ਮੋਗਾ 14 ਫ਼ਰਵਰੀ:
ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਨੂੰ ਮੁੱਖ ਰੱਖਦਿਆਂ ਨੈਸਲੇ ਇੰਡੀਆ ਲਿਮਿਟਡ ਮੋਗਾ ਦੇ ਡਰਾਈਵਰਾਂ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ,ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ ।
ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ, ਸੇਫਟੀ ਮੈਨੇਜਰ ਹਰਪਾਲ ਸਿੰਘ ਮੱਕੜ ਅਤੇ ਹੈੱਡਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸੰਬੋਧਨ ਕੀਤਾ ।
ਉਹਨਾਂ ਵਹੀਕਲਾਂ ਉਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ , ਸਿਲੇਸ਼ੀਅਨ ਫੰਡ ਮੁਆਵਜਾ ਲੈਣ ਸਬੰਧੀ ਵੀ ਜਾਗਰੂਕ ਕੀਤਾ ਗਿਆ । ਸੇਫਟੀ ਮੈਨੇਜਰ ਹਰਪਾਲ ਸਿੰਘ ਮੱਕੜ ਨੇ ਸਾਰੇ ਡਰਾਈਵਰਾਂ ਨੂੰ ਓਵਰ ਸਪੀਡ ਵਹੀਕਲ ਨਾ ਚਲਾਉਣ ,ਨਸ਼ਾ ਕਰਕੇ ਵਹੀਕਲ ਨਾ ਚਲਾਉਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ।
ਹੈਡਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸਾਰਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਕੀਤਾ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ
। ਇਸ ਮੌਕੇ ਫੈਕਟਰੀ ਮੈਨੇਜਰ ਕਮਲ ਮਾਥੁਰ, ਸੇਫਟੀ ਮੈਨੇਜਰ ਮਾਨਵ ਸ਼ਰਮਾ, ਹੈਡਕਾਰਪੋਰੇਟ ਅਫੇਅਰ ਹਰਵਿੰਦਰ ਸਿੰਘ, ਵੇਅਰ ਹਾਊਸ ਮੈਨੇਜਰ ਅਸ਼ੋਕ ਪੰਡਿਤ ਸਮੂਹ ਡਾਕਟਰ ਸਾਹਿਬਾਨ ਅਤੇ ਡਰਾਈਵਰ ਸਾਹਿਬਾਨ ਹਾਜ਼ਰ ਸਨ ।
ਨੈਸਲੇ ਇੰਡੀਆ ਲਿਮਿਟਡ ਮੋਗਾ ਦੇ ਡਰਾਈਵਰਾਂ ਨੂੰ ਕੀਤਾ ਜਾਗਰੂਕ


