ਫ਼ਰੀਦਕੋਟ 06 ਅਪ੍ਰੈਲ,2024
ਲੋਕਤੰਤਰ ਦੀ ਮਜ਼ਬੂਤੀ ਲਈ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੇ ਨਾਲ-ਨਾਲ ਅਤੇ ਹਰੇਕ ਨਾਗਰਿਕ ਨੂੰ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਚੋਣਾਂ ਦੇ ਇਸ ਤਿਉਹਾਰ ਵਿਚ ਵੱਧ ਚੜ ਕੇ ਹਿੱਸਾ ਲੈਣ ਅਤੇ ਹਰੇਕ ਨਾਗਰਿਕ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਲਈ ਸਵੀਪ ਪ੍ਰੋਜੈਕਟ ਅਧੀਨ ਟੀਮ ਵੱਲੋਂ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ 07 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 01 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 04 ਜੂਨ, 2024 ਨੂੰ ਹੋਵੇਗੀ।
ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਤੇ ਵੋਟਾਂ ਵਾਲੇ ਦਿਨ ਵੱਧ ਤੋਂ ਵੱਧ ਮੱਤਦਾਨ ਕਰਕੇ ਆਪਣੀ ਮਰਜੀ ਦੇ ਲੋਕ ਨੁਮਾਇੰਦੇ ਚੁਣ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ।
ਉਨ੍ਹਾਂ ਸੀ-ਵੀਜ਼ਿਲ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਇਸ ਐਪ ਦੀ ਵਰਤੋਂ ਕਰਕੇ ਚੋਣ ਜ਼ਾਬਤੇ ਦੀ ਉਲਘੰਣਾ ਸਬੰਧੀ ਸ਼ਿਕਾਇਤ ਕਰ ਸਕਦਾ ਹੈ ਜਿਸਦਾ 100 ਮਿੰਟ ਦੇ ਅੰਦਰ-ਅੰਦਰ ਹੱਲ ਹੋਵੇਗਾ।