ਮੋਗਾ ਪੁਲਿਸ ਦੀ ਨਸ਼ਾ ਤਸਕਰਾਂ ਉੱਪਰ ਵੱਡੀ ਕਾਰਵਾਈ, 3.5 ਕਰੋੜ ਤੋਂ ਵਧੇਰੇ ਦੀ ਜਾਇਦਾਦ ਜਬਤ

Moga Politics Punjab

ਮੋਗਾ, 4 ਅਪ੍ਰੈਲ
ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਕਾਰਵਾਈਆਂ ਜੰਗੀ ਪੱਧਰ ਉੱਪਰ ਜਾਰੀ ਹਨ।  ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਸ਼੍ਰੀ ਅਸ਼ਵਨੀ ਕਪੂਰ, ਡਿਪਟੀ ਇੰਸਪੈਕਟਰ ਜਨਰਲ ਪੁਲਿਸ ਫਰੀਦਕੋਟ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਅਜੇ ਗਾਂਧੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਇਸ ਮੁਹਿੰਮ ਤਹਿਤ ਨਸ਼ਾ ਸਮਗਲਰਾਂ/ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਮੁਹਿੰਮ ਤਹਿਤ ਉਪ ਕਪਤਾਨ ਪੁਲਿਸ ਧਰਮਕੋਟ ਸ਼੍ਰੀ ਰਮਨਦੀਪ ਸਿੰਘ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਸੁਨੀਤਾ ਰਾਣੀ ਮੁੱਖ ਅਫ਼ਸਰ ਥਾਣਾ ਕੋਟ ਈਸੇ ਖਾਂ ਵੱਲੋਂ ਇੱਕ ਐਨ.ਡੀ.ਪੀ.ਐਸ. ਐਕਟ ਮੁਕੱਦਮੇ ਦੇ ਦੋਸ਼ੀ ਅਰਸ਼ਦੀਪ ਸਿੰਘ ਉਰਫ ਕਾਲੂ ਪੁੱਤਰ ਚੰਦ ਸਿੰਘ ਵਾਸੀ ਦੌਲੇਵਾਲਾ ਅਤੇ ਸੁਖਜੀਤ ਸਿੰਘ ਉਰਫ ਸੁੱਖਾ ਪੁੱਤਰ ਬਾਗ ਸਿੰਘ ਵਾਸੀ ਦੌਲੇਵਾਲਾ ਅਤੇ ਇੱਕ ਹੋਰ ਮੁਕੱਦਮੇ ਦੇ ਦੋਸ਼ੀ ਸੰਦੀਪ ਸਿੰਘ ਪੁੱਤਰ ਬਲਵੰਤ ਸਿੰਘ, ਗੁਰਜੰਟ ਸਿੰਘ ਪੁੱਤਰ ਸੁਬੇਗ ਸਿੰਘ, ਗੁਰਚਰਨ ਸਿੰਘ ਗੰਜਾ ਪੁੱਤਰ ਪਰਮਜੀਤ ਸਿੰਘ ਬਿੱਟੂ, ਗੁਰਵਿੰਦਰ ਉਰਫ ਸਾਗਰ ਪੁੱਤਰ ਨਿਰਮਲ ਸਿੰਘ ਅਤੇ ਸੌਰਵ ਉਪਰ ਮੰਗਾ ਪੁੱਤਰ ਨਿਰਮਲ ਸਿੰਘ ਵਾਸੀ ਕੋਟ ਈਸੇ ਖਾਂ ਣਤੇ ਇਸ ਤੋਂ ਇਲਾਵਾ ਬਲਵੰਤ ਸਿੰਘ (ਪਿਤਾ ਸੰਦੀਪ ਸਿੰਘ), ਸੁਬੇਗ ਸਿੰਘ (ਪਿਤਾ ਗੁਰਜੰਟ ਸਿੰਘ), ਪਰਮਜੀਤ ਸਿੰਘ ਬਿੱਟੂ (ਪਿਤਾ ਗੁਰਚਰਨ ਸਿੰਘ) ਵਾਸੀ ਕੋਟ ਈਸੇ ਖਾਂ ਦੀ ਪ੍ਰਾਪਰਟੀ ਨੂੰ ਅਟੈਚ ਕਰਨ ਸਬੰਧੀ ਉਸਦੇ ਘਰ ਦੇ ਬਾਹਰ ਪੋਸਟਰ ਚਿਪਕਾਏ ਗਏ। ਇਸ ਪ੍ਰਾਪਰਟੀ ਦੀ ਕੀਮਤ ਕਰੀਬ 3 ਕਰੋੜ 50 ਲੱਖ 3 ਹਜ਼ਾਰ ਹੈ।
ਸ਼੍ਰੀ ਰਮਨਦੀਪ ਸਿੰਘ ਨੇ ਦੱਸਿਆ ਕਿ ਜਾਇਦਾਦ ਦੀ ਪੜਤਾਲ ਕਰਨ ਤੇ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਜਾਇਦਾਦ ਇਹਨਾਂ ਨੇ ਗੈਰ ਕਾਨੂੰਨੀ ਤਰੀਕੇ ਨਾਲ ਖਰੀਦ ਕੇ ਬਣਾਈ ਸੀ। ਜਿਸਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 68-ਐਫ (2) ਤਹਿਤ ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਸਮਰੱਥ ਅਧਿਕਾਰੀ ਪਾਸੋਂ ਮਨਜੂਰੀ ਹਾਸਲ ਕਰਨ ਉਪਰੰਤ ਅਟੈਚ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਭਵਿੱਖ ਵਿੱਚ ਹੋਰ ਵੀ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਸਿਰਜਨ ਵਿੱਚ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਉਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਮੋਗਾ ਪੁਲਿਸ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭਵਿੱਖ ਵਿੱਚ ਵੀ ਮਾੜੇ ਅਨਸਰਾਂ ਖਿਲਾਫ ਇਸੇ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਜਿਕਰਯੋਗ ਹੈ ਕਿ ਮੋਗਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤੋਂ ਆਮ ਪਬਲਿਕ ਵੀ ਬਹੁਤ ਖੁਸ਼ ਹੈ ਅਤੇ ਇਸ ਕਾਰਵਾਈ ਸਬੰਧੀ ਪੁਲਿਸ ਦੀ ਸ਼ਲਾਘਾ ਵੀ ਕਰ ਰਹੀ ਹੈ।

Leave a Reply

Your email address will not be published. Required fields are marked *