25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ – ਤਹਿਸੀਲਦਾਰ ਚੋਣਾਂ

Ferozepur

ਫਿਰੋਜ਼ਪੁਰ, 10 ਜਨਵਰੀ 2024.

          ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਮਿਤੀ 25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ।

            ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਈ.ਆਰ.ਓ. ਪੱਧਰ ਅਤੇ ਜ਼ਿਲ੍ਹੇ ਦੇ ਸਮੂਹ ਬੂਥਾਂ ‘ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ। ਉਨਾਂ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ ਵੋਟਰਾਂ ਨੂੰ ਵੋਟ ਦੀ ਮਹੱਤਵ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਵੰਡੇ ਜਾਣਗੇ।

          ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓ ,ਏ.ਈ.ਆਰ.ਓ, ਚੋਣ ਤਹਿਸੀਲਦਾਰ, ਸੁਪਰਵਾਈਜਰ, ਬੀ.ਐਲ.ਓ, ਨੋਡਲ ਅਫਸਰ ਅਤੇ ਵਿਦਿਆਰਥੀਆਂ ਨੂੰ  ਸਨਮਾਨਿਤ ਕੀਤਾ ਜਾਵੇਗਾ।

          ਇਸ ਮੌਕੇ ਸਵੀਪ ਕੋਆਰਡੀਨੇਟਰ ਸ੍ਰੀ ਕਮਲ ਸ਼ਰਮਾ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਮਹਾਵੀਰ ਬਾਂਸਲ ਆਦਿ ਹਾਜ਼ਰ ਸਨ।