀਆਂ ਦਾ ਨਵੀਨੀਕਰਨ ਕਰਨ ਸਮੇਤ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ ਅਤੇ ਨਵੇਂ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਸ੍ਰੀ. ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰਾਂ ਦੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ ਨਾਲ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਫਾਜ਼ਿਲਕਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ।
ਵਿਧਾਇਕ ਸਵਨਾ ਨੇ ਅੱਗੇ ਕਿਹਾ ਕਿ ਫਾਜ਼ਿਲਕਾ ਹਲਕੇ ਦੇ ਲੋਕਾਂ ਨੇ ਜੋ ਉਨਾਂ ਉੱਪਰ ਵਿਸ਼ਵਾਸ ਕੀਤਾ ਹੈ, ਉਹ ਲੋਕਾਂ ਦੇ ਭਰੋਸੇ ਉੱਪਰ ਪੂਰਾ ਉਤਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਫਾਜ਼ਿਲਕਾ ਸ਼ਹਿਰ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਆਪ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਸਵਨਾ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਸਰਹਾਨਾ ਕਰਦਿਆਂ ਕਿਹਾ ਕਿ ਜਦੋ ਦੇ ਉਹ ਫਾਜ਼ਿਲਕਾ ਦੇ ਵਿਧਾਇਕ ਬਣੇ ਹਨ, ਉਨਾਂ ਵਲੋਂ ਲਗਾਤਾਰ ਹਲਕੇ ਦੇ ਵਿਕਾਸ ਕੰਮਾਂ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ, ਜਿਸ ਲਈ ਉਹ ਵਿਧਾਇਕ ਸਵਨਾ ਦਾ ਧੰਨਵਾਦ ਕਰਦੇ ਹਨ।
ਵਿਧਾਇਕ ਸਵਨਾ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ


