ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਸਿਹਤ ਵਿਭਾਗ ਵਲੋਂ ਨਵੋਦਿਆ ਵਿਦਿਆਲਿਆ ਕਿੱਕਰਵਾਲਾ ਰੂਪਾ ਵਿਖੇ ਕੀਤਾ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ।

Fazilka Politics Punjab

 ਫਾਜਿਲਕਾ 10 ਅਕਤੂਬਰ

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਐਰਿਕ ਅਤੇ ਡਾ ਕਵਿਤਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਦੀਆਂ ਸਿਹਤ ਸੰਸਥਾਂਵਾਂ, ਸਕੂਲਾਂ ਕਾਲਜਾਂ ਅਤੇ ਜਨਤਕ ਥਾਵਾਂ ਤੇ ‘ਕੰਮ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ ਦੇਣ ਦਾ ਸਮਾਂ ਹੈ” ਥੀਮ ਹੇਠ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ। ਇਸ ਦਿਨ ਸਬੰਧੀ ਜਾਣਕਾਰੀ ਦਿੰਦਿਆਂ ਡਾ ਐਰਿਕ ਨੇ ਦੱਸਿਅਆ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ ਮਾਨਸਿਕ ਰੋਗਾਂ ਸਬੰਧੀ, ਇਨ੍ਹਾਂ ਰੋਗਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ  ਅਤੇ ਇਨ੍ਹਾਂ ਰੋਗਾਂ ਦਾ ਇਲਾਜ ਕਿਹੜੇ ਹਸਪਤਾਲਾਂ ਵਿੱਚ ਉਪਲਬਧ ਹੈ, ਬਾਰੇ ਜਾਗਰੂਕ ਕਰਨਾ ਹੈ।

ਇਸ ਦਿਨ ਸਬੰਧੀ ਡਾ ਪਿਕਾਕਸ਼ੀ ਅਰੋੜਾ ਮਨੋਰੋਗਾਂ ਦੇ ਮਾਹਿਰ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਨਵੋਦਿਆ ਵਿਦਿਆਲਿਆ ਕਿੱਕਰਵਾਲਾ ਰੂਪਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਪਿਕਾਕਸ਼ੀ ਅਰੋੜਾ ਨੇ ਦੱਸਿਆ ਕਿ ਮਾਨਸਿਕ ਬਿਮਾਰੀ ਤੋਂ ਪੀੜਤ ਲੋਕ ਸੰਸਾਰ ਦੇ ਹਰੇਕ ਦੇਸ਼ ਵਿੱਚ ਮਿਲਦੇ ਹਨ ਅਤੇ ਹਰ 8ਵਾਂ ਵਿਅਕਤੀ ਮਾਨਸਿਕ ਬੀਮਾਰੀ ਤੋਂ ਪੀੜਤ ਹੈ।

ਉਹਨਾਂ ਦੱਸਿਆ ਕਿ ਮਾਨਸਿਕ ਰੋਗਾਂ ਦਾ ਮੁੱਖ ਕਾਰਣ ਮਾੜੀ ਸਿਹਤ, ਘਰਾਂ ਵਿੱਚ ਵੱਧ ਰਹੀਆਂ ਲੜਾਈਆਂ, ਨਸ਼ਾ, ਘੱਟ ਸੋਣਾ, ਮਾੜੀ ਸੰਗਤ ਆਦਿ ਹਨ। ਇਹ ਰੋਗ ਹਰੇਕ ਉਮਰ ਦੇ ਲੋਕਾਂ ਨੂੰ ਹੋ ਸਕਦਾ ਹੈ ਅਤੇ ਇਹ ਬਿਮਾਰੀ ਪੂਰਨ ਤੌਰ ਤੇ ਇਲਾਜਯੋਗ ਹੈ। ਮਾਨਸਿਕ ਰੋਗ ਮਾਨਸਿਕ ਤਨਾਓ ਹੋਣ ਤੇ ਸਾਨੂੰ ਆਪਣੇ ਪਰਿਵਾਰਕ ਮੈਂਬਰਾਂ, ਸਕੇ ਸਬੰਧੀਆਂ, ਅਧਿਆਪਿਕਾਂ, ਦੋਸਤਾਂ ਜਾਂ ਮਾਹਿਰ ਡਾਕਟਰ ਨਾਲ ਗੱਲ ਕਰਨੀ ਚਾਹੀਦੀ ਹੈ।  ਜੇਕਰ ਸਾਡੇ ਪਰਿਵਾਰ, ਰਿਸ਼ਤੇਦਾਰ, ਦੋਸਤਾਂ ਮਿੱਤਰਾਂ ਜਾਂ ਸਮਾਜ ਵਿੱਚ ਕਿਸੇ ਵੀ ਇਨਸਾਨ ਨੂੰ ਜਿਆਦਾ ਤਨਾਓ ਮਹਿਸੂਸ ਹੋਣ, ਮਾਨਸਿਕ ਰੋਗ ਹੋਣਾ, ਬਿਨਾ ਵਜ੍ਹਾ ਸ਼ੱਕੀ ਹੋਣਾ, ਡਰ ਲੱਗਣਾ ਜਾਂ ਕਿਸੇ ਕਿਸਮ ਦੇ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਹੋਣ ਤਾਂ ਉਹਨਾ ਨਾਲ ਹਮਦਰਦੀ ਭਰਿਆ ਵਤੀਰਾ ਕਰਨਾ ਚਾਹੀਦਾ ਹੈ। ਮਾਨਸਿਕ ਰੋਗਾਂ ਦਾ ਇਲਾਜ ਵੀ ਸਰੀਰਕ ਰੋਗਾਂ ਵਾਂਗ 100 ਪ੍ਰਤੀਸ਼ਤ ਕੀਤਾ ਜਾ ਸਕਦਾ ਹੈ। ਸਾਨੂੰ ਕਿਸੇ ਵੀ ਨੀਮ ਹਕੀਮਾਂ, ਸਿਆਣਿਆ, ਜਾਦੂ ਟੂਣਿਆ, ਜੰਤਰਾਂ ਮੰਤਰਾਂ, ਪਖੰਡੀਆਂ ਬਾਬਿਆਂ, ਅੰਧ ਵਿਸ਼ਵਾਸ, ਭੂਤ ਪ੍ਰੇਤਾਂ ਦਾ ਡਰ ਪੈਦਾ ਕਰਨ ਵਾਲੇ ਲਾਲਚੀ ਲੋਕਾਂ ਤੋਂ ਬਚਣਾ ਚਾਹੀਦਾ ਹੈ। ਸਗੋਂ ਪ੍ਰਭਾਵਿਤ ਮਾਨਸਿਕ ਰੋਗੀ ਨੂੰ ਮਨੋਰੋਗ ਡਾਕਟਰ ਦੀ ਸਲਾਹ ਲੈ ਕੇ ਇਲਾਜ ਕਰਵਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਡਿਪਰੈਸ਼ਨ (ਉਦਾਸੀ ਰੋਗ) ਨੂੰ ਛੁਪਾਉਣਾ ਨਹੀ ਚਾਹੀਦਾ।ਇਸ ਸਬੰਧੀ ਸਕੇ ਸਬੰਧੀਆਂ ਨਾਲ ਗੱਲਬਾਤ ਕਰਕੇ ਇਸ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ।  ਉਦਾਸੀ ਰੋਗ ਕਾਰਣ ਇਨਸਾਨ ਵਿੱਚ ਆਤਮ ਹੱਤਿਆ ਦੇ ਵਿਚਾਰ, ਵਿਵਹਾਰ ਵਿੱਚ ਤਬਦੀਲੀ, ਚੁੱਪ ਰਹਿਣਾ, ਕੰਮ ਕਾਜ ਵਿੱਚ ਦਿਲ ਚਸਪੀ ਨਾ ਹੋਣਾ ਆਦਿ ਤੋਂ ਪ੍ਰਭਾਵਿਤ ਹੁੰਦੇ ਹਨ। ਸਾਨੂੰ ਆਪਣੇ ਬੱਚਿਆ ਅਤੇ ਪਰਿਵਾਰ ਨੂੰ ਵੱਧ ਤੋਂ ਵੱਧ ਸਮਾਂ ਦੇਣਾ ਚਾਹੀਦਾ ਹੈ। ਸਤੁਲਿਤ ਭੋਜਨ ਖਾਓ, ਯੋਗਾ ਅਤੇ ਮੈਡੀਟੇਸ਼ਨ ਕਰੋ, ਯਾਰਾਂ ਦੋਸਤਾਂ ਨਾਲ ਗੱਲਬਾਤ ਕਰੋ।  ਉਹਨਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਰਹੋ ਅਤੇ ਵੇਚਣ ਵਾਲਿਆਂ ਸਬੰਧੀ ਆਪਣੇ ਅਧਿਆਪਿਕਾਂ ਅਤੇ ਮਾਪਿਆਂ ਨੁੰ ਸੂਚਿਤ ਕਰੋ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਾਨਸਿਕ ਰੋਗਾਂ ਦੀਆਂ ਦਵਾਈਆਂ ਮੁਫਤ ਉਪਲਬਧ ਹਨ। ਇਸ ਸਮੇਂ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ, ਹਰਮੀਤ ਸਿੰਘ ਅਤੇ ਦਿਵੇਸ਼ ਕੁਮਾਰ, ਸਕੂਲ ਪ੍ਰਿੰਸੀਪਲ ਹਾਜ਼ਰ ਸਨ।