ਫਿਰੋਜ਼ਪੁਰ, 9 ਜਨਵਰੀ 2024.
ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਜੋ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਮੀਟਿੰਗ ਮੌਕੇ ਕੀਤਾ।
ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਪਿਛਲੇ ਮਹੀਨੇ ਦੀ ਕਾਰਗੁਜ਼ਾਰੀ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕੰਮਾਂ ‘ਤੇ ਚਰਚਾ ਕੀਤੀ ਗਈ। ਮਹੀਨੇਵਾਰ ਮੀਟਿੰਗ ਦੌਰਾਨ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਸਿਹਤ ਸਹੂਲਤਾਂ ਸਬੰਧੀ ਰੀਵਿਊ ਕੀਤਾ ਗਿਆ। ਇਸ ਦੌਰਾਨ ਪਰਿਵਾਰ ਨਿਯੋਜਨ, ਟੀ.ਬੀ, ਡੈਂਟਲ ਸਰਵਿਸਜ਼, ਡਰਗ-ਡੀਅਡੀਕਸ਼ਨ, ਲੈਪਰੋਸੀ, ਐਮ.ਸੀ.ਐਚ ਪ੍ਰੋਗਰਾਮ, ਜੇਐਸਐਸਕੇ,ਆਰਬੀਐਸਕੇ ਅਤੇ ਟੀਕਾਕਰਨ ਪ੍ਰੋਗਰਾਮ ਸਮੇਤ ਸਾਰੇ ਸਿਹਤ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਵਲ ਸਰਜਨ ਨੇ ਕਿਹਾ ਕਿ ਸਾਰੇ ਹੀ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਹੇਠਲੇ ਪੱਧਰ ਤੱਕ ਚਲਾਇਆ ਜਾਵੇ ਤਾਂ ਕਿ ਆਮ ਜਨਤਾ ਇਨ੍ਹਾਂ ਦਾ ਲਾਭ ਉਠਾ ਸਕੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਮਹੀਨਾਵਾਰ ਰਿਪੋਰਟਾਂ ਸਮੇਂ ਸਿਰ ਭੇਜੀਆਂ ਜਾਣ ਅਤੇ ਜੇਕਰ ਕੰਮ ਦੌਰਾਨ ਕੋਈ ਦਿੱਕਤ ਆਉਂਦੀ ਹੈ ਤਾਂ ਉਨਾਂ ਨੂੰ ਦਸਿਆ ਜਾਏ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਸੁਸ਼ਮਾ ਠੱਕਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਗੋਰਾਇਆ, ਸੀਨੀਅਰ ਮੈਡੀਕਲ ਅਫਸਰ ਡਾ. ਰਮਨ, ਡਾ. ਬਲਕਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਯੁਵਰਾਜ , ਅਤੇ ਵੱਖ-ਵੱਖ ਬਲਾਕਾਂ ਤੋਂ ਆਏ ਸੀਨੀਅਰ ਮੈਡੀਕਲ ਅਫ਼ਸਰ ਸਾਹਿਬਾਨ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਆਦਿ ਹਾਜ਼ਰ ਸਨ।