ਸਰਕਾਰੀ ਆਈ.ਟੀ.ਆਈ ਅਤੇ ਡਾਈਟ ਫ਼ਰੀਦਕੋਟ ਵਿਖੇ ਯੰਗ ਵੋਟਰਾਂ ਨੂੰ ਵੋਟ ਦੇ ਅਧਿਕਾਰ ਲਈ ਪ੍ਰੇਰਿਤ ਕੀਤਾ

Faridkot

ਫ਼ਰੀਦਕੋਟ, 30 ਅਪ੍ਰੈਲ 2024  (   )-ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਸਰਪ੍ਰਸਤੀ ਹੇਠ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਫ਼ਰੀਦਕੋਟ, ਆਈ.ਟੀ.ਆਈ.(ਐਸ.ਸੀ) ਫ਼ਰੀਦਕੋਟ ਅਤੇ ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾ ਫ਼ਰੀਦਕੋਟ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ।

ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਪ੍ਰਦੀਪ ਦਿਓੜਾ ਨੇ ਇਸ ਮੌਕੇ ਚੋਣ ਕਮਿਸ਼ਨ ਵੱਲੋਂ ਦਿੱਤੇ ਨਾਅਰੇ ਚੋਣਾਂ ਦਾ ਪਰਬ-ਦੇਸ਼ ਦਾ ਗਰਵ ਅਤੇ ਅਬ ਕੀ ਬਾਰ ਵੋਟਿੰਗ 70 ਪ੍ਰਤੀਸ਼ਤ ਪਾਰ ਨੂੰ 1 ਜੂਨ ਤੱਕ ਮਨਾਂ ਅੰਦਰ ਵਸਾਉਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹੁਣ ਤਾ ਘਰ ਬੈਠ ਕੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ। ਇਸ ਮੌਕੇ ਸੀ-ਵਿਜ਼ਿਲ ਐਪ, ਚੋਣਾਂ ਸਬੰਧੀ ਪੋਲਿੰਗ ਬੂਥਾਂ ਤੇ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਵੋਟਰ ਪ੍ਰਣ ਵੀ ਕਰਵਾਇਆ ਗਿਆ।

ਇਸ ਮੌਕੇ ਪ੍ਰਿੰਸੀਪਲ ਨਿਰਮਲ ਸਿੰਘ ਖਹਿਰਾ, ਪ੍ਰਿੰਸੀਪਲ ਗੁਰਪ੍ਰੀਤ ਸਿੰਘ ਜੋਤੀ, ਪ੍ਰਿੰਸੀਪਲ ਡਾ.ਕਿਰਨਦੀਪ ਕੌਰ ਦੀ ਯੋਗ ਅਗਵਾਈ ਹੇਠ ਯੰਗ ਵੋਟਰਜ਼ ਨੂੰ ਸੰਬੋਧਨ ਕਰਦਿਆਂ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ ਜਸਬੀਰ ਸਿੰਘ ਜੱਸੀ ਨੇ ਕਿਹਾ ਸਾਨੂੰ ਤੋਂ ਪਹਿਲਾਂ ਆਪਣੀ ਵੋਟ ਬਣਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਹੈਲਪ ਲਾਈਨ ਐਪ ਡਾਊਨਲੋਡ ਕਰਕੇ, ਅਸੀ ਆਪਣੇ ਅਧਾਰ ਕਾਰਡ, ਜਨਮ ਤਾਰੀਕ ਦਾ ਸਬੂਤ ਅਤੇ ਪਾਸਪੋਰਟ ਸਾਈਜ਼ ਦੀ ਫ਼ੋਟੋ ਅਪਲੋਡ ਕਰਕੇ ਆਪਣੀ ਵੋਟ ਬਣਾ ਸਕਦੇ ਹਾਂ।

ਉਨ੍ਹਾਂ ਦੱਸਿਆ ਜ਼ਿਲਾ ਚੋਣਕਾਰ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਨਿਰੰਤਰ ਜ਼ਿਲੇ ਦੇ ਪੋਲਿੰਗ ਬੂਥਾਂ ਤੇ ਬੀ.ਐਲ.ਓਜ਼ ਸਾਹਿਬਾਨ ਵੱਲੋਂ ਨਿਰੰਤਰ ਕੈਂਪ ਲਗਾ ਕੇ ਜ਼ਿਲੇ ਅੰਦਰ ਵੋਟ ਬਣਾਉਣ ਦਾ ਕਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਤੋਂ ਬਾਅਦ ਲੋਕਤੰਤਰ ਅੰਦਰ ਮਿਲੇ ਇਸ ਅਧਿਕਾਰ ਦੀ ਵਰਤੋਂ ਸਾਨੂੰ ਯਕੀਨੀ ਰੂਪ ’ਚ ਬਿਨ੍ਹਾਂ ਡਰ, ਭੈ, ਲਾਲਚ,ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਕਰਨੀ ਚਾਹੀਦੀ ਹੈ।

ਇਸ ਮੌਕੇ ਸਵੀਪ ਟੀਮ ਦੇ ਮੈਂਬਰ ਸੁਰਿੰਦਰਪਾਲ ਸਿੰਘ ਸੋਨੀ, ਨਵਦੀਪ ਸਿੰਘ ਰਿੱਕੀ,ਸਰਕਾਰੀ ਆਈ.ਟੀ.ਆਈ.ਫ਼ਰੀਦਕੋਟ ਵਿਖੇ ਟੀ.ਓ.ਨਿਤਿਨ ਸ਼ਰਮਾ,ਇੰਸਟਕਟਰ ਦਵਿੰਦਰ ਸਿੰਘ, ਅਨਿਲ ਕੁਮਾਰ, ਮੋਹਿਤ ਸੇਠੀ, ਗੁਰਜੰਟ ਸਿੰਘ,ਕਰਨਪ੍ਰੀਤ ਸਿੰਘ ਸੋਢੀ, ਧੀਰਜਪਾਲ ਸਿੰਘ, ਸਰਕਾਰੀ ਆਈ.ਟੀ.ਆਈ.(ਐਸ.ਸੀ) ਵਿਦਿਆਰਥੀ ਫ਼ਰੀਦਕੋਟ ’ਚ ਪੂਜਾ ਸੱਚਦੇਵਾ, ਰਾਜਿੰਦਰ ਕੌਰ, ਪ੍ਰੀਤੀ ਕੌੜਾ, ਜਸਬੀਰ ਸਿੰਘ, ਸੰਦੀਪ ਸਿੰਘ, ਰਾਜਨ ਕੁਮਾਰ,ਰਿਪਨ ਕੁਮਾਰ, ਆਰਤੀ ਰਾਣੀ,ਗਗਨਦੀਪ ਸਿੰਘ, ਡਾਈਟ ਫ਼ਰੀਦਕੋਟ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ ਪ੍ਰਿੰਸੀਪਲ ਅੰਜਨਾ ਕੌਂਸ਼ਲ ਨੇ ਵੋਟਰ ਜਾਗਰੂਕਤਾ ਪ੍ਰੋਗਰਾਮ ਦੀ ਸਫ਼ਲਤਾ ਲਈ ਵੱਡਮੁੱਲਾ ਸਹਿਯੋਗ ਦਿੱਤਾ।