ਫਾਜ਼ਿਲਕਾ, 30 ਸਤੰਬਰ
ਫਾਜ਼ਿਲਕਾ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿਚ ਸਰਪੰਚ ਤੇ ਪੰਚ ਦੇ ਅਹੁਦੇ ਦੀ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਲਗਾਤਾਰ ਐਨਓਸੀ ਅਰਥਾਰ ਇਤਰਾਜਹੀਣਤਾ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ ਅਤੇ ਜਿੱਥੇ ਕਿਸੇ ਨੇ ਬਕਾਇਆ ਜਮਾਂ ਕਰਵਾਉਣਾ ਹੈ ਉਹ ਵੀ ਲੋਕ ਜਮਾਂ ਕਰਵਾ ਕੇ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰ ਰਹੇ ਹਨ।
ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੇ ਦੱਸਿਆ ਕਿ ਲੰਘੇ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸਾਰੇ ਬੀਡੀਪੀਓ ਦਫ਼ਤਰ ਖੁੱਲੇ ਰੱਖੇ ਗਏ ਤਾਂ ਜੋ ਕਿਸੇ ਨੂੰ ਵੀ ਐਨਓਸੀ ਲੈਣ ਵਿਚ ਕੋਈ ਦਿੱਕਤ ਨਾ ਆਵੇ ਅਤੇ ਆਉਣ ਵਾਲੀ 2 ਅਤੇ 3 ਅਕਤੂਬਰ ਨੂੰ ਵੀ ਦਫ਼ਤਰ ਖੁੱਲੇ ਰੱਖੇ ਜਾਣਗੇ ਤਾਂ ਜੋ ਲੋਕਾਂ ਨੂੰ ਐਨਓਸੀ ਲੈਣ ਵਿਚ ਦਿੱਕਤ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਪੂਰੇ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸ਼ਨੀਵਾਰ ਸ਼ਾਮ ਤੱਕ ਜ਼ਿਲ੍ਹੇ ਵਿਚ 776 ਐਨਓਸੀ ਜਾਰੀ ਕੀਤੀਆਂ ਜਾ ਚੁੱਕੀਆਂ ਸਨ।
ਪੰਚਾਇਤੀ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਲਗਾਤਾਰ ਜਾਰੀ ਕੀਤੇ ਜਾ ਰਹੇ ਹਨ ਐਨਓਸੀ


