ਐਮ.ਐਲ.ਏ ਸੇਖੋਂ ਨੇ ਕੀਤੀ ਖੂਨਦਾਨ ਕੈਂਪ ਵਿੱਚ ਸ਼ਿਰਕਤ

Faridkot Politics Punjab

ਫ਼ਰੀਦਕੋਟ 12 ਸਤੰਬਰ, 2024

ਬਾਬਾ ਫ਼ਰੀਦ ਆਗਮਨ ਪੁਰਬ-2024 ਨੂੰ ਸਮਰਪਿਤ, ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਵਲੋਂ ਖੂਨ ਦਾਨ ਕੈਂਪ ਦਾ ਆਯਜੋਨ ਟਿੱਲਾ ਬਾਬਾ ਫ਼ਰੀਦ ਵਿਖੇ ਕੀਤਾ ਗਿਆ ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ ਅਤੇ ਖੂਨਦਾਨ ਕੀਤਾ ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਸਬੰਧੀ ਬਹੁਤੇ ਲੋਕ ਅਨੇਕਾਂ ਗਲਤ ਧਾਰਨਾਵਾਂ ਦੇ ਸ਼ਿਕਾਰ ਹਨ ਉਹ ਸਮਝਦੇ ਹਨ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ ਜੋ ਕਿ ਬਿਲਕੁਲ ਬੇ-ਬੁਨਿਆਦ ਹੈ । ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਹਰ 3 ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ ਅਤੇ ਖੂਨਦਾਨ ਕਰਨ ਉਪਰੰਤ 48 ਘੰਟੇ ਬਾਅਦ ਹੀ ਖੂਨ ਦੇ ਸੈਲ ਬਣਨੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਜਿਥੇ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਬਖਸ਼ਦਾ ਹੈ ਉਥੇ ਹੀ ਖੂਨ ਦਾਨ ਕਰਨ ਵਾਲੇ ਮਨੁੱਖੀ ਸਰੀਰ ਨੂੰ ਕਈ ਲਾਭ ਪਹੁੰਚਾ ਸਕਦਾ ਹੈ ।

ਉਨ੍ਹਾਂ ਕਿਹਾ ਕਿ ਦੁਨੀਆ ਤੇ ਕੋਈ ਵੀ ਅਜਿਹੀ ਮਸ਼ੀਨ ਨਹੀਂ ਬਣੀ ਜਿਸ ਨਾਲ ਖੂਨ ਤਿਆਰ ਕੀਤਾ ਜਾ ਸਕੇ ਅਤੇ ਸਾਡੇ ਦੇਸ਼ ਵਿੱਚ ਰੋਜਾਨਾ ਹੁੰਦੇ ਹਾਦਸਿਆਂ ਕਾਰਨ ਅਨੇਕਾ ਲੋਕ ਜ਼ਿਆਦਾ ਖੂਨ ਵਹਿ ਜਾਣ ਕਾਰਨ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ । ਜੇਕਰ ਅਜਿਹੇ ਕੁਝ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਪ੍ਰਾਪਤ ਹੋ ਜਾਵੇ ਤਾਂ ਉਨ੍ਹਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ।

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਖੂਨਦਾਨ ਕਰਨ ਦੀ ਅਪੀਲ ਕੀਤੀ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਂਘਾ ਵੀ ਕੀਤੀ ।